AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦੇਰ ਰਾਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਐਮਪੀ ਸੁਖਜਿੰਦਰ ਰੰਧਾਵਾ, ਪੁਲਿਸ ਵਾਲਿਆਂ ‘ਤੇ ਭੜਕੇ; ਬਣਾਈ ਵੀਡਓ

ਬੀਤੀ ਰਾਤ, ਕਰੀਬ 11 ਵਜੇ ਜਦੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪੁਲਿਸ ਸਟੇਸ਼ਨ ਤੇ ਪੁਲਿਸ ਚੌਕੀਆਂ ਦੀ ਜਾਂਚ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਦੇਖਿਆ ਕਿ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ। ਇਸ 'ਤੇ ਸੁਖਜਿੰਦਰ ਸਿੰਘ ਰੰਧਾਵਾ ਗੁੱਸੇ 'ਚ ਆ ਗਏ। ਉਨ੍ਹਾਂ ਨੇ ਪੁੱਛਿਆ ਕਿ ਪੁਲਿਸ ਥਾਣੇ ਨੂੰ ਜਾਣ ਵਾਲੀ ਸੜਕ ਨੂੰ ਕਿਉਂ ਰੋਕ ਰਹੀ ਹੈ, ਕੀ ਪੁਲਿਸ ਸਿਰਫ਼ ਆਪਣੇ-ਆਪ ਦੀ ਰੱਖਿਆ ਲਈ ਉੱਥੇ ਖੜ੍ਹੀ ਹੈ।

ਦੇਰ ਰਾਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਐਮਪੀ ਸੁਖਜਿੰਦਰ ਰੰਧਾਵਾ, ਪੁਲਿਸ ਵਾਲਿਆਂ 'ਤੇ ਭੜਕੇ; ਬਣਾਈ ਵੀਡਓ
ਪੁਲਿਸ ਵਾਲਿਆਂ ‘ਤੇ ਭੜਕੇ ਰੰਧਾਵਾ
avtar-singh
| Updated On: 24 Feb 2026 10:43 AM IST

22 ਫਰਵਰੀ ਦੀ ਰਾਤ ਨੂੰ, ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ‘ਚ ਇੱਕ ਪੁਲਿਸ ਚੌਕੀ ‘ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿ। ਉਨ੍ਹਾਂ ਦੀ ਪਛਾਣ ਪੰਜਾਬ ਪੁਲਿਸ ਦੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਤੇ ਏਐਸਆਈ ਗੁਰਨਾਮ ਸਿੰਘ ਵਜੋਂ ਹੋਈ ਹੈ। ਇਸ ਕਤਲ ‘ਚ ਅੱਤਵਾਦੀ ਐਂਗਲ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਪੂਰੇ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਗੁਰਦਾਸਪੁਰ ਤੋਂ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਾਰਵਾਈ ‘ਤੇ ਸਵਾਲ ਉਠਾਏ ਤੇ ਐਸਐਸਪੀ ਗੁਰਦਾਸਪੁਰ ਆਦੀਆਂ ਤੇ ਦੋਰਾਂਗਲਾ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।

ਬੀਤੀ ਰਾਤ, ਕਰੀਬ 11 ਵਜੇ ਜਦੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪੁਲਿਸ ਸਟੇਸ਼ਨ ਤੇ ਪੁਲਿਸ ਚੌਕੀਆਂ ਦੀ ਜਾਂਚ ਕਰਨ ਲਈ ਨਿਕਲੇ ਤਾਂ ਉਨ੍ਹਾਂ ਨੇ ਦੇਖਿਆ ਕਿ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ। ਇਸ ‘ਤੇ ਸੁਖਜਿੰਦਰ ਸਿੰਘ ਰੰਧਾਵਾ ਗੁੱਸੇ ‘ਚ ਆ ਗਏ। ਉਨ੍ਹਾਂ ਨੇ ਪੁੱਛਿਆ ਕਿ ਪੁਲਿਸ ਥਾਣੇ ਨੂੰ ਜਾਣ ਵਾਲੀ ਸੜਕ ਨੂੰ ਕਿਉਂ ਰੋਕ ਰਹੀ ਹੈ, ਕੀ ਪੁਲਿਸ ਸਿਰਫ਼ ਆਪਣੇ-ਆਪ ਦੀ ਰੱਖਿਆ ਲਈ ਉੱਥੇ ਖੜ੍ਹੀ ਹੈ। ਇਸ ਦੌਰਾਨ, ਇੱਕ ਪੁਲਿਸ ਮੁਲਾਜ਼ਮ ਨੇ ਕਿਹਾ, ਇਲਾਕੇ ‘ਚ ਪੁਲਿਸ ਗਸ਼ਤ ਹੈ।

