Khaira Got Relief From SC: ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ, SC ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

Updated On: 

18 Jan 2024 13:26 PM

Sukhpal Khaira: ਸੁਖਪਾਲ ਖਹਿਰਾ ਖਿਲਾਫ 2015 ਦੇ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ। ਇਸ ਵਿੱਚ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਸਤੰਬਰ 2023 ਤੋਂ ਜੇਲ੍ਹ ਵਿੱਚ ਸਨ। ਇਸ ਮਾਮਲੇ 'ਚ ਹਾਈਕੋਰਟ ਨੇ 4 ਜਨਵਰੀ 2024 ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਪਰ ਉਸੇ ਦਿਨ ਤੜਕੇ 3 ਵਜੇ ਦੇ ਕਰੀਬ ਕਪੂਰਥਲਾ ਦੇ ਸੁਭਾਨਪੁਰ ਥਾਣੇ 'ਚ ਉਨ੍ਹਾਂ ਖਿਲਾਫ ਐੱਫਆਈਆਰ ਦਰਜ਼ ਹੋਈ ਸੀ।

Khaira Got Relief From SC: ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ, SC ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

Khaira Got Relief From SC: ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ, SC ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

Follow Us On

ਪੰਜਾਬ ਦੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰੀਬ 11 ਵਜੇ ਸ਼ੁਰੂ ਕੀਤੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਆਰੋਪ ਬਹੁਤ ਗੰਭੀਰ ਹਨ। ਪਰ, ਤੱਥਾਂ ਅਤੇ ਹਾਲਾਤਾਂ ਤੋਂ ਅਸੀਂ ਸਹਿਮਤ ਨਹੀਂ ਹਾਂ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ।

ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਬਹਿਸ ਦੌਰਾਨ ਪੰਜਾਬ ਸਰਕਾਰ ਦਾ ਪੱਖ ਪੇਸ਼ ਕਰਨ ਲਈ ਸੀਨੀਅਰ ਵਕੀਲ ਸਿਧਾਰਥ ਲੂਥਰਾ ਅਤੇ ਵਿਕਰਮ ਚੌਧਰੀ ਪੁੱਜੇ। ਉੱਧਰ, ਵਿਧਾਇਕ ਖਹਿਰਾ ਦਾ ਪੱਖ ਪੇਸ਼ ਕਰਨ ਲਈ ਸੀਨੀਅਰ ਵਕੀਲ ਪੀਐਸ ਪਟਵਾਲੀਆ ਪਹੁੰਚੇ।

ਪਹਿਲੀ ਵਾਰ ਚਾਰਜਸ਼ੀਟ ਕਿਉਂ ਨਹੀਂ ਕੀਤੀ ਗਈ ਦਾਇਰ: SC

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਵਾਲ ਉਠਾਇਆ ਕਿ ਖਹਿਰਾ ਖਿਲਾਫ ਪਹਿਲੀ ਵਾਰ ਚਾਰਜਸ਼ੀਟ ਦਾਇਰ ਕਿਉਂ ਨਹੀਂ ਕੀਤੀ ਗਈ? ਸੁਣਵਾਈ ਪੂਰੀ ਹੋ ਚੁੱਕੀ ਹੈ ਅਤੇ ਆਖਰ ਵਿੱਚ ਤੁਸੀਂ ਕਿਉਂ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਮੁਕੱਦਮਾ ਖਤਮ ਹੋਣ ਤੱਕ ਕੋਈ ਚਾਰਜ ਨਹੀਂ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਕਾਉਸਲ ਨੇ ਆਪਣਾ ਪੱਖ ਪੇਸ਼ ਕੀਤਾ।

ਅਦਾਲਤ ਦਾ ਹੁਕਮ

ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਸੁਣਵਾਈ ਕੀਤੀ। ਜਿਸ ਤੋਂ ਬਾਅਦ ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਾਈਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਦੇ ਇੱਛੁਕ ਨਹੀਂ ਹਨ। SLP ਖਾਰਜ ਕੀਤੀ ਜਾਂਦੀ ਹੈ।

ਹਾਈਕੋਰਟ ਤੋਂ ਮਿਲ ਚੁੱਕੀ ਹੈ ਜ਼ਮਾਨਤ

ਸੁਖਪਾਲ ਖਹਿਰਾ ਖਿਲਾਫ਼ 2015 ਦੇ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਇਸ ਵਿੱਚ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਸਤੰਬਰ 2023 ਤੋਂ ਜੇਲ੍ਹ ਵਿੱਚ ਸਨ। ਇਸ ਮਾਮਲੇ ‘ਚ ਹਾਈਕੋਰਟ ਨੇ 4 ਜਨਵਰੀ 2024 ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਪਰ ਉਸੇ ਦਿਨ ਤੜਕੇ 3 ਵਜੇ ਦੇ ਕਰੀਬ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਹੋਈ। ਜਿਸ ਵਿੱਚ ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।