BJP-SAD Alliance: ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦੀ ਅਹਿਮ ਬੈਠਕ ਅੱਜ, ਬੀਜੇਪੀ ਨਾਲ ਗਠਜੋੜ ‘ਤੇ ਹੋ ਸਕਦੀ ਹੈ ਚਰਚਾ
ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਵਿੱਚ ਮੁੜ ਗਠਬੰਧਨ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਨੇ। ਇਸ ਸਬੰਧ ਵਿੱਚ ਅੱਜ ਯਾਨੀ 6 ਜੁਲਾਈ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸੁਖਬੀਰ ਬਾਦਲ ਮੀਟਿੰਗ ਕਰਨਗੇ। ਜਿਸ ਵਿੱਚ ਇਸ ਮਾਮਲੇ ਨੂੰ ਲੈ ਕੇ ਵਿਚਾਰ ਹੋ ਸਕਦਾ ਹੈ।
ਸੁਖਬੀਰ ਬਾਦਲ
ਪੰਜਾਬ ਨਿਊਜ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਅੱਜ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਬੀਜੇਪੀ ਨਾਲ ਗਠਜੋੜ ਕਰਨ ਦੇ ਮਾਮਲੇ ਦੇ ਵਿਚਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕਰੀਬ ਦੋ ਸਾਲਾਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਇਸ ਦੀਆਂ ਪੂਰੀਆਂ ਸੰਭਾਵਨਾਵਾਂ ਹਨ।
ਸੁਖਬੀਰ ਬਾਦਲ ਇਸ ਸਬੰਧੀ ਪਾਰਟੀ ਦੀ ਪ੍ਰਵਾਨਗੀ ਲੈਣ ਲਈ ਬੁੱਧਵਾਰ ਚੰਡੀਗੜ੍ਹ ਇੱਕ ਮੀਟਿੰਗ ਕੀਤੀ ਸੀ ਤੇ ਹੁਣ ਹੁਣ 6 ਜੁਲਾਈ ਮੁੜ ਕੌਰ ਕਮੇਟੀ ਦੇ ਮੈਂਬਰਾਂ ਤੇ ਹੋਰ ਸੀਨੀਅਰ ਸੁਖਬੀਰ ਬਾਦਲ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਗਠਬੰਧਨ ਕਰਨ ਨੂੰ ਲੈ ਕੇ ਵਿਚਾਰ ਹੋਵੇਗਾ। ਜੇ ਗਠਬੰਧਨ ਹੋਇਆ ਤਾਂ ਸੁਖਬੀਰ ਜਾਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਕੋਈ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ।


