ਸੁਖਬੀਰ ਬਾਦਲ ‘ਤੇ ਜਲਦ ਆਵੇਗਾ ਫੈਸਲਾ, ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਬਿਆਨ
Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਸੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਸੀ। ਚੀਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ।
Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆਂ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ ਹੈ। ਇਸ ਸਬੰਧ ‘ਚ ਜਲਦ ਹੀ ਸਿੰਘ ਸਾਹਿਬਾਨਾਂ ਦੀ ਬੈਠਕ ਹੋਵੇਗੀ। ਤਨਖਾਈਆਂ ਕਰਾਰ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਅਕਾਲੀ ਦਨ ਨੇ ਜ਼ਿਮਨੀ ਚੋਣਾਂ ਚ ਸ਼ਮੂਲਿਅਤ ਕਰਨ ਤੋਂ ਵੀ ਪਿੱਛੇ ਹੱਟ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਸੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਸੀ। ਚੀਮਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ।
ਸਿੰਘ ਸਹਿਬਾਨਾ ਨੇ ਮੰਨਿਆ ਸੀ ਦੋਸ਼ੀ
31 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਈਆ ਠਹਿਰਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਖਬੀਰ ਬਾਦਲ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਅਜਿਹੇ ਫੈਸਲੇ ਲਏ ਹਨ, ਜਿਸ ਨਾਲ ਪੰਥਕ ਦਾ ਨੁਕਸਾਨ ਹੁੰਦਾ ਹੈ। ਇਸ ਨਾਲ ਪੰਥ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਇਨ੍ਹਾਂ ਨਾਲ ਅਕਾਲੀ ਦਲ ਦੀ ਹਾਲਤ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ।