Sukhdev Singh Dhindsa Passes Away: ਸੁਖਦੇਵ ਸਿੰਘ ਢੀਂਡਸਾ ਦਾ ਸਿਆਸੀ ਸਫਰ, ਸ਼੍ਰੋਮਣੀ ਅਕਾਲੀ ਵਿੱਚ ਵੱਡਾ ਯੋਗਦਾਨ
Sukhdev Singh Dhindsa Passes Away: ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ। ਸੁਖਦੇਵ ਸਿੰਘ ਢੀਂਡਸਾ 1972 ਵਿੱਚ ਪਹਿਲੀ ਵਾਲ ਆਜ਼ਦ ਐਮਐਲਏ ਬਣੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਨਾਮ ਤੋਂ ਵਿਧਾਇਕ ਵੀ ਰਹੇ। 1980 ਵਿੱਚ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਮੁੜ ਵਿਧਾਇਕ ਬਣੇ। ਜਿਸ ਤੋਂ ਬਾਅਦ ਉਹ 1985 ਵਿੱਚ ਸੁਨਾਮ ਤੋਂ ਫਿਰ ਵਿਧਾਇਕ ਬਣੇ। ਸੁਖਦੇਵ ਸਿੰਘ ਢੀਂਡਸਾ ਵਾਜਪਾਈ ਸਰਕਾਰ ਵਿੱਚ 2000 ਤੋਂ ਸਾਲ 2004 ਤੱਕ ਕੇਂਦਰੀ ਮੰਤਰੀ ਵੀ ਰਹੇ।

ਸੀਨੀਅਰ ਆਕਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ।ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਜਿੱਥੇ ਅੱਜ ਉਹ ਕਰੀਬ 5 ਵਜੇ ਅਕਾਲ ਚਲਾਣਾ ਕਰ ਗਏ।
ਨਿੱਘੇ ਸੁਭਾਅ ਦਾ ਮਾਲਕ ਸਨ ਸੁਖਦੇਵ ਸਿੰਘ ਢੀਂਡਸਾ
ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਾਵਾਲ ਵਿੱਚ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਹੋਇਆ ਸੀ।ਢੀਂਡਸਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਸਟੂਡੈਂਟ ਕੌਂਸਲ ਦੇ ਸਕੱਤਰ ਵੀ ਚੁਣੇ ਗਏ ਸਨ। ਢੀਂਡਸਾ ਨੇ 1972 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਪੈਰ ਪਾਇਆ ਸੀ।
ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਸੀ। ਫਿਰ ਉਨ੍ਹਾਂ ਨੇ ਅਕਾਲੀ ਉਮੀਦਵਾਰ ਵਜੋਂ ਸੁਨਾਮ ਹਲਕੇ ਤੋਂ ਜਿੱਤ ਹਾਸਲ ਕੀਤੀ ਅਤੇ ਰਾਜ ਮੰਤਰੀ ਬਣੇ ਸਨ। 1980 ਵਿੱਚ ਉਹ ਸੰਗਰੂਰ ਹਲਕੇ ਤੋਂ ਚੋਣ ਜਿੱਤੇ ਅਤੇ 1985 ਵਿੱਚ ਸੁਨਾਮ ਹਲਕੇ ਤੋਂ ਮੁੜ ਚੋਣ ਜਿੱਤੇ ਸਨ। ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਵੀ ਜਿੱਤ ਹਾਸਲ ਕਰਕੇ 14ਵੀਂ ਲੋਕ ਸਭਾ ਵਿੱਚ ਨੁਮਾਇੰਦਗੀ ਕੀਤੀ। ਉਹ ਸਾਲ 1998 ਤੋਂ 2004 ਤੱਕ ਰਾਜ ਸਭਾ ਮੈਂਬਰ ਵੀ ਰਹੇ। ਸੁਖਦੇਵ ਸਿੰਘ ਢੀਂਡਸਾ ਵਾਜਪਾਈ ਸਰਕਾਰ ਵਿੱਚ 2000 ਤੋਂ ਸਾਲ 2004 ਤੱਕ ਕੇਂਦਰੀ ਮੰਤਰੀ ਵੀ ਰਹੇ।
2020 ‘ਚ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲੋਂ ਵੱਖ ਹੋ ਗਏ ਸਨ ਅਤੇ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਕੀਤਾ ਸੀ। ਹਲਾਂਕਿ, ਬੀਤੇ ਸਾਲ 2024 ਵਿੱਚ ਉਨ੍ਹਾਂ ਨੇ ਸ਼੍ਰਮਣੀ ਅਕਾਲੀ ਦਲ ਪਾਰਟੀ ਵਿੱਚ ਆਪਣੀ ਪਾਰਟੀ ਦਾ ਰਲੇਵਾ ਕਰ ਦਿੱਤਾ ਸੀ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸੁਖਦੇਵ ਸਿੰਘ ਢੀਂਡਸਾ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਸਨ।