Sukhbir Badal Attacked: ਗੁਰੂਘਰ ‘ਚ ਪਿਸਤੌਲ ਲੈ ਕੇ ਕਿਵੇਂ ਪਹੁੰਚਿਆ ਨਰਾਇਣ ਸਿੰਘ ਚੌੜਾ? ਹੋ ਰਹੀ ਚੌਤਰਫਾ ਨਿੰਦਾ, ਜਾਂਚ ਜਾਰੀ
Sukhbir Singh Badal : ਸੁਖਬੀਰ ਸਿੰਘ ਬਾਦਲ ਇਸ ਵੇਲ੍ਹੇ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਧਾਰਮਿਕ ਸਜ਼ਾ ਭੁਗਤ ਰਹੇ ਹਨ। ਜੱਥੇਦਾਰ ਵੱਲੋਂ ਉਨ੍ਹਾਂ ਨੂੰ ਸੇਵਾਦਾਰੀ ਅਤੇ ਭਾਂਡਿਆਂ ਦੀ ਸੇਵਾ ਦੀ ਸਜ਼ਾ ਸੁਣਾਈ ਗਈ ਸੀ। ਬੁੱਧਵਾਰ ਨੂੰ ਵੀ ਉਹ ਸੇਵਾਦਾਰ ਦਾ ਚੋਲਾ ਪਾ ਕੇ ਮੁੱਖ ਗੇਟ ਤੇ ਸੇਵਾ ਨਿਭਾ ਰਹੇ ਸਨ। ਇਸੇ ਦੌਰਾਨ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਤਾਇਨਾਤ ਸਨ। ਇਸੇ ਦੌਰਾਨ ਮੁਲਜ਼ਮ ਉਨ੍ਹਾਂ ਦੇ ਬਹੁਤ ਨੇੜੇ ਆਇਆ ਅਤੇ ਉਨ੍ਹਾਂ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸਦਾ ਹੱਥ ਉੱਤੇ ਕਰ ਦਿੱਤਾ। ਗੋਲੀ ਹਵਾ ਵਿੱਚ ਚੱਲੀ ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਉੱਧਰ, ਮੁਲਜ਼ਮ ਦੇ ਗੁਰੂਘਰ ਦੇ ਅੰਦਰ ਪਿਸਤੌਲ ਲੈ ਕੇ ਜਾਣ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਬੱਬਰ ਖਾਲਸਾ ਦਾ ਸਾਬਕਾ ਅੱਤਵਾਦੀ ਹੈ ਆਰੋਪੀ
ਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ।
ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹੀ ਸਾਹਿਤ ‘ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।
ਐਮਪੀ ਰੰਧਾਵਾ ਨਾਲ ਸਬੰਧਤ ਨਾਂ
ਇਸ ਦੌਰਾਨ ਅਕਾਲੀ ਆਗੂ ਦਲਜੀਤ ਚੀਮਾ ਨੇ ਆਰੋਪ ਲਾਇਆ ਕਿ ਮੁਲਜ਼ਮ ਚੌੜਾ ਦਾ ਭਰਾ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਬਹੁਤ ਕਰੀਬੀ ਹੈ। ਉਨ੍ਹਾਂ ਮਾਨ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਦੀ ਨਾਕਾਮੀ ਹੈ।
ਇਹ ਵੀ ਪੜ੍ਹੋ
#WATCH | Shots fired at Golden Temple | SAD leader Daljit Singh Cheema says, “…First of all, I would like to thank Guru Nanak. Jako Rakhe Saaiyan, Maar Sake Na Koy. ‘Sevaks’ were offering ‘seva’ here. SAD chief Sukhbir Singh Badal was sitting by the Guru Ram Das Dwar as pic.twitter.com/r7ntTcCA01
— ANI (@ANI) December 4, 2024
ਚੌਤਰਫਾ ਨਿੰਦਾ
ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮ ਗੋਪਾਲ ਯਾਦਵ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਸੁਖਬੀਰ ਬਾਦਲ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ।
#WATCH | SAD chief Sukhbir Singh Badal attacked | Samajwadi Party MP Ram Gopal Yadav says, “It is extremely sad that an attempt has been made to kill him.” pic.twitter.com/V7gnJcTzAY
— ANI (@ANI) December 4, 2024
ਮਨੀਸ਼ ਤਿਵਾਰੀ ਨੇ ਕੀਤੀ ਜਾਂਚ ਦੀ ਮੰਗ
ਉੱਧਰ, ਚੰਡੀਗੜ੍ਹ ਤੋਂ ਕਾਂਗਰਸ ਸਾਂਸਦ ਮਨੀਸ਼ ਤਿਵਾਰੀ ਨੇ ਕਿਹਾ ਕਿ ਇਹ ਬੇਹੱਦ ਦੁਖਦ ਅਤੇ ਨਿੰਦਨਯੋਗ ਹੈ। ਉਨ੍ਹਾਂ ਨੇ ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
#WATCH दिल्ली: स्वर्ण मंदिर पर चली गोली पर कांग्रेस सांसद मनीष तिवारी ने कहा, “यह बेहद दुखद और निंदनीय है। श्री अकाल तख्त साहिब सिख समुदाय की सबसे बड़ी धार्मिक संस्था है और सुखबीर सिंह बादल अपनी सजा पूरी कर रहे थे लेकिन उन पर हमला करना बेहद निंदनीय है। इसकी जांच होनी चाहिए और pic.twitter.com/3Rt1kMFCSm
