ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਐਸਐਸ ਸੰਧੂ ਬਣੇ ਚੋਣ ਕਮਿਸ਼ਨਰ, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇਨ੍ਹਾਂ ਵੱਡੇ ਅਹੁਦਿਆਂ ਤੇ ਦੇ ਚੁੱਕੇ ਹਨ ਸੇਵਾਵਾਂ

CEC Sukhbir Singh Sandhu: ਅਧੀਰ ਰੰਜਨ ਚੌਧਰੀ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਪਹਿਲਾਂ ਹੀ ਚੋਣ ਕਮਿਸ਼ਨਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਚੁੱਕੀ ਸੀ। ਅਧੀਰ ਰੰਜਨ ਚੌਧਰੀ ਨੇ ਦੱਸਿਆ ਕਿ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਚੋਣ ਕਮਿਸ਼ਨਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ।

ਪੰਜਾਬ ਦੇ ਐਸਐਸ ਸੰਧੂ ਬਣੇ ਚੋਣ ਕਮਿਸ਼ਨਰ, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਇਨ੍ਹਾਂ ਵੱਡੇ ਅਹੁਦਿਆਂ ਤੇ ਦੇ ਚੁੱਕੇ ਹਨ ਸੇਵਾਵਾਂ
ਪੰਜਾਬ ਦੇ ਐਸਐਸ ਸੰਧੂ ਬਣੇ ਚੋਣ ਕਮਿਸ਼ਨਰ
Follow Us
kusum-chopra
| Updated On: 14 Mar 2024 17:11 PM IST

ਉੱਤਰਾਖੰਡ ਤੋਂ ਸੇਵਾਮੁਕਤ ਮੁੱਖ ਸਕੱਤਰ ਡਾ: ਸੁਖਬੀਰ ਸਿੰਘ ਸੰਧੂ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਵੱਲੋਂ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤੇ।ਸੇਵਾਮੁਕਤ ਆਈਏਐਸ ਅਧਿਕਾਰੀ ਡਾ: ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ। ਡਾ: ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਅਤੇ ਜੀਐਨਡੀਯੂ ਤੋਂ ਇਤਿਹਾਸ ਵਿੱਚ ਮਾਸਟਰ ਡਿਗਰੀ ਕੀਤੀ। ਉਹ ਲਾਅ ਗ੍ਰੈਜੂਏਟ ਵੀ ਹਨ।

ਉਹ ਉੱਤਰਾਖੰਡ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਵਜੋਂ ਸੇਵਾਮੁਕਤ ਹੋਏ। ਉਨ੍ਹਾਂ ਨੇ ਕੇਂਦਰ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਪੰਜਾਬ ਸਰਕਾਰਾਂ ਵਿੱਚ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ। ਉਹ 2007 ਤੋਂ 2012 ਤੱਕ ਬਾਦਲ ਸਰਕਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਰਹੇ। ਇਸ ਦੌਰਾਨ ਉਨ੍ਹਾਂ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ।

ਲੁਧਿਆਣਾ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਜੂਦਾ ਵਾਈਸ-ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਦੇ ਰਿਸ਼ਤੇਦਾਰ ਹਨ, ਜੋ ਇਸ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵੀ ਹਨ।

ਇਹ ਵੀ ਪੜ੍ਹੋ – ਗਣੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਬਣੇ ਚੋਣ ਕਮਿਸ਼ਨਰ, ਅਧੀਰ ਰੰਜਨ ਚੌਧਰੀ ਦਾ ਦਾਅਵਾ

ਕਈ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਪੂਰਾ ਕੀਤਾ

ਡਾ: ਸੰਧੂ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਅਤੇ ਤਕਨੀਕੀ ਸਿੱਖਿਆ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਉੱਤਰਾਖੰਡ ਵਿੱਚ ਸੇਵਾ ਕਰਦੇ ਹੋਏ, ਉਨ੍ਹਾਂ ਨੇ ਰਾਜ ਦੀਆਂ ਸੜਕਾਂ, ਬੁਨਿਆਦੀ ਢਾਂਚਾ ਵਿਕਾਸ, ਪੀਪੀਪੀ ਪ੍ਰੋਜੈਕਟ, ਵਿੱਤ, ਸ਼ਹਿਰੀ ਵਿਕਾਸ, ਵਾਤਾਵਰਣ, ਸਿਹਤ ਅਤੇ ਪਰਿਵਾਰ ਭਲਾਈ, ਸੈਰ ਸਪਾਟਾ, ਮਾਲ ਪ੍ਰਸ਼ਾਸਨ, ਪੇਂਡੂ ਵਿਕਾਸ, ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ, ਸੂਚਨਾ ਤਕਨਾਲੋਜੀ ਉਦਯੋਗਾਂ ਆਦਿ ਨੇ ਵੱਖ-ਵੱਖ ਪ੍ਰੋਜੈਕਟਾਂ ਨੂੰ ਸੰਭਾਲਿਆ।

ਹਾਰਵਰਡ ਬਿਜ਼ਨਸ ਸਕੂਲ ਵਿੱਚ ਦੇ ਚੁੱਕੇ ਹਨ ਲੈਕਚਰ

ਹਿਸਟਰੀ, ਲਾਅ ਅਤੇ ਐੱਮਬੀਬੀਐੱਸ ਦੀ ਸਿੱਖਿਆ ਪ੍ਰਾਪਤ ਕਰ ਚੁੱਕੇ ਡਾ: ਸੰਧੂ, ਐਲਬੀਐਸ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲਬੀਐਸਐਨਐਸਏਏ), ਮਸੂਰੀ ਵਿੱਚ ਰੈਗੂਲਰ ਸਪੀਕਰ ਰਹੇ ਹਨ। ਉਨ੍ਹਾਂ ਨੂੰ ਹਾਰਵਰਡ ਬਿਜ਼ਨਸ ਸਕੂਲ ਬੋਸਟਨ ਅਮਰੀਕਾ ਤੋਂ ਵੀ ਸੱਦਾ ਮਿਲ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸ਼ਹਿਰਾਂ ਨੂੰ ਤਣਾਅ ਮੁਕਤ ਬਣਾਉਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...