Sukhbir Badal: ਸੁਖਬੀਰ ਬਾਦਲ ਦੀ ਜੱਥੇਦਾਰ ਨੂੰ ਅਪੀਲ… ‘ਤਨਖਾਹ’ ਤੇ ਜਲਦੀ ਲਓ ਫੈਸਲਾ
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਲੱਗਣ ਵਾਲੀ ਤਨਖਾਹ (ਧਾਰਮਿਕ ਸਜ਼ਾ) ਦਾ ਇੰਤਜ਼ਾਰ ਕਰ ਰਹੇ ਹਨ। ਜਿਸ ਦੇ ਲਈ ਹੁਣ ਉਹਨਾਂ ਨੇ ਮੁੜ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਉਹਨਾਂ ਨੇ ਸਿੰਘ ਸਹਿਬਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹਨਾਂ ਦੀ ਤਨਖਾਹ ਤੇ ਜਲਦ ਫੈਸਲਾ ਲਿਆ ਜਾਵੇ।
File Photo
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਉਸ ਵੇਲੇ ਉਹਨਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਸੀ। ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ। ਜਿਸ ਕਰਕੇ ਹੁਣ ਉਹਨਾਂ ਦੀ ਤਨਖਾਹ ਤੇ ਕੋਈ ਫੈਸਲਾ ਲੈ ਲਿਆ ਜਾਵੇ।
ਅਸਤੀਫੇ ਦਾ ਜ਼ਿਕਰ
ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਦੂਜੀ ਚਿੱਠੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਸਤੀਫੇ ਦਾ ਜ਼ਿਕਰ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਹੁਣ ਦਾਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੈਂ ਨਿਮਾਣੇ ਸਿੱਖ ਵਾਂਗ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣਾ ਚਾਹੁੰਦਾ ਹਾਂ।
ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਗਿਆ ਪੱਤਰ
ਅਕਾਲ ਤਖ਼ਤ ਸਾਹਿਬ ਤੇ ਨਹੀਂ ਜਾ ਸਕਦਾ ਤਨਖਾਹੀਆ
ਰਹਿਤ ਮਰਿਯਾਦਾ ਅਨੁਸਾਰ ਜਿਸ ਵਿਅਕਤੀ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਉਹ ਜਦੋਂ ਤੱਕ ਆਪਣੀ ਤਨਖਾਹ (ਧਾਰਮਿਕ ਸਜ਼ਾ) ਪੂਰੀ ਨਹੀਂ ਕਰ ਲੈਂਦਾ। ਉਦੋਂ ਤੱਕ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਜਾਕੇ ਨਤਮਸਤਕ ਨਹੀਂ ਹੋ ਸਕਦਾ। ਸਜ਼ਾ ਪੂਰੀ ਕਰਨ ਤੋਂ ਬਾਅਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਭੁੱਲ ਬਖ਼ਸਾਉਣ ਲਈ ਅਰਦਾਸ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਸਕਦਾ ਹੈ।
