Sukhbir Badal: ਸੁਖਬੀਰ ਸਿੰਘ ਬਾਦਲ ਦਾ ਪੈਰ ਹੋਇਆ ਫ੍ਰੈਕਚਰ, ਇਸ ਵਜ੍ਹਾ ਨਾਲ ਲੱਗੀ ਸੱਟ

Updated On: 

13 Nov 2024 15:40 PM

Sukhbir Singh Badal Injured: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਵੱਲੋਂ ਇੱਕ ਬੇਨਤੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਨਾਮ ਸੌਂਪਿਆ ਗਿਆ। ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਤੇ ਫੈਸਲਾ ਜਲਦ ਲਿਆ ਜਾਵੇ। ਉਹਨਾਂ ਕਿਹਾ ਕਿ ਕਰੀਬ ਢਾਈ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ। ਜਿਸ ਕਾਰਨ ਹੁਣ ਸਿੰਘ ਸਾਹਿਬ ਕੋਈ ਫੈਸਲਾ ਲੈਣ।

Sukhbir Badal: ਸੁਖਬੀਰ ਸਿੰਘ ਬਾਦਲ ਦਾ ਪੈਰ ਹੋਇਆ ਫ੍ਰੈਕਚਰ, ਇਸ ਵਜ੍ਹਾ ਨਾਲ ਲੱਗੀ ਸੱਟ

ਸੁਖਬੀਰ ਸਿੰਘ ਬਾਦਲ ਦਾ ਪੈਰ ਫ੍ਰੈਕਚਰ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੈਰ ਵਿੱਚ ਸੱਟ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੱਤ ਵਿੱਚ ਫ੍ਰੈਕਚਰ ਹੋ ਗਿਆ ਹੈ ਅਤ ਉਸ ਤੇ ਪਲਾਸਟਰ ਲਗਾਇਆ ਗਿਆ ਹੈ। ਦੱਸ ਦੇਈਏ ਕਿ ਉਹ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ‘ਚ ਪੇਸ਼ ਹੋਏ ਸਨ। ਜਾਣਕਾਰੀ ਮੁਤਾਬਕ, ਜਦੋਂ ਉਹ ਸਕਤਰੇਤ ਦੇ ਦਫ਼ਤਰ ਵਿੱਚ ਅਰਜੀ ਦੇਣ ਲਈ ਕੁਰਸੀ ਤੇ ਬੈਠੇ ਤਾਂ ਕੁਰਸੀ ਹੇਠਾਂ ਹੋ ਗਈ। ਜਿਸਦਾ ਸਾਰਾ ਭਾਰ ਉਨ੍ਹਾਂ ਦੀ ਸੱਜੀ ਲੱਤ ਤੇ ਆ ਗਿਆ।

ਪਾਰਟੀ ਦੇ ਆਗੂ ਰਵਿੰਦਰ ਸਿੰਘ ਰੋਬਿਨ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਸੁਖਬੀਰ ਬਾਦਲ ਦੇ ਜਖ਼ਮੀ ਹੋਣ ਦੀ ਜਾਣਕਾਰੀ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਲਿੱਖਿਆ ਹੈ ਕਿ ਸਕਤਰੇਤ ਵਿੱਚ ਪੇਸ਼ ਹੋਣ ਦੌਰਾਨ ਸੁਖਬੀਰ ਬਾਦਲ ਦੀ ਲੱਤ ਤੇ ਸੱਟ ਲੱਗ ਗਈ, ਜਿਸਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਚ ਇਲਾਜ ਲਈ ਲੈ ਜਾਇਆ ਗਿਆ। ਡਾਕਟਰਾਂ ਨੇ ਸੱਟ ਦੀ ਗੰਭੀਰਤਾ ਨੂੰ ਵੇਖਦਿਆਂ ਉਨ੍ਹਾਂ ਦੀ ਲੱਤ ਤੇ ਪਲਾਸਟਰ ਲਗਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹੇਅਰਲਾਈਨ ਫ੍ਰੈਕਚਰ ਆਇਆ ਹੈ।

ਅੱਜ ਹੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਸਨ ਪੇਸ਼

ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅੱਜ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਗਏ ਸਨ। ਉਨ੍ਹਾਂ ਨੇ ਉੱਥੇ ਪੱਤਰ ਸੌਂਪ ਕੇ ਜਥੇਦਾਰ ਨੂੰ ਬੇਨਤੀ ਕੀਤੀ ਸੀ ਕਿ ਸਿੰਘ ਸਾਹਿਬਾਨਾਂ ਵੱਲੋਂ ਉਨ੍ਹਾਂ ਦੀ ਸਜ਼ਾ ਨੂੰ ਲੈ ਕੇ ਛੇਤੀ ਤੋਂ ਛੇਤੀ ਫੈਸਲਾ ਲਿਆ ਜਾਵੇ ਤਾਂ ਜੋ ਉਹ ਆਪਣੀਆਂ ਸਿਆਸੀ ਅਤੇ ਨਿੱਜੀ ਸਰਗਰਮੀਆਂ ਵਿੱਚ ਹਿੱਸਾ ਲੈ ਸਕਣ। ਪੇਸ਼ ਹੋਣ ਤੋਂ ਬਾਅਦ ਜਦੋਂ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਨ੍ਹਾਂ ਦੇ ਚੇਹਰੇ ਤੇ ਕਾਫੀ ਦਰਦ ਵੀ ਮਹਿਸੂਸ ਹੋ ਰਿਹਾ ਸੀ। ਪਰ ਉਦੋਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਆਪਣੇ ਉੱਤੇ ਲੱਗੇ ਇਲਜ਼ਾਮਾਂ ਕਰਕੇ ਦੁਖੀ ਦਿਖਾਈ ਦੇ ਰਹੇ ਹਨ। ਪਰ ਬਾਅਦ ਵਿੱਚ ਪਤਾ ਲੱਗਾ ਕਿ ਉਨ੍ਹਾਂ ਨੂੰ ਉਸ ਵੇਲ੍ਹੇ ਲੱਤ ਵਿੱਚ ਬਹੁਤ ਜਿਆਦਾ ਦਰਦ ਹੋ ਰਿਹਾ ਸੀ।

ਜਾਣਕਾਰੀ ਮੁਤਾਬਕ, ਅਕਾਲ ਤਖ਼ਤ ਵਿੱਚ ਬੇਨਤੀ ਪੱਤਰ ਦੇਣ ਤੋਂ ਬਾਅਦ ਸੁਖਬੀਰ ਬਾਦਲ ਦਾ ਵਾਪਸ ਪਿੰਡ ਜਾਣ ਦਾ ਪ੍ਰੋਗਰਾਮ ਸੀ। ਇਲਾਜ ਲੈਣ ਤੋਂ ਬਾਅਦ ਉਹ ਬਾਕੀ ਸਾਰੇ ਆਗੂਆਂ ਨਾਲ ਆਪਣੇ ਪਿੰਡ ਬਾਦਲ ਪਰਤ ਗਏ ਹਨ। ਫ੍ਰੈਕਚਰ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਜਿਆਦਾ ਦਰਦ ਮਹਿਸੂਸ ਹੋ ਰਿਹਾ ਹੈ। ਇਸ ਲਈ ਡਾਕਟਰਾਂ ਨੂੰ ਉਨ੍ਹਾਂ ਨੇ ਅਗਲੇ ਕੁਝ ਦਿਨਾਂ ਤੱਕ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ।

Exit mobile version