ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ, ਸੁਖਜਿੰਦਰ ਰੰਧਾਵਾ ਨੇ 7 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ

Published: 

09 Dec 2025 12:15 PM IST

Navjot Kaur Sidhu Legal Notice: ਨਵਜੋਤ ਕੌਰ ਸਿੱਧੂ ਬੀਤੀ ਦਿਨਾਂ ਤੋਂ ਕਾਫੀ ਚਰਚਾ 'ਚ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਬਿਆਨ ਦਿੱਤਾ ਸੀ ਕਿ ਮੁੱਖ ਮੰਤਰੀ ਉਹੀ ਬਣਦਾ ਹੈ, ਜੋ 500 ਕਰੋੜ ਰੁਪਏ ਦਾ ਅਟੈਚੀ ਦਿੰਦਾ ਹੈ। ਇਸ ਬਿਆਨ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਲੇਸ਼ ਤਾਂ ਉਜਾਗਰ ਹੋਇਆ ਹੀ, ਪਰ ਵਿਰੋਧੀ ਪਾਰਟੀਆਂ ਨੇ ਵੀ ਇਸ ਬਿਆਨ ਦਾ ਪੂਰਾ ਫਾਇਦਾ ਚੁੱਕਿਆ ਤੇ ਕਾਂਗਰਸ ਨੂੰ ਘੇਰਿਆ।

ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ, ਸੁਖਜਿੰਦਰ ਰੰਧਾਵਾ ਨੇ 7 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ

ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ

Follow Us On

ਗੁਰਦਾਸਪੁਰ ਤੋਂ ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਹੈ। ਨਵਜੋਤ ਕੌਰ ਸਿੱਧੂ ਨੇ ਬੀਤੇ ਦਿਨ ਇੱਕ ਬਿਆਨ ਦਿੱਤਾ ਸੀ, ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰਾਂ ਨਾਲ ਲਿੰਕ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਸੀ ਕਿ ਰੰਧਾਵਾ ਨੇ ਰਾਜਸਥਾਨ ਚੋਣਾਂ ਚ ਪੈਸੇ ਲਏ ਤੇ ਕਾਂਗਰਸ ਨੂੰ ਹਰਾ ਦਿੱਤਾ। ਇਸ ਬਿਆਨ ਦੇ ਸਬੰਧ ਚ ਹੁਣ ਰੰਧਾਵਾ ਨੇ ਲੀਗਲ ਨੋਟਿਸ ਭੇਜਿਆ ਹੈ। ਇਸ ਨੋਟਿਸ ਚ ਕਿਹਾ ਗਿਆ ਹੈ ਕਿ ਨਵਜੋਤ ਕੌਰ 7 ਦਿਨਾਂ ਅੰਦਰ ਮੁਆਫ਼ੀ ਮੰਗੇ ਨਹੀਂ ਤਾ ਉਹ ਕਾਨੂੰਨੀ ਕਾਰਵਾਈ ਕਰਨਗੇ।

ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਬੀਤੀ ਦਿਨਾਂ ਤੋਂ ਕਾਫੀ ਚਰਚਾ ਚ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਬਿਆਨ ਦਿੱਤਾ ਸੀ ਕਿ ਮੁੱਖ ਮੰਤਰੀ ਉਹੀ ਬਣਦਾ ਹੈ, ਜੋ 500 ਕਰੋੜ ਰੁਪਏ ਦਾ ਅਟੈਚੀ ਦਿੰਦਾ ਹੈ। ਇਸ ਬਿਆਨ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਲੇਸ਼ ਤਾਂ ਉਜਾਗਰ ਹੋਇਆ ਹੀ, ਪਰ ਵਿਰੋਧੀ ਪਾਰਟੀਆਂ ਨੇ ਵੀ ਇਸ ਬਿਆਨ ਦਾ ਪੂਰਾ ਫਾਇਦਾ ਚੁੱਕਿਆ ਤੇ ਕਾਂਗਰਸ ਨੂੰ ਘੇਰਿਆ।

ਦੂਜੇ ਪਾਸੇ, 500 ਕਰੋੜ ਰੁਪਏ ਦੀ ਅਟੈਚੀ ਵਾਲਾ ਵਿਵਾਦ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ- ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਆਗੂਆਂ ਤੇ ਵੱਡੇ ਇਲਜ਼ਾਮ ਲਗਾਏ। ਉਨ੍ਹਾਂ ਨੇ ਇਸੇ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਤੇ ਗੈਂਗਸਟਰ ਨਾਲ ਲਿੰਕ ਹੋਣ ਦੇ ਇਲਜ਼ਾਮ ਲਗਾਏ।