— ANI_HindiNews (@AHindinews) December 4, 2024
ਐਸਜੀਪੀਸੀ ਕਰ ਰਹੀ ਜਾਂਚ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਆਪਣੇ ਸੂਤਰਾਂ ਰਾਹੀਂ ਇਸ ਦੀ ਡੂੰਘਾਈ ਨਾਲ ਜਾਂਚ ਕਰਾਂਗੇ। ਹਮਲਾਵਰ ਨੂੰ ਪੁਲਿਸ ਫੜ ਕੇ ਲੈ ਗਈ ਹੈ ਗੁਰੂ ਰਾਮਦਾਸ ਨੇ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਅਸੀਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰ ਰਹੇ ਹਾਂ।
ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ, ਆਰੋਪੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਤੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ‘ਚ ਹੋਈ ਲਾਪਰਵਾਹੀ ਦੀ ਜਾਂਚ ਹੋਣੀ ਚਾਹੀਦੀ ਹੈ |
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੀਤੀ ਨਿੰਦਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਮਲੇ ਦੀ ਨਿੰਦਾ ਕੀਤੀ ਹੈ। ਵੜਿੰਗ ਨੇ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਸਰਕਾਰ ਦੀ 100 ਫੀਸਦੀ ਲਾਪਰਵਾਹੀ ਮੰਨਦਾ ਹਾਂ…ਇਹ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦਰਸਾਉਂਦਾ ਹੈ। ਗੋਲੀ ਚਲਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੈਂ ਇਸ ਦੀ ਸਖ਼ਤ ਨਿਖੇਧੀ ਕਰਦਾ ਹਾਂ।
#WATCH | Bullet fired at Golden Temple | Chandigarh: Punjab Congress president Amarinder Singh Raja Warring says, “I think this is very wrong. This should not have happened. I consider firing at Sukhbir Singh Badal, 100% negligence of the Government…This shows the condition of pic.twitter.com/nfEqdd6KUQ
— ANI (@ANI) December 4, 2024
ਉਨ੍ਹਾਂ ਮੰਗ ਕੀਤੀ ਕਿ ਏਸੀਪੀ ਨੂੰ ਮੁਅੱਤਲ ਕਰਕੇ ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਹ ਕਿਵੇਂ ਹੋਇਆ? ਇਸ ਲਈ ਕਿਸਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ? ਸਰਕਾਰ ਕਿਸੇ ਦੇ ਮਾਰੇ ਜਾਣ ਦੀ ਉਡੀਕ ਕਰ ਰਹੀ ਹੈ ਅਤੇ ਫਿਰ ਉਹ ਕਹਿ ਸਕਦੇ ਹਨ ਕਿ ਇਹ ਇੱਕ ਗਲਤੀ ਸੀ… ਸਿੱਖਾਂ ਦੇ ਦਿਲਾਂ ਵਿੱਚ ਸੁਖਬੀਰ ਬਾਦਲ ਲਈ ਨਫ਼ਰਤ ਹੋ ਸਕਦੀ ਹੈ… ਪਰ ਇਸਦਾ ਮਤਲਬ ਇਹ ਨਹੀਂ ਕਿ ਤੁਸੀਂ ਉਨ੍ਹਾਂ ਨੂੰ ਗੋਲੀ ਮਾਰ ਦਿਓਗੇ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਉੱਧਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਪਹੁੰਚਿਆ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਨਾਲ ਸਾਦੀ ਵਰਦੀ ਚ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਕਰਕੇ ਹੀ ਇਹ ਹਮਲਾ ਨਾਕਾਮ ਹੋ ਗਿਆ ਹੈ। ਕਿਸੇ ਵੀ ਕਿਸਮ ਦਾ ਕੋਈ ਜਾਨੀ ਨੁਕਸਾਨ ਨਾਹੀਂ ਹੋਇਆ ਹੈ।
#WATCH | Bullet fired at Golden Temple | Amritsar Police Commissioner Gurpreet Singh Bhullar says, “Due to the alertness and deployment of our Police, this attack attempt was foiled. Our personnel Rishpal Singh, Jasbir and Parminder displayed alertness and foiled the attempts. pic.twitter.com/gKM4nSqYS5
— ANI (@ANI) December 4, 2024