AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਖਬੀਰ ਬਾਦਲ ਵੱਲੋਂ ਮੋਹਾਲੀ ਰੈਲੀ ‘ਚ ਵੱਡੇ ਐਲਾਨ, ਆਟਾ-ਦਾਲ ਸਕੀਮ ਮੁੜ ਹੋਵੇਗੀ ਸ਼ੁਰੂ, ਵਿਆਹਾਂ ਲਈ ਮਿਲਣਗੇ 1 ਲੱਖ

ਆਟਾ-ਦਾਲ ਸਕੀਮ ਅਕਾਲੀ ਦਲ ਦੀ ਸਰਕਾਰ ਦੌਰਾਨ ਸ਼ੁਰੂ ਕੀਤੀ ਗਈ ਸੀ। ਇਸ ਵਿੱਚ 4 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ 20 ਕਿਲੋ ਆਟਾ ਦਿੱਤਾ ਜਾਂਦਾ ਸੀ। ਇਹ ਸਕੀਮ ਹੁਣ ਬੰਦ ਕਰ ਦਿੱਤੀ ਗਈ ਹੈ। ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਹ ਸਕੀਮ 50 ਕਿਲੋ ਆਟਾ ਮੁਹੱਈਆ ਕਰਵਾਏਗੀ।

ਸੁਖਬੀਰ ਬਾਦਲ ਵੱਲੋਂ ਮੋਹਾਲੀ ਰੈਲੀ 'ਚ ਵੱਡੇ ਐਲਾਨ, ਆਟਾ-ਦਾਲ ਸਕੀਮ ਮੁੜ ਹੋਵੇਗੀ ਸ਼ੁਰੂ, ਵਿਆਹਾਂ ਲਈ ਮਿਲਣਗੇ 1 ਲੱਖ
tv9-punjabi
| Updated On: 10 Sep 2026 16:25 PM IST
Share

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਦੇ ਖਰੜ ਵਿੱਚ ਆਯੋਜਿਤ ਪੰਜਾਬ ਬਚਾਓ ਮਿਸ਼ਨ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਐਲਾਨ ਕੀਤੇ। ਬਾਦਲ ਨੇ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਇਸ ਮੌਜੂਦਾ ਹਾਲਾਤ ਵਿੱਚੋਂ ਕੱਢ ਸਕਦਾ ਹੈ। ਉਨ੍ਹਾਂ ਨੇ ਆਟਾ-ਦਾਲ ਸਕੀਮ ਨੂੰ ਮੁੜ ਸ਼ੁਰੂ ਕਰਨ ਸਮੇਤ ਚਾਰ ਵੱਡੇ ਐਲਾਨ ਵੀ ਕੀਤੇ।

ਜਾਣੋ ਕੀ ਹਨ ਸੁਖਬੀਰ ਬਾਦਲ ਦੇ 4 ਵੱਡੇ ਐਲਾਨ

ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ: ਆਟਾ-ਦਾਲ ਸਕੀਮ ਅਕਾਲੀ ਦਲ ਦੀ ਸਰਕਾਰ ਦੌਰਾਨ ਸ਼ੁਰੂ ਕੀਤੀ ਗਈ ਸੀ। ਇਸ ਵਿੱਚ 4 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ 20 ਕਿਲੋ ਆਟਾ ਦਿੱਤਾ ਜਾਂਦਾ ਸੀ। ਇਹ ਸਕੀਮ ਹੁਣ ਬੰਦ ਕਰ ਦਿੱਤੀ ਗਈ ਹੈ। ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਇਹ ਸਕੀਮ 50 ਕਿਲੋ ਆਟਾ ਮੁਹੱਈਆ ਕਰਵਾਏਗੀ।

ਕੁੜੀ ਦੇ ਵਿਆਹ ‘ਤੇ ਇੱਕ ਲੱਖ ਰੁਪਏ ਦਿੱਤੇ ਜਾਣਗੇ: ਬਾਦਲ ਨੇ ਧੀਆਂ ਦੇ ਵਿਆਹ ਨੂੰ ਲੈ ਕੇ ਵੀ ਇੱਕ ਵੱਡਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਸਰਕਾਰ ਬਣਾਉਂਦਾ ਹੈ ਤਾਂ ਕੁੜੀ ਦੇ ਵਿਆਹ ‘ਤੇ ਇੱਕ ਲੱਖ ਰੁਪਏ ਦਿੱਤੇ ਜਾਣਗੇ।

ਲਾਲ ਢੋਰੇ ਦੇ ਮਕਾਨਾਂ ਨੂੰ ਮਾਲਕੀ ਅਧਿਕਾਰ ਦੇਣ ਦੀ ਗੱਲ੍ਹ: ਸੁਖਬੀਰ ਬਾਦਲ ਨੇ ਪਿੰਡਾਂ ਵਿੱਚ ਲਾਲ ਢੋਰੇ ਦੇ ਅੰਦਰ ਬਣੇ ਘਰਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ ਤਾਂ ਅਜਿਹੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਅਧਿਕਾਰ ਦਿੱਤੇ ਜਾਣਗੇ। ਵਸਨੀਕਾਂ ਲਈ ਮਾਲਕੀ ਦਸਤਾਵੇਜ਼ ਤਿਆਰ ਕੀਤੇ ਜਾਣਗੇ।

ਨਵਾਂਗਾਓਂ ਨੂੰ ਨਵੇਂ ਚੰਡੀਗੜ੍ਹ ਨਾਲ ਜੋੜਨ ਦਾ ਦਾਅਵਾ: ਸੁਖਬੀਰ ਬਾਦਲ ਨੇ ਨਵਾਂਗਾਓਂ ਦੇ ਵਿਕਾਸ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨਵਾਂਗਾਓਂ ਨੂੰ ਨਵੇਂ ਚੰਡੀਗੜ੍ਹ ਨਾਲ ਜੋੜਿਆ ਜਾਵੇਗਾ ਅਤੇ ਉਸ ਅਨੁਸਾਰ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੁਪਨਾ ਦੱਸਿਆ, ਵਾਅਦਾ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਹ ਪੂਰਾ ਹੋਵੇਗਾ।

ਕਾਨੂੰਨ ਵਿਵਸਥਾ ਅਤੇ ਗੈਂਗਸਟਰਾਂ ਦਾ ਮੁੱਦਾ

ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਭਰੋਸਾ ਦਿੱਤਾ ਕਿ ਜੇਕਰ ਅਕਾਲੀ ਦਲ ਸੱਤਾ ਵਿੱਚ ਆਉਂਦੀ ਹੈ ਤਾਂ ਪੰਜਾਬ ਦੇ ਹਾਲਾਤ ਸੁਧਰ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਇਸ ਮੌਜੂਦਾ ਹਾਲਾਤ ਵਿੱਚੋਂ ਕੱਢ ਸਕਦਾ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...