ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਮਨਜਿੰਦਰ ਸਿੰਘ ਸਿਰਸਾ ਤੋਂ ਮੰਗਿਆ ਗਿਆ ਸਪੱਸ਼ਟੀਕਰਨ

Updated On: 

30 Nov 2024 14:59 PM IST

ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ 2 ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕਰ ਚੁੱਕੇ ਸਨ ਕਿ ਉਹਨਾਂ ਦੀ ਤਨਖਾਹ (ਧਾਰਮਿਕ ਸਜ਼ਾ) ਤੇ ਜਲਦ ਕੋਈ ਫੈਸਲਾ ਲਿਆ ਜਾਵੇ। ਉਹਨਾਂ ਨੇ ਹਵਾਲਾ ਦਿੱਤਾ ਸੀ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ 3 ਮਹੀਨੇ ਤੋਂ ਵਧ ਸਮਾਂ ਬੀਤ ਗਿਆ ਹੈ।

ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਚ ਮਨਜਿੰਦਰ ਸਿੰਘ ਸਿਰਸਾ ਤੋਂ ਮੰਗਿਆ ਗਿਆ ਸਪੱਸ਼ਟੀਕਰਨ

ਸ਼੍ਰੀ ਅਕਾਲ ਤਖ਼ਤ ਸਾਹਿਬ

Follow Us On

ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ (ਤਨਖਾਹ) ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ।

ਮੰਤਰੀਆਂ ਨੂੰ ਪੇਸ਼ ਹੋਣ ਦੇ ਹੁਕਮ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਰਕਾਰ ਵਿੱਚ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2015 ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੇ ਮਾਮਲੇ ਤੇ ਸੁਆਲ ਜੁਆਬ ਕੀਤੇ ਜਾਣਗੇ।

ਇਹਨਾਂ ਸੁਆਲ ਜਵਾਬਾਂ ਤੋਂ ਬਾਅਦ ਹੋ ਸਕਦਾ ਹੈ ਸਿੰਘ ਸਿੰਘ ਸਹਿਬਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸਰਕਾਰ ਦੇ ਮੰਤਰੀਆਂ ਨੂੰ ਵੀ ਸਜ਼ਾ ਦਿੱਤੀਆਂ ਜਾਣ।

ਮਨਜਿੰਦਰ ਸਿਰਸਾ ਨੂੰ ਵੀ ਸੰਮਨ

ਅਕਾਲ ਤਖ਼ਤ ਸਾਹਿਬ ਨੇ DSGMC ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੋਲ ਅਕਾਲੀ ਦਲ ਸਰਕਾਰ ਦੇ ਵਿੱਚ ਕੈਬਨਿਟ ਰੈਂਕ ਸੀ। ਮੰਨਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਮੁਆਫੀ ਦੇ ਮਾਮਲੇ ਵਿੱਚ ਵੀ ਉਹਨਾਂ ਕੋਲੋਂ ਸਵਾਲ ਜਵਾਬ ਹੋਣ।

ਜੱਥੇਦਾਰਾਂ ਨੇ ਦਿੱਤਾ ਸਪੱਸ਼ਟੀਕਰਨ

ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਾਬਕਾ 3 ਸਾਬਕਾ ਜੱਥੇਦਾਰਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ ਜਿਨ੍ਹਾਂ ਨੇ ਰਾਮ ਰਹੀਮ ਨੂੰ ਮੁਆਫੀ ਦਿੱਤੀ ਸੀ। ਜਿਸ ਦੇ ਜਵਾਬ ਵਿੱਚ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤਾ ਹੈ।