ਸੁਖਬੀਰ ਸਿੰਘ ਬਾਦਲ ਆਪਣੇ ਹੀ ਬਿਆਨ 'ਤੇ ਘਿਰੇ , ਭਾਜਪਾ ਆਗੂਆਂ ਨੇ ਲਈ ਚੁਟਕੀ, ਕਾਂਗਰਸ ਨੇ ਵੀ ਜਤਾਇਆ ਇਤਰਾਜ਼ | Sukhbir Singh Badal statement on Miniorities Targeted Congress and Bjp Leaders Punjabi news - TV9 Punjabi

ਸੁਖਬੀਰ ਸਿੰਘ ਬਾਦਲ ਆਪਣੇ ਹੀ ਬਿਆਨ ‘ਤੇ ਘਿਰੇ , ਭਾਜਪਾ ਆਗੂਆਂ ਨੇ ਲਈ ਚੁਟਕੀ, ਕਾਂਗਰਸ ਨੇ ਵੀ ਜਤਾਇਆ ਇਤਰਾਜ਼

Updated On: 

27 Dec 2023 15:26 PM

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਸੰਸਦ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜੰਮੂ, ਪੰਜਾਬ, ਯੂਪੀ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ਤੋਂ ਸੰਸਦ ਵਿੱਚ ਮੁਸਲਿਮ ਸੰਸਦ ਮੈਂਬਰ ਹਨ, ਜੋ ਆਪਣੇ ਖੇਤਰਾਂ ਦੇ ਲੋਕਾਂ ਦੀ ਅਗਵਾਈ ਕਰਦੇ ਹਨ। ਸੁਖਬੀਰ ਅਜਿਹੇ ਬਿਆਨਾਂ ਨਾਲ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

ਸੁਖਬੀਰ ਸਿੰਘ ਬਾਦਲ ਆਪਣੇ ਹੀ ਬਿਆਨ ਤੇ ਘਿਰੇ , ਭਾਜਪਾ ਆਗੂਆਂ ਨੇ ਲਈ ਚੁਟਕੀ, ਕਾਂਗਰਸ ਨੇ ਵੀ ਜਤਾਇਆ ਇਤਰਾਜ਼

(Photo Credit: @Akali_Dal_ )

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਇਕਜੁੱਟ ਕਰਨ ਲਈ ਮੁਸਲਮਾਨਾਂ ਦੀ ਮਿਸਾਲ ਇਸ ਤਰ੍ਹਾਂ ਦਿੱਤੀ ਕਿ ਉਹ ਆਪ ਹੀ ਵਿਵਾਦਾਂ ਵਿੱਚ ਘਿਰ ਗਏ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਦੇਸ਼ ‘ਚ ਮੁਸਲਿਮ ਆਬਾਦੀ 18 ਫੀਸਦੀ ਹੈ ਪਰ ਉਹ ਇਕਜੁੱਟ ਨਹੀਂ ਹਨ, ਉਨ੍ਹਾਂ ਕੋਲ ਕੋਈ ਲੀਡਰਸ਼ਿਪ ਨਹੀਂ ਹੈ, ਇਸੇ ਕਰਕੇ ਉਹ ਬਾਬਰੀ ਮਸਜਿਦ ਦੀ ਲੜਾਈ ਹਾਰ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕਜੁੱਟ ਹਨ ਪਰ ਕੁਝ ਤਾਕਤਾਂ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਸਿੱਖਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ।

