ਸੁਖਬੀਰ ਬਾਦਲ ਦੇ ਮਾਮਲੇ ‘ਚ ਅੱਜ ਨਹੀਂ ਹੋ ਸਕਿਆ ਫੈਸਲਾ , ਅਕਾਲ ਤਖਤ ‘ਤੇ ਮੁੜ ਹੋਵੇਗੀ ਇੱਕਤਰਤਾ
Sukhbir Singh Badal: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਬੁੱਧੀਜੀਵੀਆਂ ਵਿਚਾਲੇ ਹੋਈ ਮੀਟਿੰਗ 'ਚ ਸੁਖਬੀਰ ਬਾਦਲ ਦੇ ਮਾਮਲੇ 'ਚ ਫੈਸਲਾ ਨਹੀਂ ਆ ਸਕਿਆ ਹੈ। ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਬੁੱਧੀਜੀਵਿਆਂ ਵਿੱਚਾਲੇ ਇਸ ਨੂੰ ਲੈ ਕੇ ਮੁੜ ਤੋਂ ਚਰਚਾ ਕੀਤੀ ਜਾਵੇਗਾ। ਇਸ ਨੂੰ ਲੈ ਇਹ ਜਾਣਕਾਰੀ ਸ਼੍ਰੀ ਅਕਾਲ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
Akal Takht On Sukhbir Singh Badal: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਬੁੱਧੀਜੀਵੀਆਂ ਵਿਚਾਲੇ ਹੋਈ ਮੀਟਿੰਗ ‘ਚ ਸੁਖਬੀਰ ਬਾਦਲ ਦੇ ਮਾਮਲੇ ‘ਚ ਫੈਸਲਾ ਨਹੀਂ ਹੋ ਸਕਿਆ ਹੈ। ਇਸ ਮੁੱਦੇ ਨੂੰ ਲੈ ਕੇ ਛੇਤੀ ਹੀ ਮੁੜ ਤੋਂ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੀ ਅਕਾਲ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ ਗਈ ਹੈ।
ਜਥੇਦਾਰ ਨੇ ਦੱਸਿਆ ਕਿ ਇਸ ਮੌਕੇ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਸਿੰਘ ਸਾਹਿਬਾਨ ਨੇ ਕਿਹਾ ਕਿ ਸਮੇਂ-ਸਮੇਂ ਪੰਥ ‘ਚ ਕੌਮੀ ਮੁੱਦਿਆਂ ਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਰਵਾਇਤ ਰਹੀ ਹੈ। ਇਸ ਰਵਾਇਤ ਨੂੰ ਅੱਗੇ ਵੀ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ। ਵਿਸ਼ਾਲ ਪੰਥਕ ਸੰਦਰਭ ‘ਚ ਕੌਮ ਦੀ ਸਾਂਝੀ ਅਤੇ ਇਕਮਤ ਰਾਏ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਰਾਹ ਵੱਲ ਲਿਜਾਇਆ ਜਾਵੇ, ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ।
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਨੂੰ ਲੈ ਕੇ ਬੁੱਧਵਾਰ ਨੂੰ ਹੋਈ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਨਹੀਂ ਹੋ ਸਕਿਆ ਫੈਸਲਾ। ਛੇਤੀ ਹੋਵੇਗੀ ਮੁੜ ਇੱਕਤਰਤਾ। pic.twitter.com/ZVpcL7Dpzx
— TV9 Punjab-Himachal Pradesh-J&K (@TV9Punjab) November 6, 2024
ਇਹ ਵੀ ਪੜ੍ਹੋ
ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ। ਸਿੱਖ ਪੰਥ ਦੇ ਸਰਬ ਪੱਖੀ ਹਿੱਤਾਂ ਅਤੇ ਮਸਲਿਆਂ ਉੱਤੇ ਵਿਆਪਕ ਚਰਚਾ ਕਰਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਵੀ ਇਸ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।
ਸੁਖਬੀਰ ਬਾਦਲ ਨੂੰ ਲੈ ਕੇ ਜੱਥੇਦਾਰ ਨੇ ਸੱਦੀ ਸੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਤੇ ਸਿਆਸੀ ਭਵਿੱਖ ਬਾਰੇ ਅੱਜ ਫੈਸਲਾ ਵਿਚਾਰਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਤਨਖਾਈਏ ਮਾਮਲੇ ਵਿੱਚ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਗਿਆ, ਜਿਸ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ।