ਜ਼ਿਮਨੀ ਚੋਣ 'ਚ ਗੈਂਗਸਟਰਾਂ ਦੀ ਐਂਟਰੀ, ਕਾਂਗਰਸੀ ਸੰਸਦ ਮੈਂਬਰ ਨੇ ਲਗਾਏ ਇਲਜ਼ਾਮ | sukhjinder randhawa by election jaggu bhagwanpuria dera baba nanak know full in punjabi Punjabi news - TV9 Punjabi

ਜ਼ਿਮਨੀ ਚੋਣ ‘ਚ ਗੈਂਗਸਟਰਾਂ ਦੀ ਐਂਟਰੀ, ਕਾਂਗਰਸੀ ਸੰਸਦ ਮੈਂਬਰ ਨੇ ਲਗਾਏ ਇਲਜ਼ਾਮ

Updated On: 

08 Nov 2024 18:19 PM

Sukhjinder Randhawa On Gangster Jaggu Bhagwanpuria: ਸੁਖਜਿੰਦਰ ਸਿੰਘ ਰੰਧਾਵਾ ਨੇ ਇਲਜ਼ਾਮ ਲਗਾਇਆ ਕਿ ਉਹ (ਜੱਗੂ ਭਗਵਾਨਪੁਰੀਆ) ਲੋਕਾਂ ਨੂੰ ਧਮਕੀ ਦੇ ਰਿਹਾ ਹੈ ਕਿ ਕੀ ਜੇਕਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦਿੱਤੀ ਤਾਂ ਦੇਖ ਲੈਣਾ। ਰੰਧਾਵਾ ਨੇ ਕਿਹਾ ਕਿ ਗੈਂਗਸਟਰ ਦੀ ਮਾਤਾ ਜੇਲ੍ਹ ਜਾਂਦੀ ਹੈ ਅਤੇ ਫ਼ੋਨ 'ਤੇ ਗੱਲ ਕਰਵਾਉਂਦੀ ਹੈ।

ਜ਼ਿਮਨੀ ਚੋਣ ਚ ਗੈਂਗਸਟਰਾਂ ਦੀ ਐਂਟਰੀ, ਕਾਂਗਰਸੀ ਸੰਸਦ ਮੈਂਬਰ ਨੇ ਲਗਾਏ ਇਲਜ਼ਾਮ

ਸੁਖਜਿੰਦਰ ਰੰਧਾਵਾ

Follow Us On

4 ਵਿਧਾਨ ਸਭਾ ਸੀਟਾਂ ‘ਤੇ ਹੋ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ ਗੈਂਗਸਟਰਾਂ ਦੀ ਐਂਟਰੀ ਹੋ ਗਈ ਹਨ। ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਇਲਜ਼ਾਮ ਲਗਾਇਆ ਕਿ ਉਹ (ਜੱਗੂ ਭਗਵਾਨਪੁਰੀਆ) ਲੋਕਾਂ ਨੂੰ ਧਮਕੀ ਦੇ ਰਿਹਾ ਹੈ ਕਿ ਕੀ ਜੇਕਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦਿੱਤੀ ਤਾਂ ਦੇਖ ਲੈਣਾ। ਰੰਧਾਵਾ ਨੇ ਕਿਹਾ ਕਿ ਗੈਂਗਸਟਰ ਦੀ ਮਾਤਾ ਜੇਲ੍ਹ ਜਾਂਦੀ ਹੈ ਅਤੇ ਫ਼ੋਨ ‘ਤੇ ਗੱਲ ਕਰਵਾਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਉਹਨਾਂ ਨੇ ਇਲਜ਼ਾਮ ਲਗਾਇਆ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ।

ਜੇਲ੍ਹ ਵਿੱਚੋਂ ਆਇਆ ਫੋਨ

ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸਨ ਪਰ ਉਨ੍ਹਾਂ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਚੋਣਾਂ ਲਈ ਸਿਰਫ਼ 12 ਦਿਨ ਬਾਕੀ ਰਹਿ ਗਏ ਹਨ। ਅਜਿਹੇ ‘ਚ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਵੀ ਸਮਝ ਨਹੀਂ ਆ ਰਹੀ ਕਿ ਜੇਲ੍ਹ ਵਿੱਚੋਂ ਇਹ ਕਿਵੇਂ ਚੱਲ ਰਿਹਾ ਹੈ।

ਉਹਨਾਂ ਨੇ ਇਲਜ਼ਾਮ ਲਾਇਆ ਕਿ ਜੱਗੂ ਕੋਲੋਂ ਜੇਲ੍ਹ ਵਿੱਚੋਂ ਚਾਰ ਦਿਨ ਪਹਿਲਾਂ ਹੀ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ। ਜਿਸ ਦੇ ਲਈ ਉਸ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ।

ਪੰਚਾਇਤੀ ਚੋਣਾਂ ਵਿੱਚ ਵੀ ਦਿੱਤੀਆਂ ਧਮਕੀਆਂ

ਕਾਂਗਰਸੀ ਆਗੂ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਵੀ ਅਜਿਹੇ ਮਾਮਲੇ ਸਾਹਮਣੇ ਆਏ ਸਨ। ਗੈਂਗਸਟਰ ਵੱਲੋਂ ਕਈ ਲੋਕਾਂ ਤੇ ਦਸਤਾਵੇਜ਼ ਵਾਪਸ ਲੈਣ ਲਈ ਦਬਾਅ ਪਾਇਆ ਗਿਆ। ਹਾਲਾਂਕਿ ਲੋਕ ਉਨ੍ਹਾਂ ਤੋਂ ਡਰਦੇ ਵੀ ਹਨ। ਅਜਿਹੇ ‘ਚ ਚੋਣਾਂ ਦੌਰਾਨ ਮਾਹੌਲ ਖਰਾਬ ਹੋਣ ਦਾ ਖਤਰਾ ਹੈ।

Exit mobile version