ਸੁਖਬੀਰ ਸਿੰਘ ਬਾਦਲ ਨੇ ਮਲੋਟ ਤੇ ਮਾਹੁਆਣਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਸੂਬਾ ਸਰਕਾਰ ‘ਤੇ ਸਾਧੇ ਨਿਸ਼ਾਨੇ

Updated On: 

25 Apr 2024 21:35 PM

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਦਾਵਾ ਕਰ ਰਹੀ ਹੈ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਦੂਜੇ ਪਾਸੇ ਮੈਂ ਦੇਖਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਵੱਡੇ- ਵੱਡੇ ਢੇਰ ਲੱਗੇ ਹੋਏ ਹਨ। ਮੰਡੀਆਂ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਫਸਲ ਸੁੱਟਣ ਲਈ ਜਗਾ ਤੱਕ ਨਹੀਂ ਮਿਲ ਰਹੀ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ।

ਸੁਖਬੀਰ ਸਿੰਘ ਬਾਦਲ ਨੇ ਮਲੋਟ ਤੇ ਮਾਹੁਆਣਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਸੂਬਾ ਸਰਕਾਰ ਤੇ ਸਾਧੇ ਨਿਸ਼ਾਨੇ

ਸੁਖਬੀਰ ਸਿੰਘ ਬਾਦਲ ਨੇ ਮਲੋਟ ਤੇ ਮਾਹੁਆਣਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ

Follow Us On

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਤੇ ਮਾਹੁਆਣਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਰਕੇ ਕਿਸਾਨ ਮੰਡੀ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੂਜੇ ਸੂਬਿਆਂ ਵਿੱਚ ਸੈਰ ਕਰਨ ਜੀ ਬਜਾਏ ਕਣਕ ਦੀ ਫਸਲ ਨੂੰ ਲੈ ਮੰਡੀਆਂ ਵਿੱਚ ਪ੍ਰੇਸ਼ਾਨ ਬੈਠੇ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਕੋਈ ਕਦਮ ਚੁੱਕਣਾ ਪਵੇਗਾ ।

ਮੰਡੀਆਂ ਵਿੱਚ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਦਾਵਾ ਕਰ ਰਹੀ ਹੈ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਦੂਜੇ ਪਾਸੇ ਮੈਂ ਦੇਖਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਵੱਡੇ- ਵੱਡੇ ਢੇਰ ਲੱਗੇ ਹੋਏ ਹਨ। ਮੰਡੀਆਂ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਫਸਲ ਸੁੱਟਣ ਲਈ ਜਗਾ ਤੱਕ ਨਹੀਂ ਮਿਲ ਰਹੀ। ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਹਨ।

ਪੰਜਾਬ ਵਿੱਚ ਅਏ ਦਿਨ ਮੌਸਮ ਵਿੱਚ ਕਈ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਸੂਬੇ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ। ਕਿਸਾਨਾਂ ਦੀ ਪੱਕੀ ਫਸਲ ਵਾਢੀ ਤੋਂ ਬਾਅਦ ਮੰਡੀਆਂ ਵਿੱਚ ਜਾਣ ਲਈ ਤਿਆਰ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਦੀ ਸਾਰ ਲਈ ਜਾਵੇ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼

Exit mobile version