AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

328 ਪਾਵਨ ਸਰੂਪਾਂ ਦੇ ਮਾਮਲੇ ‘ਚ DGP ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਬੋਲੇ, ‘ਮੈਨੂੰ ਗ੍ਰਿਫ਼ਤਾਰ ਕਰੋ, ਪਰ ਮੇਰੇ ਪਰਿਵਾਰ ਨੂੰ ਤੰਗ ਕਰਨਾ ਬੰਦ ਕਰੋ’

Sukhbir Badal Met DGP Gaurav Yadav: ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਅਚਾਨਕ ਪੰਜਾਬ ਪੁਲਿਸ ਦੇ ਮੁੱਖ ਦਫ਼ਤਰ ਪਹੁੰਚ ਗਏ। ਉਹ ਇੱਥੇ ਡੀਜੀਪੀ (DGP) ਗੌਰਵ ਯਾਦਵ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਉਹ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਆਏ ਹਨ।

328 ਪਾਵਨ ਸਰੂਪਾਂ ਦੇ ਮਾਮਲੇ 'ਚ DGP ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਬੋਲੇ, 'ਮੈਨੂੰ ਗ੍ਰਿਫ਼ਤਾਰ ਕਰੋ, ਪਰ ਮੇਰੇ ਪਰਿਵਾਰ ਨੂੰ ਤੰਗ ਕਰਨਾ ਬੰਦ ਕਰੋ'
DGP ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਕਿਹਾ- ‘ਮੈਨੂੰ ਕਰੋ ਗ੍ਰਿਫ਼ਤਾਰ’
Follow Us
amanpreet-kaur
| Updated On: 05 Feb 2026 16:39 PM IST

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਅਚਾਨਕ ਪੰਜਾਬ ਪੁਲਿਸ ਦੇ ਮੁੱਖ ਦਫ਼ਤਰ ਪਹੁੰਚ ਗਏ। ਉਹ ਇੱਥੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰਨ ਆਏ ਸਨ। ਇਹ ਸਾਰਾ ਮਾਮਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਪੁਲਿਸ ਸੁਖਬੀਰ ਬਾਦਲ ਦੇ ਸੀਏ (CA) ਸਤਵਿੰਦਰ ਸਿੰਘ ਕੋਹਲੀ ਨੂੰ ਮੁੜ ਪ੍ਰੋਡਕਸ਼ਨ ਵਾਰੰਟ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ।

ਰਾਜਨੀਤਿਕ ਰੰਜਿਸ਼ ਦਾ ਲਗਾਇਆ ਇਲਜ਼ਾਮ

ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਅਪੀਲ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਨਿਰਪੱਖਤਾ ਨਾਲ ਕੀਤੀ ਜਾਵੇ। ਬਾਦਲ ਨੇ ਐਲਾਨ ਕੀਤਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਕੇਸ ਦਰਜ ਨਹੀਂ ਹੁੰਦਾ, ਉਹ ਉੱਥੋਂ ਨਹੀਂ ਹਿੱਲਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਮਹਾਨਿਰਦੇਸ਼ਕ ਦੇ ਦਫ਼ਤਰ ਦੇ ਬਾਹਰ ‘ਪੱਕਾ ਧਰਨਾ’ ਲਗਾ ਦਿੱਤਾ।

‘ਮੈਨੂੰ ਗ੍ਰਿਫ਼ਤਾਰ ਕਰੋ, ਸਾਥੀਆਂ ਨੂੰ ਨਹੀਂ’

