ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Akali Dal Protest: ਪਾਣੀਆਂ ਦੇ ਮੁੱਦੇ ‘ਤੇ ਮੁੜ ਗਰਮਾਈ ਸਿਆਸਤ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ

ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਬੋਹਰ ਵਿਖੇ ਧਰਨਾ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ 'ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਮ ਆਦਮੀ ਪਾਰਟੀ ਦੇ ਇਸ ਫੈਸਲੇ ਖਿਲਾਫ ਵਿਰੋਧ ਪ੍ਰਦਰਸ਼ਨ ਕਰੇਗੀ।

Akali Dal Protest: ਪਾਣੀਆਂ ਦੇ ਮੁੱਦੇ ‘ਤੇ ਮੁੜ ਗਰਮਾਈ ਸਿਆਸਤ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ
Follow Us
arvinder-taneja-fazilka
| Updated On: 26 May 2023 11:40 AM

Akali Dal Protest: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਦੇਣ ਦੇ ਫ਼ੈਸਲੇ ਖ਼ਿਲਾਫ਼ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਬੋਹਰ ਵਿਖੇ ਧਰਨਾ ਦੇਣਗੇ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Singh Mann) ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਸ੍ਰੀ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿੱਚ ਕੀਤਾ ਹੈ।

‘ਸ਼੍ਰੋਮਣੀ ਅਕਾਲੀ ਦਲ ਪੰਥ ‘ਤੇ ਪੰਜਾਬ ਦਾ ਰਾਖਾ’

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ‘ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਗੁਪ ਚੁੱਪ ਤਰੀਕੇ ਰਾਜਸਥਾਨ ਨੂੰ ਦੇਣ ਦੇ ਕੀਤੇ ਕਰਾਰ ‘ਤੇ ਲੁੱਟ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਕਰਾਰ ਹੈ ਜੋ ਇਸ ਵੱਲੋਂ ਪੰਜਾਬ ਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ।

ਸੁਖਬੀਰ ਬਾਦਲ ਨੇ ਸੀਐੱਮ ਮਾਨ ‘ਤੇ ਸਾਧਿਆ ਨਿਸ਼ਾਨਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪਣੇ ਆਕਾ ਕੇਜਰੀਵਾਲ ਦੀ ਹਦਾਇਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ਕੀਤਾ ਹੈ। ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀਆਂ ਜਿਮਨਾਂ ਵਿੱਚ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸ ਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ (Chandigarh) ਵਿੱਚ ਥਾਂ ਮੰਗ ਕੇ ਚੰਡੀਗੜ੍ਹ ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories