ਭਲਕੇ ਜੱਦੀ ਪਿੰਡ ਵਿੱਚ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਸਸਕਾਰ, ਬੀਤੇ ਕੱਲ੍ਹ ਲਏ ਸੀ ਆਖਰੀ ਸਾਹ

tv9-punjabi
Updated On: 

29 May 2025 10:46 AM

ਸੁਖਦੇਵ ਸਿੰਘ ਢੀਂਡਸਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੁੱਝ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ। ਪੰਜਾਬ ਦੀ ਸਿਆਸਤ ਵਿੱਚ ਉਹਨਾਂ ਦਾ ਕਾਫੀ ਪ੍ਰਭਾਵ ਰਿਹਾ। ਹਾਲਾਂਕਿ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਹੋਣ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਗਠਨ ਕੀਤਾ ਅਤੇ ਚੋਣਾਂ ਲੜੀਆਂ ਪਰ ਸਫਲਤਾ ਨਹੀਂ ਮਿਲ ਸਕੀ।

ਭਲਕੇ ਜੱਦੀ ਪਿੰਡ ਵਿੱਚ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਸਸਕਾਰ, ਬੀਤੇ ਕੱਲ੍ਹ ਲਏ ਸੀ ਆਖਰੀ ਸਾਹ
Follow Us On

ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ਼ ਆਗੂ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਬੀਤੇ ਕੱਲ੍ਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਜਿਸ ਤੋਂ ਬਾਅਦ ਅੱਜ ਉਹਨਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਵਿਖੇ ਰੱਖਿਆ ਜਾਵੇਗਾ ਅਤੇ ਭਲਕੇ ਸੰਗਰੂਰ ਸਥਿਤ ਉਹਨਾਂ ਦੇ ਜੱਦੀ ਪਿੰਡ ਲਿਆਂਦਾ ਜਾ ਰਿਹਾ ਹੈ ਜਿੱਥੇ ਉਹਨਾਂ ਦੇ ਚਾਹੁਣ ਵਾਲੇ ਅੰਤਿਮ ਦਰਸ਼ਨ ਕਰ ਸਕਣਗੇ। ਜਿਸ ਮਗਰੋਂ ਭਲਕੇ (30 ਮਈ) ਨੂੰ ਬਾਅਦ ਦੁਪਿਹਰ ਸਰਕਾਰੀ ਸਨਮਾਨ ਨਾਲ ਪਿੰਡ ਉੱਭਾਵਾਲ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

ਬਾਦਲ ਦੇ ਭਰੋਸੇਮੰਦ ਸਾਥੀ ਰਹੇ ਢੀਂਡਸਾ

ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਉਹ 1972 ਵਿੱਚ ਪਹਿਲੀ ਵਾਲ ਆਜ਼ਾਦ ਐਮਐਲਏ ਬਣੇ ਸਨ। 1980 ਅਤੇ ਫਿਰ 1985 ਵਿੱਚ ਸੁਖਦੇਵ ਸਿੰਘ ਢੀਂਡਸਾ ਲਗਾਤਾਰ ਦੋ ਵਾਰ ਸੰਗਰੂਰ ਤੋਂ ਮੁੜ ਵਿਧਾਇਕ ਬਣੇ। ਅਟਲ ਬਿਹਾਰੀ ਵਾਜਪੇਈ ਦੀ ਸਰਕਾਰ ਦੌਹਾਨ ਉਹ 2000 ਤੋਂ ਲੈ ਕੇ 2004 ਤੱਕ ਕੇਂਦਰੀ ਮੰਤਰੀ ਵੀ ਰਹੇ ਇਸ ਦੌਰਾਨ ਉਹਨਾਂ ਦੇ ਦੇਸ਼ ਦੇ ਖੇਡ ਮੰਤਰੀ ਦਾ ਅਹੁਦਾ ਸੰਭਾਲਿਆ। ਉਹ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵੀ ਚੁਣੇ ਗਏ।

ਢੀਂਡਸਾ ਨੇ 2014 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ੍ਹੀ ਅਤੇ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।