ਡੀਜੀਪੀ ਨਾਲ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਸਖ਼ਤ ਲਹਿਜੇ ਵਿੱਚ ਕਿਹਾ, “ਮੇਰੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੂੰ ਪਰੇਸ਼ਾਨ ਕਰਨਾ ਬੰਦ ਕਰੋ, ਮੈਂ ਖੁਦ ਆਪਣੀ ਗ੍ਰਿਫ਼ਤਾਰੀ ਦੇਣ ਲਈ ਤੁਹਾਡੇ ਕੋਲ ਆਇਆ ਹਾਂ।” ਉਨ੍ਹਾਂ ਇਲਜ਼ਾਮ ਲਗਾਇਆ ਕਿ ‘ਆਪ’ ਸਰਕਾਰ 328 ਸਰੂਪਾਂ ਦੇ ਮਾਮਲੇ ਵਿੱਚ ਐਸਆਈਟੀ ਬਣਾ ਕੇ ਉਨ੍ਹਾਂ ਦੇ ਨਿੱਜੀ ਕਾਰੋਬਾਰਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਕੋਈ ਝੂਠਾ ਕੇਸ ਦਰਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਉਨ੍ਹਾਂ ਦੇ ਸਹਿਯੋਗੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਿਨਾਂ ਵਜ੍ਹਾ ਤੰਗ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਬਾਦਲ ਨੇ ਅੱਗੇ ਕਿਹਾ, “ਮੈਂ ਇੱਥੇ ਹਾਜ਼ਰ ਹਾਂ, ਜੋ ਵੀ ਪੁੱਛਗਿੱਛ ਕਰਨੀ ਹੈ ਮੇਰੇ ਤੋਂ ਕੀਤੀ ਜਾਵੇ। ਜੇਕਰ ਕੋਈ ਕੇਸ ਦਰਜ ਕਰਨਾ ਹੈ ਤਾਂ ਮੇਰੇ ਖ਼ਿਲਾਫ਼ ਕੀਤਾ ਜਾਵੇ, ਪਰ ਮੇਰੇ ਸਾਥੀਆਂ ਨੂੰ ਰਾਜਨੀਤਿਕ ਬਦਲਾਖੋਰੀ ਦਾ ਸ਼ਿਕਾਰ ਨਾ ਬਣਾਇਆ ਜਾਵੇ।” ਉਨ੍ਹਾਂ ਭਰੋਸਾ ਜਤਾਇਆ ਕਿ ਉਨ੍ਹਾਂ ਦੇ ਕਾਰੋਬਾਰ ਵਿੱਚ ਕੋਈ ਗੜਬੜੀ ਨਹੀਂ ਹੈ ਅਤੇ ਸਰਕਾਰ ਜਦੋਂ ਚਾਹੇ ਆਪਣੀ ਤਸੱਲੀ ਕਰ ਸਕਦੀ ਹੈ।

ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ

ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਖ਼ਦਸ਼ਾ ਹੈ ਕਿ ਪੁਲਿਸ ਸੁਖਬੀਰ ਬਾਦਲ ਸਮੇਤ ਹੋਰਨਾਂ ਆਗੂਆਂ ‘ਤੇ ਵੀ ਐਫਆਈਆਰ ਦਰਜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਜਾਣਬੁੱਝ ਕੇ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਪੁਲਿਸ ਹੈੱਡਕੁਆਰਟਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਆਗੂਆਂ ਨੂੰ ਫੜਨਾ ਚਾਹੁੰਦੀ ਹੈ ਤਾਂ ਸਾਨੂੰ ਵੀ ਗ੍ਰਿਫ਼ਤਾਰ ਕਰ ਲਵੇ। ਬਟਾਲਾ ਤੋਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਨੇ ਕਿਹਾ ਕਿ ਜਾਂਚ ਦੇ ਨਾਂ ‘ਤੇ ਅਕਾਲੀ ਦਲ ਦੇ ਦਫ਼ਤਰੀ ਕਰਮਚਾਰੀਆਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਗੁੱਸਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਸੁਖਬੀਰ ਬਾਦਲ ਦੇ ਨਾਲ ਖੜ੍ਹੇ ਹਨ ਅਤੇ ਲੋੜ ਪੈਣ ‘ਤੇ ਆਪਣੀ ਗ੍ਰਿਫ਼ਤਾਰੀ ਵੀ ਦੇਣਗੇ।

ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...