ਜ਼ਿਮਨੀ ਚੋਣ-ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਨੇ ਸੁਖਬੀਰ ਬਾਦਲ, ਦੌਰੇ ਨੇ ਛੇੜੀਆਂ ਚਰਚਾਵਾਂ | sukhbir badal visit giddarbaha by election raja warring active know full in punjabi Punjabi news - TV9 Punjabi

By Elections-ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਨੇ ਸੁਖਬੀਰ ਬਾਦਲ, ਦੌਰੇ ਨੇ ਛੇੜੀਆਂ ਚਰਚਾਵਾਂ

Updated On: 

18 Aug 2024 16:53 PM

Sukhbir Badal Visit Giddarbaha-ਪੰਜਾਬ ਦੀ ਗਿੱਦੜਬਾਹਾ ਸੀਟ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਜਦੋਂ ਕਿ ਇਸ ਸੀਟ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਇਹ ਅਕਾਲੀ ਦਲ ਦਾ ਗੜ੍ਹ ਰਹੀ ਹੈ। ਹੁਣ ਅਕਾਲੀ ਦਲ ਇਸ ਨੂੰ ਵਾਪਸ ਚਾਹੁੰਦਾ ਹੈ ਅਤੇ ਜਿਸ ਲਈ ਪਾਰਟੀ ਵੱਲੋਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ।

By Elections-ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਨੇ ਸੁਖਬੀਰ ਬਾਦਲ, ਦੌਰੇ ਨੇ ਛੇੜੀਆਂ ਚਰਚਾਵਾਂ

ਸੁਖਬੀਰ ਬਾਦਲ

Follow Us On

Sukhbir Badal Meetings- ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਕੁਝ ਦੇਰੀ ਕੀਤੀ ਗਈ ਹੈ। ਪਰ ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਤਿਆਰ ਚਾਰੇ ਸੀਟਾਂ ‘ਤੇ ਸਿਆਸੀ ਪਾਰਟੀਆਂ ਸਰਗਰਮ ਹੋ ਰਹੀਆਂ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਵੱਲ ਰੁਖ ਕਰ ਲਿਆ ਹੈ। ਸੁਖਬੀਰ ਬਾਦਲ ਅੱਜ (ਸ਼ਨੀਵਾਰ) ਗਿੱਦੜਬਾਹਾ ਹਲਕੇ ਵਿੱਚ ਵਰਕਰਾਂ ਨਾਲ ਬੈਠਕਾਂ ਕਰ ਰਹੇ ਹਨ। ਜਿਸ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਆਪਣੀ ਪਾਰਟੀ ਵੱਲੋਂ ਉਮੀਦਵਾਰ ਹੋ ਸਕਦੇ ਹਨ।

ਪੰਜਾਬ ਦੀ ਗਿੱਦੜਬਾਹਾ ਸੀਟ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਜਦੋਂ ਕਿ ਇਸ ਸੀਟ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਇਹ ਅਕਾਲੀ ਦਲ ਦਾ ਗੜ੍ਹ ਰਹੀ ਹੈ। ਹੁਣ ਅਕਾਲੀ ਦਲ ਇਸ ਨੂੰ ਵਾਪਸ ਚਾਹੁੰਦਾ ਹੈ ਅਤੇ ਜਿਸ ਲਈ ਪਾਰਟੀ ਵੱਲੋਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ।

ਹੁਣ ਤੱਕ ਅਕਾਲੀ ਦਲ ਇੱਥੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਉਂਦਾ ਆਇਆ ਹੈ ਪਰ ਇਸ ਵਾਰ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ। ਪਰ ਹੁਣ ਜਿਸ ਤਰ੍ਹਾਂ ਸੁਖਬੀਰ ਬਾਦਲ ਪਿਛਲੇ ਦੋ ਦਿਨਾਂ ਤੋਂ ਇੱਥੇ ਸਰਗਰਮ ਹੋਏ ਹਨ, ਉਸ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਵੀ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

ਅੱਜ ਦਿਨ ਭਰ ਕਰ ਰਹੇ ਹਨ ਮੀਟਿੰਗਾਂ

ਸੁਖਬੀਰ ਨੇ ਖੀਰਕੀਆਂਵਾਲਾ ਅਤੇ ਕਾਉਂਣੀ ਪਿੰਡਾਂ ਦਾ ਦੌਰਾ ਕੀਤਾ। ਸੁਖਬੀਰ ਨੇ ਕਿਹਾ, “1995 ਵਿੱਚ ਗਿੱਦੜਬਾਹਾ ਉਪ ਚੋਣ ਜਿੱਤਣ ਤੋਂ ਬਾਅਦ ਅਕਾਲੀ ਦਲ ਨੇ 1997 ਵਿੱਚ ਸਰਕਾਰ ਬਣਾਈ ਸੀ ਅਤੇ ਇਸ ਵਾਰ ਵੀ ਸ਼ੁਰੂਆਤ ਇੱਥੋਂ ਹੀ ਹੋਵੇਗੀ।” ਮੀਟਿੰਗਾਂ ਵਿੱਚ ਉਨ੍ਹਾਂ ਨੇ ਹਾਜ਼ਰ ਸਾਰੇ ਲੋਕਾਂ ਨੂੰ ਸੁਣਿਆ, ਜਿਨ੍ਹਾਂ ਨੇ ਆਪਣੇ ਪੁਰਾਣੇ ਤਜ਼ਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਖੰਨਾ ਅਤੇ ਕਪੂਰਥਲਾ ਵਿੱਚ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ‘ਚ ਨਾਕਾਮ ਰਹੀ ਹੈ।

ਜ਼ਿਮਨੀ ਚੋਣ-ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਨੇ ਸੁਖਬੀਰ ਬਾਦਲ, ਦੌਰੇ ਨੇ ਛੇੜੀਆਂ ਚਰਚਾਵਾਂ

ਵੜਿੰਗ ਵੀ ਹੋਏ ਐਕਟਿਵ

ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਹਲਕੇ ਦਾ ਦੌਰਾ ਕੀਤਾ ਅਤੇ ਆਪਣੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਕਾਂਗਰਸ ਨੇ ਮੁਕਤਸਰ ਸ਼ਹਿਰ ਵਿੱਚ ਵੀ ਆਪਣੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ। ਜ਼ਿਮਨੀ ਚੋਣ ਲਈ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਇੰਚਾਰਜ ਬਣਾਇਆ ਗਿਆ ਹੈ। ਇੱਕ ਕਾਂਗਰਸੀ ਆਗੂ ਨੇ ਦੱਸਿਆ ਕਿ ਕੈਪਟਨ ਸੰਦੀਪ ਸੰਧੂ ਵੀ ਚੋਣ ਪ੍ਰਚਾਰ ਲਈ ਇੱਥੇ ਹੀ ਰਹਿਣਗੇ।

Exit mobile version