AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੁਖਬੀਰ ਬਾਦਲ ਦੀਆਂ ਵਧੀਆ ਮੁਸ਼ਕਿਲਾਂ, ਬਾਗੀਆਂ ਦੀ ਸ਼ਿਕਾਇਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੇਸ਼ ਹੋਣ ਲਈ ਕਿਹਾ

ਸਿੰਘ ਸਾਹਿਬ ਨੇ ਕਿਹਾ ਕਿ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਨੂੰ ਡੇਰਾ ਮੁਖੀ ਦਾ ਪੱਖ ਲੈਣ, ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਦਲ ਦੇ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਅਤੇ ਬੇਅਦਬੀ ਮਾਮਲਿਆਂ ਸਮੇਤ ਸਾਰੇ ਇਲਜ਼ਾਮਾਂ 'ਤੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

ਸੁਖਬੀਰ ਬਾਦਲ ਦੀਆਂ ਵਧੀਆ ਮੁਸ਼ਕਿਲਾਂ, ਬਾਗੀਆਂ ਦੀ ਸ਼ਿਕਾਇਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੇਸ਼ ਹੋਣ ਲਈ ਕਿਹਾ
ਮੀਟਿੰਗ ਬਾਅਦ ਗੱਲਬਾਤ ਕਰਦੇ ਹੋਏ ਪੰਜ ਸਿੰਘ ਸਾਹਿਬ
lalit-sharma
| Updated On: 15 Jul 2024 17:47 PM IST
Share
ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸਮਾਪਤ ਹੋ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਤਖ਼ਤਾਂ ਦੇ ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਤੋਂ ਮੁਆਫੀਨਾਮੇ ਨੂੰ ਅਧਾਰ ਬਣਾਕੇ ਦਿੱਤੀ ਗਈ ਸ਼ਿਕਾਇਤ ਤੇ ਹੁਣ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ‘ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਸਾਰੇ ਤਖ਼ਤਾਂ ਦੇ ਜਥੇਦਾਰਾਂ ਨੂੰ ਹੁਕਮ ਦਿੱਤਾ ਕਿ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਨੂੰ ਡੇਰਾ ਮੁਖੀ ਦਾ ਪੱਖ ਲੈਣ, ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਦਲ ਦੇ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਅਤੇ ਬੇਅਦਬੀ ਮਾਮਲਿਆਂ ਸਮੇਤ ਸਾਰੇ ਇਲਜ਼ਾਮਾਂ ‘ਤੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

ਬੇਅਦਬੀ ਰੋਕਣ ਸਬੰਧੀ ਵੀ ਹੋਈ ਚਰਚਾ

ਇਸ ਮੀਟਿੰਗ ਵਿੱਚ ਗੁਰਦੁਆਰਿਆਂ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦਾ ਫੈਸਲਾ ਵੀ ਲਿਆ ਗਿਆ। ਇਸ ਤੋਂ ਪਹਿਲਾਂ ਪੰਥ ਦੇ ਨਿਯਮਾਂ ਦੇ ਉਲਟ ਜਾਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਂਦੀ ਸੀ। ਜਿਸ ਵਿੱਚ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਦਿੱਤੀ ਗਈ। ਉਹਨਾਂ ਨੂੰ 11 ਦਿਨਾਂ ਤੱਕ ਜੂਠੇ ਬਰਤਨਾਂ ਦੀ ਸੇਵਾ ਕਰਨ, ਪਾਠ ਸੁਣਨ ਅਤੇ 500 ਰੁਪਏ ਦਾ ਕੜਾਹ ਪ੍ਰਸ਼ਾਦ ਚੜ੍ਹਾਉਣ ਦੀ ਸਜ਼ਾ ਦਿੱਤੀ ਗਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਪੰਥ ਵੱਲੋਂ ਛੇਕੇ ਗਏ ਦਰਸ਼ਨ ਸਿੰਘ ਰਾਗੀ ਦੇ ਵਾਲ ਕੱਟਣ ਵਾਲੇ 5 ਪ੍ਰਬੰਧਕਾਂ ਨੂੰ ਵੀ ਬੁਲਾਇਆ ਗਿਆ। ਜਿਨ੍ਹਾਂ ਨੂੰ ਆਪਣਾ ਜੁਰਮ ਕਬੂਲ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਇਕਬਾਲ ਕਰਨ ਤੋਂ ਇਨਕਾਰ ਕਰ ਦਿੱਤਾ।

ਬਾਗੀਆਂ ਨੇ ਦਿੱਤੀ ਸੀ ਸ਼ਿਕਾਇਤ

ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫੀਨਾਮਾ ਸਬੰਧੀ ਸ਼ਿਕਾਇਤ ਸੌਂਪੀ। ਬਾਗੀ ਧੜੇ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਲਈ ਮੁਆਫੀ ਮੰਗ ਰਹੇ ਹਨ। ਪਰ ਪੂਰੇ ਮੁਆਫ਼ੀਨਾਮੇ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹੀ ਨਿਸ਼ਾਨਾ ਬਣਾਇਆ ਗਿਆ।

Follow Us
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...