ਸੁਖਬੀਰ ਬਾਦਲ ਨੂੰ ਨਹੀਂ ਮਿਲੀ ਰਾਹਤ, ਜਥੇਦਾਰ ਰਘਬੀਰ ਸਿੰਘ ਬੋਲੇ- ਤਨਖਾਹ ‘ਤੇ ਦੀਵਾਲੀ ਤੋਂ ਬਾਅਦ ਹੋਵੇਗਾ ਫੈਸਲਾ
Sukhbir Singh Badal: ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਸੱਤ ਮੈਂਬਰ ਵਫਦ ਆਇਆ ਸੀ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ। ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ।
Sukhbir Singh Badal: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੇ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ‘ਚ ਵਿਚਰਣ ‘ਤੇ ਰੋਕ ਕਾਇਮ ਰਹੇਗੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਇੱਕ ਵਫ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ ਸੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸੱਤ ਮੈਂਬਰ ਵਫਦ ਆਇਆ ਸੀ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ। ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ। ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਲੱਗੀ ਤਨਖਾਹ ਪੂਰੀ ਨਹੀਂ ਕਰ ਲੈਂਦੇ….ਉਸ ਵਕਤ ਤੱਕ ਉਹ ਤਨਖਾਹੀਆ ਹੀ ਰਹਿਣਗੇ।
ਉਨ੍ਹਾਂ ਕਿਹਾ ਕਿ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ ਹੈ। ਅਜੇ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਸਮੇਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ।
ਬੀਤੇ ਦਿਨ ਅਕਾਲੀ ਦਲ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚਿਆ ਸੀ। ਉਨ੍ਹਾਂ ਨੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਇਆ ਕਰਾਰ ਦੇਣ ਤੋਂ ਬਾਅਦ ਹੋਣ ਵਾਲੀਆਂ ਮੁਸ਼ਕਲਾਂ ਸਬੰਧਤ ਗੱਲ ਕਹੀ ਗਈ। ਜ਼ਿਮਨੀ ਚੋਣ ਦੌਰਾਨ ਉਨ੍ਹਾਂ ਨੂੰ ਰਾਹਤ ਦੇਣ ਦੀ ਗੱਲ ਕਹੀ ਗਈ ਸੀ। ਇਸ ਵਫ਼ਦ ਦੀ ਅਗੁਆਈ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਸਨ।
13 ਨਵੰਬਰ ਨੂੰ ਹੋਵਗੀ ਚੋਣ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਨ੍ਹਾਂ ਸੀਟਾਂ ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।