ਸੁਖਦੇਵ ਢੀਂਡਸਾ ਨੂੰ ਜੱਦੀ ਪਿੰਡ ਉੱਭਾਵਾਲ ਵਿੱਖੇ ਦਿੱਤੀ ਗਈ ਅੰਤਿਮ ਵਿਦਾਈ
ਵੀਰਵਾਰ ਨੂੰ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੀਆਂ ਸਨ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੇ।

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਸੰਗਤ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਲਿਆਂਦਾ ਜਾਵੇਗਾ।
ਦੁਪਹਿਰ 3 ਵਜੇ ਦੇ ਕਰੀਬ, ਅੰਤਿਮ ਸੰਸਕਾਰ ਸੰਗਰੂਰ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਨੂੰਜੱਦੀ ਪਿੰਡ ਉਭਾਵਾਲ (ਸੰਗਰੂਰ) ਵਿਖੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ। ਵੀਰਵਾਰ ਨੂੰ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੀਆਂ ਸਨ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੇ।
ਇਸ ਮੌਕੇ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਇੱਕ ਬਹੁਤ ਵਧੀਆ ਨੇਤਾ ਸਨ। ਉਨ੍ਹਾਂ ਨੇ ਖੇਡਾਂ ਵਿੱਚ ਬਹੁਤ ਯੋਗਦਾਨ ਪਾਇਆ। ਉਹ ਲੰਬੇ ਸਮੇਂ ਤੋਂ ਸੁਚੱਜੀ ਰਾਜਨੀਤੀ ਵਿੱਚ ਸਰਗਰਮ ਸਨ। ਉਹ ਸਕਾਰਾਤਮਕ ਸੋਚ ਵਾਲੇ ਵਿਅਕਤੀ ਸਨ। ਉਨ੍ਹਾਂ ਦੇ ਜਾਣ ਨਾਲ ਇੱਕ ਅਜਿਹਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋਵੇਗਾ। ਕਾਂਗਰਸੀ ਆਗੂ ਤ੍ਰਿਪਤ ਸਿੰਘ ਬਾਜਵਾ ਨੇ ਕਿਹਾ ਕਿ ਉਹ ਇੱਕ ਬਹੁਤ ਵੱਡੀ ਸ਼ਖਸੀਅਤ ਸਨ।
ਮੋਹਾਲੀ ਵਿੱਚ ਲਏ ਆਖਰੀ ਸਾਹ
ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਨੂੰ 27 ਮਈ 2025 ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਨਮੂਨੀਆ ਅਤੇ ਦਿਲ ਦੀਆਂ ਗੁੰਝਲਦਾਰ ਸਮੱਸਿਆਵਾਂ ਸਨ, ਜੋ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਸਨ। ਮਾਹਿਰ ਡਾਕਟਰਾਂ ਦੀ ਟੀਮ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ ਕਿਉਂਕਿ 28 ਮਈ ਨੂੰ ਸ਼ਾਮ 5:05 ਵਜੇ ਉਹਨਾਂ ਨੂੰ ਦਿਲ ਦਾ ਦੌਰਾ ਪਿਆ।
ਅਜ਼ਾਦ ਉਮੀਦਵਾਰ ਵਜੋਂ ਜਿੱਤੀ ਪਹਿਲੀ ਚੋਣ
ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਉਹ 1972 ਵਿੱਚ ਪਹਿਲੀ ਵਾਰ ਆਜ਼ਾਦ ਐਮਐਲਏ ਬਣੇ ਸਨ। 1980 ਅਤੇ ਫਿਰ 1985 ਵਿੱਚ ਸੁਖਦੇਵ ਸਿੰਘ ਢੀਂਡਸਾ ਲਗਾਤਾਰ ਦੋ ਵਾਰ ਸੰਗਰੂਰ ਤੋਂ ਮੁੜ ਵਿਧਾਇਕ ਬਣੇ। ਅਟਲ ਬਿਹਾਰੀ ਵਾਜਪੇਈ ਦੀ ਸਰਕਾਰ ਦੌਹਾਨ ਉਹ 2000 ਤੋਂ ਲੈ ਕੇ 2004 ਤੱਕ ਕੇਂਦਰੀ ਮੰਤਰੀ ਵੀ ਰਹੇ ਇਸ ਦੌਰਾਨ ਉਹਨਾਂ ਦੇ ਦੇਸ਼ ਦੇ ਖੇਡ ਮੰਤਰੀ ਦਾ ਅਹੁਦਾ ਸੰਭਾਲਿਆ। ਉਹ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵੀ ਚੁਣੇ ਗਏ।
ਇਹ ਵੀ ਪੜ੍ਹੋ
ਢੀਂਡਸਾ ਨੇ 2014 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ੍ਹੀ ਅਤੇ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਸੁਖਦੇਵ ਸਿੰਘ ਢੀਂਡਸਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੁੱਝ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ। ਪੰਜਾਬ ਦੀ ਸਿਆਸਤ ਵਿੱਚ ਉਹਨਾਂ ਦਾ ਕਾਫੀ ਪ੍ਰਭਾਵ ਰਿਹਾ। ਹਾਲਾਂਕਿ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਹੋਣ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਗਠਨ ਕੀਤਾ ਅਤੇ ਚੋਣਾਂ ਲੜੀਆਂ ਪਰ ਸਫਲਤਾ ਨਹੀਂ ਮਿਲ ਸਕੀ।