Kotakpura Firing: ਕੋਟਕਪੂਰਾ ਗੋਲੀ ਕਾਂਡ ਕੇਸ ‘ਚ ਸੁਖਬੀਰ ਬਾਦਲ ਦੀ 23 ਮਾਰਚ ਨੂੰ ਅਦਾਲਤ ‘ਚ ਪੇਸ਼ੀ

Updated On: 

30 May 2023 13:33 PM

SIT ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਚਲਾਨ ਦੇ ਆਧਾਰ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਨੂੰ 23 ਮਾਰਚ ਲਈ ਸੰਮਨ ਜਾਰੀ ਕਰਕੇ ਤਲਬ ਕੀਤਾ ਗਿਆ ਹੈ।

Kotakpura Firing: ਕੋਟਕਪੂਰਾ ਗੋਲੀ ਕਾਂਡ ਕੇਸ ਚ ਸੁਖਬੀਰ ਬਾਦਲ ਦੀ 23 ਮਾਰਚ ਨੂੰ ਅਦਾਲਤ ਚ ਪੇਸ਼ੀ

ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ

Follow Us On

ਬਠਿੰਡਾ। ਕੋਟਕਪੂਰਾ ਗੋਲੀਕਾਂਡ (Kotakpura Golikand) ਵਿਚ ਐਸ ਆਈ ਟੀ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਵਿਚ ਮੁਲਜ਼ਮ ਬਣਾਏ ਗਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਫਰੀਦਕੋਟ ਪੁਲੀਸ ਨੇ ਬਠਿੰਡਾ ਧਰਨੇ ਦੌਰਾਨ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਤਾਮੀਲ ਕਰਵਾਇਆ। ਪੁਲਿਸ ਵਲੋਂ ਇਹ ਸੰਮਨ ਇੱਕ ਪ੍ਰੋਗਰਾਮ ਦੌਰਾਨ ਸੁਖਬੀਰ ਨੂੰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਇਕ ਸਾਲ ਦੇ ਕੁਸ਼ਾਸਨ ਦੇ ਪੂਰਾ ਹੋਣ ਤੇ ਸੂਬੇ ਭਰ ਵਿਚ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਅਤੇ ਭੁੱਚੋ ਵਿਧਾਨ ਸਭਾ ਹਲਕਿਆਂ ਵਿਚ ਧਰਨਿਆਂ ਦੀ ਅਗਵਾਈ ਕੀਤੀ।

ਸਾਬਕਾ ਉਪ ਮੁੱਖ ਮੰਤਰੀ ਨਾਲ ਹੋਰ ਅਧਿਕਾਰੀ ਵੀ ਤਲਬ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਚਲਾਨ ਦੇ ਆਧਾਰ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਨੂੰ 23 ਮਾਰਚ ਲਈ ਸੰਮਨ ਜਾਰੀ ਕਰਕੇ ਤਲਬ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਨਾਲ ਹੋਰ ਦੂਜੇ ਅਧਿਕਾਰੀਆਂ ਨੂੰ ਵੀ ਸੰਮਨ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਾਬਕਾ ਆਈ.ਜੀ. ਅਮਰਦੀਪ ਸਿੰਘ ਚਾਹਲ, ਸਾਬਕਾ ਡੀ.ਜੀ.ਆਈ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਅਤੇ ਸੁਖਮੰਦਰ ਸਿੰਘ ਮਾਨ ਅਤੇ ਐੱਸ.ਐੱਚ.ਉ. ਗੁਰਦੀਪ ਸਿੰਘ ਸ਼ਾਮਲ ਹਨ।

ਸੱਤ ਹਜਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ

ਦੱਸ ਦੇਈਏ ਕਿ ਬੀਤੇ ਦਿਨੀਂ ਇਸ ਮਾਮਲੇ ਵਿੱਚ ਫ਼ਰੀਦਕੋਟ ਅਦਾਲਤ ਵਿੱਚ ਐੱਸ.ਆਈ.ਟੀ. ਵੱਲੋਂ ਪੇਸ਼ ਚਾਰਜਸ਼ੀਟ ਦੇ ਸੰਬੰਧ ਵਿੱਚ ਅੱਜ ਅਦਾਲਤ ਵਿੱਚ ਹੋਈ ਸੁਣਵਾਈ ਮਗਰੋਂ ਚਾਰਜਸ਼ੀਟ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਅਦਾਲਤ ਵੱਲੋਂ 23 ਮਾਰਚ ਲਈ ਸੰਮਨ ਜਾਰੀ ਕੀਤੇ ਜਾਣ ਦੇ ਹੁਕਮ ਹੋਏ ਹਨ। ਸਾਲ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