Akali Dal Protest: ਪਾਣੀਆਂ ਦੇ ਮੁੱਦੇ ‘ਤੇ ਮੁੜ ਗਰਮਾਈ ਸਿਆਸਤ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ
ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਬੋਹਰ ਵਿਖੇ ਧਰਨਾ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ 'ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਖਿਲਾਫ ਵਿਰੋਧ ਪ੍ਰਦਰਸ਼ਨ ਕਰੇਗੀ।
Akali Dal Protest: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਬੋਹਰ ਵਿਖੇ ਧਰਨਾ ਦੇਣਗੇ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Singh Mann) ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਸ੍ਰੀ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿੱਚ ਕੀਤਾ ਹੈ।


