ਦਮਦਮਾ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸੇਵਾ ਜਾਰੀ, ਸਜ਼ਾ ਦਾ ਅੱਜ 7ਵਾਂ ਦਿਨ
ਅੱਜ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ 7ਵਾਂ ਦਿਨ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਕਰ ਚੁੱਕੇ ਹਨ। ਅੱਜ ਦਮਦਮਾ ਸਾਹਿਬ ਵਿੱਚ ਸੁਖਬੀਰ ਬਾਦਲ ਆਪਣੀ ਸਜ਼ਾ ਨਿਭਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਧਾਰਿਮਕ ਸਜ਼ਾ ਤਹਿਤ ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਨੀਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਕੀਤੀ। ਸੁਖਬੀਰ ਬਾਦਲ ਵੱਲੋਂ ਕੀਰਤ ਸਰਵਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਗਲ ਵਿੱਚ ਤਖ਼ਤੀ ਲਟਾਕੀ ਹੋਈ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਹਾਲ ਵਿੱਚ ਬਰਤਾਂ ਦੀ ਸਫਾਈ ਕਰਨਗੇ।
ਅੱਜ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ 7ਵਾਂ ਦਿਨ ਹੈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਜ਼ਾ ਤਹਿਤ ਸੇਵਾ ਕਰ ਚੁੱਕੇ ਹਨ। ਇਸ ਦੌਰਾਨ ਦਲਜੀਤ ਸਿੰਘ ਚੀਮ, ਬਲਵਿੰਦਰ ਸਿੰਘ ਭੂੰਦੜ ਸਣੇ ਤਮਾਮ ਅਕਾਲੀ ਦਲ ਦੀ ਲੀਡਰਸ਼ਿਪ ਨਜ਼ਰ ਆ ਰਹੀ ਹੈ।
ਜਾਣੋ ਹੋਰ ਕਿਹੜੇ ਆਗੂਆਂ ਨੂੰ ਸੁਣਾਈ ਸਜ਼ਾ
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਸੁਖਬੀਰ ਸਿੰਘ ਬਾਦਲ ਦੇ ਨਾਲ ਸੁਖਦੇਵ ਸਿੰਘ ਢੀਂਡਸਾ ਵੀ ਭੁਗਤ ਰਹੇ ਹਨ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਧਾਰਮਿਕ ਸਮਾਗਮਾਂ ਚ ਬੋਲਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਸੰਗਤਾਂ ਲਈ ਬਣੇ ਬਾਥਰੂਮਾਂ ਦੀ ਸਫ਼ਾਈ ਕਰਨ ਦੇ ਆਦੇਸ਼ ਦਿੱਤੇ ਗਏ | ਇਸ਼ਨਾਨ ਕਰਨ ਉਪਰੰਤ ਲੰਗਰ ਹਾਲ ਵਿਚ 1 ਘੰਟਾ ਬਰਤਨ ਸਾਫ਼ ਕਰਨ, 1 ਘੰਟਾ ਕੀਰਤਨ ਸਰਵਣ ਕਰਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਵੀ ਦਿੱਤੇ ਗਏ।