Kotakpura Firing: ਕੋਟਕਪੂਰਾ ਗੋਲੀ ਕਾਂਡ ਕੇਸ ‘ਚ ਸੁਖਬੀਰ ਬਾਦਲ ਦੀ 23 ਮਾਰਚ ਨੂੰ ਅਦਾਲਤ ‘ਚ ਪੇਸ਼ੀ
SIT ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਚਲਾਨ ਦੇ ਆਧਾਰ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਨੂੰ 23 ਮਾਰਚ ਲਈ ਸੰਮਨ ਜਾਰੀ ਕਰਕੇ ਤਲਬ ਕੀਤਾ ਗਿਆ ਹੈ।

ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ
ਬਠਿੰਡਾ। ਕੋਟਕਪੂਰਾ ਗੋਲੀਕਾਂਡ (Kotakpura Golikand) ਵਿਚ ਐਸ ਆਈ ਟੀ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਵਿਚ ਮੁਲਜ਼ਮ ਬਣਾਏ ਗਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਫਰੀਦਕੋਟ ਪੁਲੀਸ ਨੇ ਬਠਿੰਡਾ ਧਰਨੇ ਦੌਰਾਨ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਤਾਮੀਲ ਕਰਵਾਇਆ। ਪੁਲਿਸ ਵਲੋਂ ਇਹ ਸੰਮਨ ਇੱਕ ਪ੍ਰੋਗਰਾਮ ਦੌਰਾਨ ਸੁਖਬੀਰ ਨੂੰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਇਕ ਸਾਲ ਦੇ ਕੁਸ਼ਾਸਨ ਦੇ ਪੂਰਾ ਹੋਣ ਤੇ ਸੂਬੇ ਭਰ ਵਿਚ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਅਤੇ ਭੁੱਚੋ ਵਿਧਾਨ ਸਭਾ ਹਲਕਿਆਂ ਵਿਚ ਧਰਨਿਆਂ ਦੀ ਅਗਵਾਈ ਕੀਤੀ।