ਸੁਖਬੀਰ ਬਾਦਲ ਦੀਆਂ ਵਧੀਆ ਮੁਸ਼ਕਿਲਾਂ, ਬਾਗੀਆਂ ਦੀ ਸ਼ਿਕਾਇਤ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੇਸ਼ ਹੋਣ ਲਈ ਕਿਹਾ
ਸਿੰਘ ਸਾਹਿਬ ਨੇ ਕਿਹਾ ਕਿ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਨੂੰ ਡੇਰਾ ਮੁਖੀ ਦਾ ਪੱਖ ਲੈਣ, ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਦਲ ਦੇ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਅਤੇ ਬੇਅਦਬੀ ਮਾਮਲਿਆਂ ਸਮੇਤ ਸਾਰੇ ਇਲਜ਼ਾਮਾਂ 'ਤੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।
ਮੀਟਿੰਗ ਬਾਅਦ ਗੱਲਬਾਤ ਕਰਦੇ ਹੋਏ ਪੰਜ ਸਿੰਘ ਸਾਹਿਬ
ਬੇਅਦਬੀ ਰੋਕਣ ਸਬੰਧੀ ਵੀ ਹੋਈ ਚਰਚਾ
ਇਸ ਮੀਟਿੰਗ ਵਿੱਚ ਗੁਰਦੁਆਰਿਆਂ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦਾ ਫੈਸਲਾ ਵੀ ਲਿਆ ਗਿਆ। ਇਸ ਤੋਂ ਪਹਿਲਾਂ ਪੰਥ ਦੇ ਨਿਯਮਾਂ ਦੇ ਉਲਟ ਜਾਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਂਦੀ ਸੀ। ਜਿਸ ਵਿੱਚ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਦਿੱਤੀ ਗਈ। ਉਹਨਾਂ ਨੂੰ 11 ਦਿਨਾਂ ਤੱਕ ਜੂਠੇ ਬਰਤਨਾਂ ਦੀ ਸੇਵਾ ਕਰਨ, ਪਾਠ ਸੁਣਨ ਅਤੇ 500 ਰੁਪਏ ਦਾ ਕੜਾਹ ਪ੍ਰਸ਼ਾਦ ਚੜ੍ਹਾਉਣ ਦੀ ਸਜ਼ਾ ਦਿੱਤੀ ਗਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਪੰਥ ਵੱਲੋਂ ਛੇਕੇ ਗਏ ਦਰਸ਼ਨ ਸਿੰਘ ਰਾਗੀ ਦੇ ਵਾਲ ਕੱਟਣ ਵਾਲੇ 5 ਪ੍ਰਬੰਧਕਾਂ ਨੂੰ ਵੀ ਬੁਲਾਇਆ ਗਿਆ। ਜਿਨ੍ਹਾਂ ਨੂੰ ਆਪਣਾ ਜੁਰਮ ਕਬੂਲ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਇਕਬਾਲ ਕਰਨ ਤੋਂ ਇਨਕਾਰ ਕਰ ਦਿੱਤਾ।ਬਾਗੀਆਂ ਨੇ ਦਿੱਤੀ ਸੀ ਸ਼ਿਕਾਇਤ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫੀਨਾਮਾ ਸਬੰਧੀ ਸ਼ਿਕਾਇਤ ਸੌਂਪੀ। ਬਾਗੀ ਧੜੇ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਲਈ ਮੁਆਫੀ ਮੰਗ ਰਹੇ ਹਨ। ਪਰ ਪੂਰੇ ਮੁਆਫ਼ੀਨਾਮੇ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹੀ ਨਿਸ਼ਾਨਾ ਬਣਾਇਆ ਗਿਆ।
Follow Us
