‘ਗੁਰੂ ਸਾਹਿਬ ਨੇ ਬਚਾਇਆ ਤਾਂ ਸ਼ੁਕਰਾਨਾ ਕਰਨ ਆਏ ਹਾਂ’, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

Updated On: 

25 Aug 2026 17:44 PM IST

ਤਖ਼ਤ ਸਾਹਿਬ ਮੱਥਾ ਟੇਕਣ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਅਤੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।

ਗੁਰੂ ਸਾਹਿਬ ਨੇ ਬਚਾਇਆ ਤਾਂ ਸ਼ੁਕਰਾਨਾ ਕਰਨ ਆਏ ਹਾਂ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

ਪੰਜੇ ਤਖ਼ਤ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਕੋਰ ਕਮੇਟੀ ਮੈਬਰਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਦੇ ਨਾਲ ਸੈਂਕੜਿਆ ਦੀ ਗਿਣਤੀ ਵਿਚ ਪਾਰਟੀ ਵਰਕਰ ਵੀ ਤਖ਼ਤ ਸਾਹਿਬ ਪੁੱਜੇ।

ਤਖ਼ਤ ਸਾਹਿਬ ਮੱਥਾ ਟੇਕਣ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਅਤੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।

ਸਿਹਤਯਾਬ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਸੁਖਬੀਰ ਬਾਦਲ

ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ, ਇੱਕ ਨਿਹੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਬਾਅਦ ਪਹਿਲੀ ਵਾਰ ਸਿਹਤਯਾਬ ਹੋ ਕੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪੰਜਾਬ ਤੇ ਪੰਜਾਬੀਅਤ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਬਚਾਇਆ ਤਾਂ ਸ਼ੁਕਰਾਨਾ ਕਰਨ ਆਏ ਹਾਂ।

ਪੰਜਾਬ ਨੂੰ ਬਚਾਉਣ ਦੀ ਲੋੜ- ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਕੁਝ ਤਾਕਤਾਂ ਸਰਗਰਮ ਹਨ ਜੋ ਪੰਜਾਬ ਨੂੰ ਆਪਣਾ ਘਰ ਨਹੀਂ ਮੰਨਦੀਆਂ। ਉਨ੍ਹਾਂ ਅਨੁਸਾਰ, ਇਨ੍ਹਾਂ ਤਾਕਤਾਂ ਦਾ ਉਦੇਸ਼ ਪੰਜਾਬ ਦੀ ਲੀਡਰਸ਼ਿਪ ਅਤੇ ਸਿੱਖ ਲੀਡਰਸ਼ਿਪ ਨੂੰ ਕਮਜ਼ੋਰ ਕਰਨਾ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਸ਼ਾਂਤੀ ਅਤੇ ਮਾੜੇ ਸਮੇਂ ਨੂੰ ਦੁਬਾਰਾ ਨਹੀਂ ਆਉਣ ਦੇਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਲਗਭਗ 105 ਸਾਲਾਂ ਦੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ, ਬਾਦਲ ਨੇ ਕਿਹਾ ਕਿ ਪਾਰਟੀ ਨੇ ਜ਼ੁਲਮ ਖਿਲਾਫ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਕਿਸਾਨਾਂ, ਗਰੀਬਾਂ, ਪੰਜਾਬੀਅਤ ਜਾਂ ਖਾਲਸਾ ਪੰਥ ਨੂੰ ਸੰਕਟ ਦਾ ਸਾਹਮਣਾ ਕਰਨ ‘ਤੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੰਜਾਬ ਵਿੱਚ ਖੁਸ਼ਹਾਲੀ ਅਤੇ ਸ਼ਾਂਤੀ ਬਹਾਲ ਕਰੇ।

Loading...
Unable to load recommendations.
Follow Us