MP ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਜੱਗੂ ਭਗਵਾਨਪੁਰੀਆ ਦਾ ਨਾਮ ਆਇਆ ਸੀ ਸਾਹਮਣੇ
ਵੀਰਵਾਰ ਸਵੇਰ 11 ਵਜੇ ਫਤਿਹਗੜ੍ਹ ਚੂੜੀਆਂ 'ਚ ਪਰਮਿੰਦਰ ਸਿੰਘ ਦੇ ਪਗੜੀ ਹਾਊਸ ਦੁਕਾਨ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਬਦਮਾਸ਼ਾਂ ਨੇ ਫਾਇਰਿੰਗ ਕੀਤ ਸੀ। ਖਾਸ ਗੱਲ ਇਹ ਹੈ ਕਿ ਇਸ ਘਟਨਾ ਤੋਂ ਕਰੀਬ ਇੱਕ ਘੰਟੇ ਪਹਿਲੇ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੇਵੀਰ ਰੰਧਾਵਾ ਉੱਥੇ ਮੌਜੂਦ ਸਨ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ ਕਿ ਉਨ੍ਹਾਂ ਨੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਗੁਰਦਾਸਪੁਰ ਤੋਂ ਲੋਕ ਸਭਾ ਸਾਂਸਦ ਤੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਤੋਂ ਹੋਈ ਹੈ ਤੇ ਇਸ ਸਬੰਧ ‘ਚ ਬਟਾਲਾ ਐਸਐਸਪੀ ਜਲਦੀ ਹੀ ਜਾਣਕਾਰੀ ਸਾਂਝਾ ਕਰ ਸਕਦੇ ਹਨ।
ਦੱਸ ਦੇਈਏ ਕਿ ਵੀਰਵਾਰ ਸਵੇਰ 11 ਵਜੇ ਫਤਿਹਗੜ੍ਹ ਚੂੜੀਆਂ ‘ਚ ਪਰਮਿੰਦਰ ਸਿੰਘ ਦੇ ਪਗੜੀ ਹਾਊਸ ਦੁਕਾਨ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਬਦਮਾਸ਼ਾਂ ਨੇ ਫਾਇਰਿੰਗ ਕੀਤ ਸੀ। ਖਾਸ ਗੱਲ ਇਹ ਹੈ ਕਿ ਇਸ ਘਟਨਾ ਤੋਂ ਕਰੀਬ ਇੱਕ ਘੰਟੇ ਪਹਿਲੇ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੇਵੀਰ ਰੰਧਾਵਾ ਉੱਥੇ ਮੌਜੂਦ ਸਨ।
ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ
ਸੁਖਜਿੰਦਰ ਰੰਧਾਵਾ ਨੇ ਇਸ ਘਟਨਾ ਤੋਂ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਉਨ੍ਹਾਂ ਦਾ ਇੱਕ ਸਾਥੀ ਉਨ੍ਹਾਂ ਦੇ ਪੁੱਤਰ ਨੂੰ ਮਿਲਿਆ ਸੀ ਤੇ ਜਾਣ ਤੋਂ ਇੱਕ ਘੰਟੇ ਦੇ ਅੰਦਰ-ਅੰਦਰ, ਉਸ ਦੇ ਉੱਪਰ ਗੋਲੀ ਚਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ਚ ਹਾਂ, ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ। ਉਨ੍ਹਾਂ ਅੱਗੇ ਐਕਸ ਹੈਂਡਲ ਤੇ ਕੀਤੀ ਗਈ, ਪੋਸਟ ਚ ਲਿਖਿਆ ਕਿ ਪੰਜਾਬ ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਈ ਹੈ।
Jailed gangster Jaggu Bhagwanpuriya has threatened to kill my son. One of my associates met my son and within one hour of leaving he was fired upon today. I am in Delhi for the Parliament session NO GANGSTER CAN SHAKE ME! @BhagwantMann and @ArvindKejriwal have turned
— Sukhjinder Singh Randhawa (@Sukhjinder_INC) July 31, 2025
ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਚ ਪਰਮਿੰਦਰ ਸਿੰਘ ਜੋ ਕਿ ਪਿੰਡ ਰਣਸਿਕੇ ਕਲਾਂ ਦੇ ਰਹਿਣ ਵਾਲੇ ਹਨ, ਉਨ੍ਹਾਂ ਦੀ ਦੁਕਾਨ ਸਰਦਾਰ ਪਗੜੀ ਹਾਊਸ ਤੇ ਵੀਰਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਫਰਾਰ ਹੋ ਗਏ। ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਚਲਾਈ ਗਈ ਗੋਲੀ ਦੌਰਾਨ ਗੋਲੀ ਬਾਹਰਲੇ ਸ਼ੀਸ਼ੇ ਤੇ ਹੀ ਲੱਗੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਮੌਕੇ ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਵਿਪਨ ਕੁਮਾਰ ਤੇ ਐਸਐਚਓ ਪ੍ਰਭਜੋਤ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਦੁਕਾਨ ਮਾਲਕ ਪਰਮਿੰਦਰ ਸਿੰਘ ਪਾਸੋਂ ਜਾਣਕਾਰੀ ਹਾਸਿਲ ਕੀਤੀ ਗਈ।


