AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇੰਨੀਆਂ ਮੀਟਿੰਗਾਂ ਤੋਂ ਬਾਅਦ ਨਹੀਂ ਆਉਣੀ ਚਾਹੀਦੀ ਸੀ ਅਜਿਹੀ ਨੌਬਤ… ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰੰਧਾਵਾ

Sukhjinder Randhawa Meeting with Amit Shah: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੋਫਾੜ ਹੋ ਸਕਦੀ ਹੈ। ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਨਾਲ ਸੀਨੀਅਰ ਆਗੂਆਂ ਵਿੱਚ ਭਾਰੀ ਨਰਾਜਗੀ ਹੈ। ਕਾਂਗਰਸ ਹਾਈਕਮਾਨ ਦੇ ਇਸ ਫੈਸਲੇ ਵਿਚਾਲੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਚਰਚਾ ਵਿੱਚ ਹੈ।

ਇੰਨੀਆਂ ਮੀਟਿੰਗਾਂ ਤੋਂ ਬਾਅਦ ਨਹੀਂ ਆਉਣੀ ਚਾਹੀਦੀ ਸੀ ਅਜਿਹੀ ਨੌਬਤ... ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰੰਧਾਵਾ
Photo : Social Media
kusum-chopra
| Updated On: 03 Jul 2026 14:26 PM IST
Share

ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਸੀਨੀਅਰ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਰੰਧਾਵਾ ਸ਼ੁਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਉਨ੍ਹਾਂ ਦੀ ਇਸ ਮੁਲਾਕਾਤ ਨੂੰ ਲੈ ਕੇ ਕਈ ਤਰ੍ਹਾਂ ਦੇ ਸਿਆਸੀ ਮਾਇਨੇ ਕੰਢੇ ਜਾ ਰਹੇ ਹਨ। ਇੱਕ ਪਾਸੇ ਉਨ੍ਹਾਂ ਦੀ ਸ਼ਾਹ ਨਾਲ ਮੁਲਾਕਾਤ ਅਤੇ ਦੂਜੇ ਪਾਸੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਮਰਥਕਾਂ ਦੀ ਬੁਲਾਈ ਗਈ ਬੈਠਕ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ ਕਿ ਦੋਵੇਂ ਆਗੂ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਹਾਲਾਂਕਿ, ਕੇਂਦਰੀ ਮੰਤਰੀ ਨਾਲ ਮਿਲਣ ਤੋਂ ਬਾਅਦ ਰੰਧਾਵਾ ਨੇ ਇਨ੍ਹਾ ਸਾਰੀਆਂ ਕਿਆਸਅਰਾਈਆਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਦੀ ਮੁਲਾਕਾਤ ਸਿਰਫ਼ ਉਨ੍ਹਾਂ ਦੇ ਸਰਹੱਦੀ ਹਲਕੇ ਅਤੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੀ। ਉਹ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵੇਲ੍ਹੇ ਉਹ ਜਿਸ ਅਹੁਦੇ ਤੇ ਬੈਠੇ ਹਨ, ਉੱਥੇ ਰਹਿ ਕੇ ਕਿਸੇ ਹੋਰ ਚੀਜ ਬਾਰੇ ਉਹ ਸੋਚ ਵੀ ਨਹੀਂ ਸਕਦੇ। ਉਨ੍ਹਾਂ ਦੀ ਇਹ ਮੁਲਾਕਾਤ ਪਹਿਲਾਂ ਤੋਂ ਹੀ ਤੈਅ ਸੀ।

ਨਹੀਂ ਆਉਣੀ ਚਾਹੀਦੀ ਸੀ ਅਜਿਹੀ ਨੌਬਤ- ਰੰਧਾਵਾ

ਹਾਲਾਂਕਿ, ਕਾਂਗਰਸ ਦੀ ਅੰਦਰੂਨੀ ਉਥਾਪਟਕ ਤੇ ਰੰਧਾਵਾ ਨੇ ਕਿਹਾ ਕਿ ਏਨੀਆਂ ਮੀਟਿੰਗਾਂ ਹੋਣ ਤੋਂ ਬਾਅਦ ਅਜਿਹੀ ਨੌਬਤ ਨਹੀਂ ਆਉਣੀ ਚਾਹੀਦੀ ਸੀ। ਇਨ੍ਹੀਆਂ ਬੈਠਕਾਂ ਤੋਂ ਬਾਅਦ ਵੀ ਸੰਤੁਸ਼ਟ ਨਾ ਹੋਣਾ ਬੜੇ ਦੁੱਖ ਦੀ ਗੱਲ ਹੈ। ਕਿਸੇ ਵੀ ਲਿਸਟ ਦੇ ਆਉਣ ਤੋਂ ਬਾਅਦ ਅਜਿਹੇ ਹਾਲਾਤ ਬਣਨਾ ਬਹੁਤ ਮਾੜਾ ਹੈ। ਪਰ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲੇ ਇੰਨੇ ਵੀ ਮਾੜੇ ਹਾਲਾਤ ਨਹੀਂ ਆਏ ਹਨ ਕਿ ਦੂਜੀ ਪਾਰਟੀ ਵਿੱਚ ਜਾਣ ਬਾਰੇ ਸੋਚਿਆ ਜਾਵੇ। ਜਦੋਂ ਚੰਨੀ ਵੱਲੋਂ ਸੱਦੀ ਗਈ ਮੀਟਿੰਗ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਨਰਾਜਗੀ ਬਾਰੇ ਤਾਂ ਚੰਨੀ ਜਾਂ ਰਾਜਾ ਵੜਿੰਗ ਹੀ ਸਹੀ ਜਵਾਬ ਦੇ ਸਕਦੇ ਹਨ।

ਚੰਡੀਗੜ੍ਹ ਤੋਂ ਕਾਂਗਰਸ ਐਮਪੀ ਮਨੀਸ਼ ਤਿਵਾੜੀ ਵੱਲੋਂ ਵੀ ਸੋਸ਼ਲ ਮੀਡੀਆ ਤੇ ਪਾਈ ਗਈ ਪੋਸਟ ਤੇ ਉਨ੍ਹਾਂ ਕਿਹਾ ਕਿ ਇਸਦਾ ਜਵਾਬ ਤਾਂ ਉਹ ਆਪ ਹੀ ਦੇ ਸਕਦੇ ਹਨ। ਦੱਸ ਦੇਈਏ ਕਿ ਪਾਰਟੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਬਜਾਏ ਸੁੱਖੀ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਜਦਕਿ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਚੰਨੀ ਨੇ ਸੱਦੀ ਸਮਰਥਕਾਂ ਦੀ ਬੈਠਕ

ਨਾਰਾਜ਼ਗੀ ਵਿਚਾਲੇ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ਤੇ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਚੰਨੀ ਦੇ ਸੱਦੇ ‘ਤੇ, ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਵੀ ਮੀਟਿੰਗ ਵਿੱਚ ਪਹੁੰਚੇ ਹਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਮਦਨ ਲਾਲ ਜਲਾਲਪੁਰ, ਸਾਬਕਾ ਐਮ.ਪੀ.ਕਮਿੰਦਰ ਸਿੰਘ ਕੜਵਲਪੁਰ, ਕਾਮਰੇਡ ਸਾਬਕਾ ਐਮ.ਪੀ. ਸਾਦਿਕ ਚੰਨੀ ਵੀ ਪਹੁੰਚੇ ਹੋਏ ਹਨ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...