ਸੁਖਜਿੰਦਰ ਕੌਰ ਦੇ ਗੈਂਗਸਟਰਾਂ ਨਾਲ ਲਿੰਕ: ਸਿੱਧੂ

ਨਵਜੋਤ ਕੌਰ ਸਿੱਧੂ ਨੇ ਇੱਕ ਮੀਡੀਆ ਅਧਾਰੇ ਨਾਲ ਗੱਲ ਕਰਦੇ ਹੋਏ ਆਪਣੀ ਹੀ ਪਾਰਟੀ ਦੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਰੰਧਾਵਾ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਗੈਂਗਸਟਰਾਂ ਨਾਲ ਲਿੰਕ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਾਂਗਰਸ ਨੂੰ ਬਰਬਾਦ ਕਰਨ ਵਾਲੇ ਲੋਕ ਹਨ। ਇਹ ਪੈਸੇ ਲੈ-ਲੈ ਕੇ ਸੀਟਾਂ ਵੇਚਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਨਾਲ ਸਿੱਧੂ ਪਰਿਵਾਰ ਗੱਲ ਕਰਨਾ ਪਸੰਦ ਨਹੀਂ ਕਰਦਾ, ਜੋ ਕਾਂਗਰਸ ਦੇ ਦੁਸ਼ਮਣ ਹਨ। ਉਨ੍ਹਾਂ ਨੇ ਕਿਹਾ ਸਿੱਧੂ ਪਰਿਵਾਰ ਕਾਂਗਰਸ ਦਾ ਸਿਪਾਹੀ ਹੈ ਤੇ ਸਿਪਾਹੀ ਬਣ ਕੇ ਰਹੇਗਾ।

ਕਾਂਗਰਸ ਦੇ 4 ਵੱਡੇ ਆਗੂ ਬਣਨਾ ਚਾਹੁੰਦੇ ਸੀਐਮ

ਨਵਜੋਤ ਕੌਰ ਸਿੱਧੂ ਨੇ ਇਲਜ਼ਾਮ ਲਗਾਏ ਕਿ ਪੰਜਾਬ ਕਾਂਗਰਸ ਦੇ 4 ਵੱਡੇ ਆਗੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਸੀਐਮ ਬਣਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਲਿਆ, ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਬਾਜਵਾ ਭਾਜਪਾ ਨਾਲ ਮੀਟਿੰਗ ਕਰ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪੰਜਾਬ ਦਾ ਸੀਐਮ ਬਣਨਾ ਚਾਹੁੰਦੇ ਹਨ ਤੇ ਉਹ ਲੁੱਕ-ਲੁੱਕ ਕੇ ਵਿਰੋਧੀ ਪਾਰਟੀਆਂ ਨਾਲ ਮਿਲਦੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਭ ਨੇ ਕਾਂਗਰਸ ਨੂੰ ਬਰਬਾਦ ਕਰ ਦਿੱਤਾ ਹੈ।

ਬੁਰਜ ਤੋਂ ਲਏ 5 ਕਰੋੜ

ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਕਰਨਬੀਰ ਸਿੰਘ ਬੁਰਜ ਨੇ ਟਿਕਟ ਲੈਣ ਲਈ ਪੰਜ ਕਰੋੜ ਰੁਪਏ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੇ ਤੇ ਪੰਜ ਕਰੋੜ ਰੁਪਏ ਰਾਜਾ ਵੜਿੰਗ ਨੂੰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੁਣ ਵੀ ਇਕੱਠੀ ਹੋ ਜਾਵੇ ਤਾਂ ਪੰਜਾਬ ਚ ਸਰਕਾਰ ਬਣਾ ਸਕਦੇ ਹਨ। ਹਾਲਾਂਕਿ, ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਕਿ ਕੋਈ ਵੀ ਸੀਐਮ ਚੇਹਰਾ ਐਲਾਨ ਦਿੱਤਾ ਜਾਵੇ, ਪਰ ਸਭ ਦੀ ਸਹਿਮਤੀ ਹੋਣ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਕਜੁੱਟ ਹੋਵੇ, ਸਾਰਿਆਂ ਨੂੰ ਜਿਹੜਾ ਸੀਐਮ ਚਿਹਰਾ ਮਨਜ਼ੂਰ ਹੈ, ਉਸ ਨੂੰ ਸੀਐਮ ਉਮੀਦਵਾਰ ਐਲਾਨ ਦੇਵੋ। ਉਨ੍ਹਾਂ ਨੇ ਕਿਹਾ ਕਿ ਸਿੱਧੂ ਪਰਿਵਾਰ ਨੂੰ ਕਿਸੇ ਤੋਂ ਇਤਰਾਜ਼ ਨਹੀਂ ਹੈ, ਜੇਕਰ ਸਭ ਦੀ ਸਹਿਮਤੀ ਨਾਲ ਫੈਸਲੇ ਲਏ ਜਾਣ। ਦੂਜੇ ਪਾਸੇ, ਇਸ ਸਾਰੇ ਵਿਵਾਦ ਤੋਂ ਬਾਅਦ ਪੰਜਾਬ ਕਾਂਗਰਸ ਨੇ ਵੱਡਾ ਐਕਸ਼ਨ ਲਿਆ ਹੈ। ਕਾਂਗਰਸ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿੱਪ ਤੋਂ ਸਸਪੈਂਡ ਕਰ ਦਿੱਤਾ ਹੈ।