ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਦੀ ਮੀਟਿੰਗ, ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਬਾਰੇ ਹੋਵੇਗਾ ਵਿਚਾਰ | Sukhbir Singh Badal Tanqahiya Status Decision Akal Takht Meeting know in Punjabi Punjabi news - TV9 Punjabi

ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਦੀ ਮੀਟਿੰਗ, ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਬਾਰੇ ਹੋਵੇਗਾ ਵਿਚਾਰ

Updated On: 

06 Nov 2024 10:43 AM

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸੁਖਬੀਰ ਬਾਦਲ ਦੇ ਤਨਖਾਈਏ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ।

ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਦੀ ਮੀਟਿੰਗ, ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਬਾਰੇ ਹੋਵੇਗਾ ਵਿਚਾਰ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਤੇ ਸਿਆਸੀ ਭਵਿੱਖ ਬਾਰੇ ਅੱਜ ਫੈਸਲਾ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸੁਖਬੀਰ ਬਾਦਲ ਦੇ ਤਨਖਾਈਏ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ।

ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।

ਸੁਖਬੀਰ ਬਾਦਲ ਤਨਖਾਹੀਆ ਕਰਾਰ

ਅਕਾਲੀ ਦਲ ਨਾਲ ਜੁੜੇ ਅਸੰਤੁਸ਼ਟ ਆਗੂਆਂ ਨੇ ਅਕਾਲੀ ਸਰਕਾਰ (2007-2017) ਦੌਰਾਨ ਲਏ ਗਏ ਕੁਝ ਧਾਰਮਿਕ ਫੈਸਲਿਆਂ ‘ਤੇ ਸਵਾਲ ਉਠਾਏ ਸਨ, ਜੋ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਿੱਖ ਧਰਮ ਦੇ ਹਿੱਤਾਂ ਦੇ ਖਿਲਾਫ ਹਨ। ਇਸ ਤੋਂ ਬਾਅਦ 30 ਅਗਸਤ 2024 ਨੂੰ ਅਕਾਲ ਤਖ਼ਤ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਪਰ ਅੱਜ ਤੱਕ ਕੋਈ ਸਜ਼ਾ ਨਹੀਂ ਦਿੱਤੀ ਗਈ।

ਤਨਖਾਹੀਆ ਐਲਾਨੇ ਜਾਣ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਵਿਚ ਪ੍ਰਚਾਰ ਕਰਨ ਜਾਂ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਦੂਰੀ ਬਣਾ ਲਈ ਸੀ। ਉਂਜ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਵਿੱਚ ਅਕਾਲੀ ਦਲ ਦਾ ਸਮਰਥਨ ਪ੍ਰਾਪਤ ਉਮੀਦਵਾਰ ਪ੍ਰਧਾਨ ਬਣ ਗਿਆ ਹੈ।

ਕਿਸ ਕਿਸਮ ਦੀ ਸਜ਼ਾ ਦਿੱਤੀ ਜਾ ਸਕਦੀ ਹੈ ?

ਅਕਾਲ ਤਖ਼ਤ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਤਨਖਾਈਏ ਘੋਸ਼ਿਤ ਵਿਅਕਤੀ ਨੂੰ ਅਕਸਰ ਗੁਰਦੁਆਰੇ ਵਿੱਚ ਸੇਵਾ ਕਰਨ ਵਰਗੇ ਕੰਮ ਸੌਂਪੇ ਜਾਂਦੇ ਹਨ। ਜਿਵੇਂ ਕਿ ਜੁੱਤੀਆਂ ਜਾਂ ਫਰਸ਼ਾਂ ਦੀ ਸਫਾਈ। ਅੱਜ ਦੀ ਮੀਟਿੰਗ ‘ਚ ਇਸ ਗੱਲ ‘ਤੇ ਵਿਚਾਰ ਕੀਤਾ ਜਾਵੇਗਾ ਕਿ ਸੁਖਬੀਰ ਬਾਦਲ ਨੂੰ ਕਿਸ ਤਰ੍ਹਾਂ ਦੀ ਧਾਰਮਿਕ ਸਜ਼ਾ ਦਿੱਤੀ ਜਾ ਸਕਦੀ ਹੈ।

ਇਸ ਫੈਸਲੇ ਤੋਂ ਪਹਿਲਾਂ ਜਥੇਦਾਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸੁਖਬੀਰ ਬਾਦਲ ਵੀ ਮੌਜੂਦ ਹੋ ਸਕਦੇ ਹਨ। ਇਸ ਫੈਸਲੇ ਦੇ ਚੱਲਦਿਆਂ ਸੁਖਬੀਰ ਬਾਦਲ ਦੀ ਧਾਰਮਿਕ ਅਤੇ ਸਿਆਸੀ ਸਫਰ ‘ਤੇ ਵੱਡਾ ਅਸਰ ਪੈ ਸਕਦਾ ਹੈ।

ਕੀ ਹੁੰਦਾ ਹੈ ਤਨਖਾਹੀਆ ?

ਸਿੱਖ ਸੰਪਰਦਾਵਾਂ ਮੁਤਾਬਕ ਜੇਕਰ ਕੋਈ ਸਿੱਖ ਧਾਰਮਿਕ ਤੌਰ ‘ਤੇ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਹ ਫੈਸਲਾ ਸਿੱਖਾਂ ਦੇ ਸਿਰਮੌਰ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਨੇ ਲਿਆ ਹੈ।

ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਕੋਈ ਵਿਅਕਤੀ ਸਿੱਖ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਦੀ ਮੁਆਫੀ ਮੰਗ ਸਕਦਾ ਹੈ। ਫਿਰ ਉਸ ਦੇ ਜੁਰਮ ਦੀ ਸਿੱਖ ਸੰਗਤ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਮੀਖਿਆ ਕੀਤੀ ਜਾਂਦੀ ਹੈ। ਫਿਰ ਉਸ ਮੁਤਾਬਕ ਸਜ਼ਾ ਦਾ ਫੈਸਲਾ ਕੀਤਾ ਜਾਂਦਾ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਕੋਈ ਵੀ ਸਿੱਖ ਅਜਿਹੇ ਵਿਅਕਤੀ ਨਾਲ ਕੋਈ ਸੰਪਰਕ ਜਾਂ ਸਬੰਧ ਨਹੀਂ ਰੱਖਦਾ।

Exit mobile version