Sukhbir Singh Badal: ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ, 18 ਨਵੰਬਰ ਨੂੰ ਕਾਜਕਾਰਨੀ ਦੀ ਬੈਠਕ

Updated On: 

16 Nov 2024 15:36 PM

Sukhbir Singh Badal Resignation: ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਜੱਥੇਦਾਰ ਸਾਹਿਬ ਨੇ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਸੀ।

Sukhbir Singh Badal: ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ, 18 ਨਵੰਬਰ ਨੂੰ ਕਾਜਕਾਰਨੀ ਦੀ ਬੈਠਕ

ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਹੀਆ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀ ਵਿਧੀਆਂ ਵਿੱਚ ਸ਼ਾਮਿਲ ਨਹੀਂ ਹੋ ਰਹੇ ਸਨ। ਹਾਲਾਂਕਿ ਅਜੇ ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਐਲਾਨ ਨਹੀਂ ਹੋਇਆ ਹੈ ਪਰ ਉਸ ਤੋਂ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦਾ ਅਹੁਦਾ ਛੱਡ ਦਿੱਤਾ ਹੈ।

ਵਰਕਿੰਗ ਕਮੇਟੀ ਨੂੰ ਸੌਪਿਆ ਅਸਤੀਫਾ

ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਿਕਾਇਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਜੱਥੇਦਾਰ ਸਾਹਿਬ ਨੇ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਸੀ।

ਬੰਦੀ ਛੋੜ ਦਿਹਾੜੇ ਮੌਕੇ ਕੌਮ ਨੂੰ ਸੰਬੋਧਨ ਕਰਦਿਆਂ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਉਹਨਾਂ ਉਦੇਸ਼ਾਂ ਤੋਂ ਭੜਕ ਗਿਆ ਹੈ। ਜਿਨ੍ਹਾਂ ਉਦੇਸ਼ਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਹੋਈ ਸੀ।

ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ ਭੂੰਦੜ

ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਸਮੇਂ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਭੂੰਦੜ ਬਾਦਲ ਪਰਿਵਾਰ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਹਨ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਹਨਾਂ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ।

ਜਲਦ ਮਿਲੇਗਾ ਨਵਾਂ ਪ੍ਰਧਾਨ

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਦੀ ਕਾਰਜਕਾਰਨੀ ਜਲਦੀ ਹੀ ਨਵੇਂ ਪ੍ਰਧਾਨ ਦੀ ਚੋਣ ਲਈ ਮੀਟਿੰਗ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰਕਿਰਿਆ ਵਿਚ ਪਾਰਟੀ ਦੀ ਨੌਜਵਾਨ ਅਤੇ ਸੀਨੀਅਰ ਪੀੜ੍ਹੀ ਵਿਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Exit mobile version