ਸੁਖਜਿੰਦਰ ਰੰਧਾਵਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਵਾਲਾ ਫਰਜ਼ੀ ਪੱਤਰ ਵਾਇਰਲ, ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਰਜ

Published: 

22 Jun 2026 20:32 PM IST

ਕਾਂਗਰਸ ਨੇ ਤੁਰੰਤ ਸਪੱਸ਼ਟ ਕੀਤਾ ਕਿ ਇਹ ਪੱਤਰ ਫਰਜ਼ੀ ਹੈ। ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਵੀ ਇਸ ਨੂੰ ਫਰਜ਼ੀ ਦੱਸਿਆ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਰੰਧਾਵਾ ਨੇ ਜਾਅਲੀ ਪੱਤਰ ਪ੍ਰਸਾਰਿਤ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਸੁਖਜਿੰਦਰ ਰੰਧਾਵਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਵਾਲਾ ਫਰਜ਼ੀ ਪੱਤਰ ਵਾਇਰਲ, ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਰਜ

ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾਰਟੀ ਪ੍ਰਧਾਨ ਨਿਯੁਕਤ ਕਰਨ ਦਾ ਦਾਅਵਾ ਕਰਨ ਵਾਲਾ ਇੱਕ ਫਰਜ਼ੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਹ ਪੱਤਰ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਨਾਲ ਸੂਬੇ ਦੀ ਰਾਜਨੀਤੀ ਗਰਮਾ ਗਈ ਹੈ।

ਕਾਂਗਰਸ ਨੇ ਤੁਰੰਤ ਸਪੱਸ਼ਟ ਕੀਤਾ ਕਿ ਇਹ ਪੱਤਰ ਫਰਜ਼ੀ ਹੈ। ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਵੀ ਇਸ ਨੂੰ ਫਰਜ਼ੀ ਦੱਸਿਆ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਰੰਧਾਵਾ ਨੇ ਜਾਅਲੀ ਪੱਤਰ ਪ੍ਰਸਾਰਿਤ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਆਪਣੀ ਸ਼ਿਕਾਇਤ ਵਿੱਚ, ਉਨ੍ਹਾਂ ਨੇ ਇਸ ਨੂੰ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਇਹ ਜਨਤਾ ਅਤੇ ਕਾਂਗਰਸੀ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।

ਸਾਈਬਰ ਜਾਂਚ ਦੀ ਮੰਗ

ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਪੂਰੀ ਸਾਈਬਰ ਜਾਂਚ ਦੀ ਮੰਗ ਕੀਤੀ ਹੈ। ਉਹ ਕਹਿੰਦੇ ਹਨ ਕਿ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ। ਜਾਅਲੀ ਦਸਤਾਵੇਜ਼ਾਂ ਅਤੇ ਗਲਤ ਜਾਣਕਾਰੀ ਦੀ ਲੋਕਤੰਤਰ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਪਹਿਲਾਂ, ਉਨ੍ਹਾਂ ਦੀ ਮੌਤ ਦੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਗਈਆਂ ਸਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।

ਸੁਖਜਿੰਦਰ ਸਿੰਘ ਰੰਧਾਵਾ

ਦੱਸ ਦਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਮਾਝਾ ਖੇਤਰ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸਾਂਸਦ ਮੈਂਬਰ ਹਨ। ਉਨ੍ਹਾਂ ਦਾ ਪੰਜਾਬ ਕਾਂਗਰਸ ਵਿੱਚ ਵੱਡਾ ਨਾਮ ਹੈ। 2021 ਵਿੱਚ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਉਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਦਾ ਨਾਮ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਸੁਖੀ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾ ਦਿੱਤਾ।

ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨਾਮ ਸੰਤੋਖ ਸਿੰਘ ਰੰਧਾਵਾ ਹੈ। ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਉਹ ਪੰਜਾਬ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਦੇ ਰੂਪ ਵਿੱਚ ਪ੍ਰਧਾਨ ਵਜੋਂ ਕੰਮ ਵੀ ਕਰ ਚੁੱਕੇ ਹਨ।

Follow Us