ਸੁਖਬੀਰ ਬਾਦਲ ਦੇ ਇਸ ਬਿਆਨ ਵਿੱਚ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਉਨ੍ਹਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਾਦਲ ਨੂੰ ਅਯੁੱਧਿਆ ਵਿੱਚ ਵਿਵਾਦਤ ਢਾਂਚੇ ਦੇ ਸਮਰਥਕਾਂ ਦੀ ਹਾਰ ਤੋਂ ਦੁਖੀ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਤੁਹਾਡੇ ਮਨ ਵਿੱਚ ਹੈ, ਸਿੱਧਾ ਬੋਲੋ। ਘੁੰਡ ਕੱਢ ਕੇ ਨਾ ਨੱਚੋ, ਦੇਸ਼ ਦੀ ਜਨਤਾ ਹੁਣ ਸਮਝ ਚੁੱਕੀ ਹੈ ਕਿ ਬਾਦਲ ਚੋਣਾਂ ਲੜਨ ਲਈ ਕਿਸ ਹੱਦ ਤੱਕ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਲੜਾਈ ਨਾ ਕਿਸੇ ਨੇ ਜਿੱਤੀ ਹੈ ਅਤੇ ਨਾ ਹੀ ਕੋਈ ਹਾਰਿਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਸਾਰੀਆਂ ਧਿਰਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਸ਼ਾਂਤਮਈ ਹੱਲ ਕੱਢਿਆ ਗਿਆ। ਹੁਣ ਰਾਮ ਮੰਦਿਰ ਦਾ ਨਿਰਮਾਣ ਹੋ ਗਿਆ ਹੈ ਅਤੇ ਸਰਕਾਰ ਨੇ ਮਸਜਿਦ ਬਣਾਉਣ ਲਈ ਅਯੁੱਧਿਆ ਵਿੱਚ ਜ਼ਮੀਨ ਵੀ ਦਿੱਤੀ ਹੈ।

ਸੁਖਬੀਰ ਬਾਦਲ ਆਪਣਾ ਤੇ ਕੌਮ ਦਾ ਕਰ ਰਹੇ ਨੁਕਸਾਨ- ਗਰੇਵਾਲ

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਅਜਿਹੇ ਬਿਆਨਾਂ ਨਾਲ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤੋਂ ਬਿਨਾਂ ਅਕਾਲੀ ਦਲ ਪੰਜਾਬ ਵਿੱਚ ਕਦੇ ਵੀ ਸਰਕਾਰ ਨਹੀਂ ਬਣਾ ਸਕਦਾ। ਅਜਿਹੇ ਬਿਆਨ ਦੇ ਕੇ ਸੁਖਬੀਰ ਆਪਣਾ ਅਤੇ ਕੌਮ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਧਰਮ ਦੇ ਨਾਂ ‘ਤੇ ਸੱਤਾ ‘ਚ ਆਉਣਾ ਚਾਹੁੰਦੇ ਹਨ।

ਇਸ ਦੌਰਾਨ ਹਰਜੀਤ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖਾਂ ਦੇ ਕਈ ਮਸਲੇ ਹੱਲ ਕੀਤੇ ਹਨ। ਸਰਕਾਰ ਨੇ 300 ਨਾਵਾਂ ਦੀ ਕਾਲੀ ਸੂਚੀ ਖ਼ਤਮ ਕਰ ਦਿੱਤੀ ਹੈ। ਜਿਸ ਕਾਰਨ 36 ਸਾਲਾਂ ਤੋਂ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖ ਆਪਣੇ ਦੇਸ਼ ਨਹੀਂ ਆ ਸਕੇ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ ਅਤੇ 1984 ਦੇ ਸਿੱਖ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਵੀ ਉਨ੍ਹਾਂ ਦੇ ਕਾਰਨ ਹੀ ਸ਼ੁਰੂ ਹੋਈ ਹੈ।

ਸਮਾਜ ਨੂੰ ਵੰਡਣ ਦਾ ਕੰਮ ਕਰ ਰਹੇ ਸੁਖਬੀਰ- ਬਿੱਟੂ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਸੰਸਦ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜੰਮੂ, ਪੰਜਾਬ, ਯੂਪੀ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ਤੋਂ ਸੰਸਦ ਵਿੱਚ ਮੁਸਲਿਮ ਸੰਸਦ ਮੈਂਬਰ ਹਨ, ਜੋ ਆਪਣੇ ਖੇਤਰਾਂ ਦੇ ਲੋਕਾਂ ਦੀ ਅਗਵਾਈ ਕਰਦੇ ਹਨ। ਸੁਖਬੀਰ ਬਾਦਲ ਅਜਿਹੇ ਬਿਆਨਾਂ ਨਾਲ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

Exit mobile version