Akali Dal Protest: ਪਾਣੀਆਂ ਦੇ ਮੁੱਦੇ ‘ਤੇ ਮੁੜ ਗਰਮਾਈ ਸਿਆਸਤ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ
ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਬੋਹਰ ਵਿਖੇ ਧਰਨਾ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ 'ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਖਿਲਾਫ ਵਿਰੋਧ ਪ੍ਰਦਰਸ਼ਨ ਕਰੇਗੀ।
‘ਸ਼੍ਰੋਮਣੀ ਅਕਾਲੀ ਦਲ ਪੰਥ ‘ਤੇ ਪੰਜਾਬ ਦਾ ਰਾਖਾ’
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ‘ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਗੁਪ ਚੁੱਪ ਤਰੀਕੇ ਰਾਜਸਥਾਨ ਨੂੰ ਦੇਣ ਦੇ ਕੀਤੇ ਕਰਾਰ ‘ਤੇ ਲੁੱਟ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਕਰਾਰ ਹੈ ਜੋ ਇਸ ਵੱਲੋਂ ਪੰਜਾਬ ਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ।ਸੁਖਬੀਰ ਬਾਦਲ ਨੇ ਸੀਐੱਮ ਮਾਨ ‘ਤੇ ਸਾਧਿਆ ਨਿਸ਼ਾਨਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪਣੇ ਆਕਾ ਕੇਜਰੀਵਾਲ ਦੀ ਹਦਾਇਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ਕੀਤਾ ਹੈ। ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀਆਂ ਜਿਮਨਾਂ ਵਿੱਚ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸ ਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ (Chandigarh) ਵਿੱਚ ਥਾਂ ਮੰਗ ਕੇ ਚੰਡੀਗੜ੍ਹ ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ।
Follow Us