ਰੰਧਾਵਾ ਨੇ ਫਿਰ ਪੁੱਛਿਆ, “ਜੇਕਰ ਪੁਲਿਸ ਗਸ਼ਤ ਲਗਾਈ ਗਈ ਹੈ ਤਾਂ ਸੜਕ ਕਿਉਂ ਬੰਦ ਕੀਤੀ ਹੈ? ਮੈਂ ਆ ਕੇ ਰਸਤਾ ਖੁਲ੍ਹਵਾਇਆ ਹੈ। ਆਮ ਪਬਲਿਕ ਕਿੱਥੇ ਜਾਵੇਗੀ, ਦੌੜ ਕੇ ਤੁਹਾਡੇ ਕੋਲ ਆਉਣ ਤਾਂ ਉਹ ਕਿੱਥੇ ਜਾਣ। ਜਦੋਂ ਇੱਕ ਪੁਲਿਸ ਵਾਲੇ ਨੇ ਮੇਰੀ ਕਾਰ ਨੂੰ ਆਉਂਦੇ ਦੇਖਿਆ ਤਾਂ ਉਨ੍ਹਾਂ ਨੇ ਰਸਤਾ ਖੋਲ੍ਹ ਦਿੱਤਾ। ਤੁਹਾਡੀ ਪੁਲਿਸ ਤੇ ਤੁਹਾਡੇ ਅਧਿਕਾਰੀ ਮਰ ਚੁੱਕੇ ਹਨ। ਤੁਹਾਨੂੰ ਇਸ ਲਈ ਪੈਸੇ ਮਿਲਦੇ ਹਨ। ਫਿਰ ਉਨ੍ਹਾਂ ਨੇ ਇੱਕ ਅਧਿਕਾਰੀ ‘ਤੇ ਵਰ੍ਹਦਿਆਂ ਕਿਹਾ ਤੁਸੀਂ ਸਾਰਿਆਂ ਨੇ ਪੁਲਿਸ ਅਤੇ ਪੰਜਾਬ ਦਾ ਸਤਿਆਨਾਸ ਕਰ ਦਿੱਤਾ ਹੈ।”

ਸੁਖਜਿੰਦਰ ਸਿੰਘ ਰੰਧਾਵਾ ਇਸ ਦੌਰਾਨ ਕੋਟਲੀ ਸੂਰਤ ਮੱਲੀ ਪੁਲਿਸ ਸਟੇਸ਼ਨ ਦੇ ਬਾਹਰ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਚੌਕੀਆਂ ‘ਤੇ ਜਾਂ ਪੁਲਿਸ ਸਟੇਸ਼ਨ ਦੇ ਬਾਹਰ ਕੋਈ ਗਾਰਡ ਨਹੀਂ ਸਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਬਾਹਰ ਵੀ ਕੋਈ ਮੁਲਾਜ਼ਮ ਤੈਨਾਤ ਨਹੀਂ ਹੈ ਤੇ ਨਾ ਹੀ ਇਨ੍ਹਾਂ ਦੇ ਨਾਕੇ ‘ਤੇ ਕੋਈ ਪੁਲਿਸ ਮੁਲਾਜ਼ਮ ਤੈਨਾਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇੱਕ ਸੰਸਦ ਮੈਂਬਰ ਰਾਤ ਨੂੰ ਆਪਣੀ ਕਾਰ ‘ਚ ਘੁੰਮ ਰਿਹਾ ਤੇ ਦੇਖ ਰਿਹਾ ਕਿ ਕਿਉਂ ਮਾਸੂਮਾਂ ਨੂੰ ਮਾਰਿਆ ਜਾ ਰਿਹਾ। ਉਨ੍ਹਾਂ ਨੇ ਕਿਹਾ ਨਾ ਤਾਂ ਇੱਥੇ ਕੋਈ ਐਸਐਚਓ ਹੈ ਤੇ ਸਾਰੀਆਂ ਪੁਲਿਸ ਦੀਆਂ ਗੱਡੀਆਂ ਅੰਦਰ ਖੜ੍ਹੀਆਂ ਹਨ। ਕੀ ਤੁਸੀਂ ਇਸ ਤਰ੍ਹਾਂ ਸੁਰੱਖਿਆ ਕਰ ਰਹੇ ਹੋ।

ਉਨ੍ਹਾਂ ਕਿਹਾ, “ਇਹ ਸ਼ਰਮ ਦੀ ਗੱਲ ਹੈ ਕਿ ਪੁਲਿਸ ਵੀ ਅਜਿਹਾ ਕਰ ਰਹੀ ਹੈ। ਚੈੱਕ ਪੋਸਟ ‘ਤੇ ਕੋਈ ਨਹੀਂ ਹੈ, ਇੱਕ ਸੰਸਦ ਮੈਂਬਰ ਲੋਕਾਂ ਲਈ ਸੜਕ ‘ਤੇ ਘੁੰਮ ਰਿਹਾ ਹੈ, ਜਿੱਥੇ ਤੁਹਾਡਾ ਕੋਈ ਵੀ ਐਸਐਚਓ ਮੌਜੂਦ ਨਹੀਂ ਹੈ, ਪੰਜਾਬ ਇਸ ਤਰ੍ਹਾਂ ਕਿਵੇਂ ਬਚੇਗਾ?

Follow Us
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ... ਬਾਬਾ ਰਾਮਦੇਵ ਨੇ ਟਰੰਪ ਨੂੰ ਦਿੱਤੀ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ...
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ...