ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ 9 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ, 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਹਨ ਖਹਿਰਾ | Sukhpal Khaira next hearing will be held on 9th January know in Punjabi Punjabi news - TV9 Punjabi

ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ 9 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ, 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਹਨ ਖਹਿਰਾ

Updated On: 

06 Jan 2024 23:57 PM

ਜਾਣਕਾਰੀ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਐਫ.ਆਈ.ਆਰ. ਨੰ. 3 'ਚ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਤੇ 9 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ, 14 ਦਿਨਾਂ ਦੀ ਨਿਆਂਇਕ ਹਿਰਾਸਤ ਤੇ ਹਨ ਖਹਿਰਾ

ਸੁਖਪਾਲ ਖਹਿਰਾ (ਫਾਈਲ ਫੋਟੋ)

Follow Us On

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਕਪੂਰਥਲਾ ਅਦਾਲਤ ‘ਚ ਸੁਣਵਾਈ ਹੋਣੀ ਹੈ। ਪਰ ਦੇਰ ਸ਼ਾਮ ਤੱਕ ਪੁਲਿਸ ਰਿਕਾਰਡ ਲੈ ਕੇ ਨਹੀਂ ਪੁੱਜੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ ਹੈ।

14 ਦਿਨਾਂ ਲਈ ਨਿਆਂਇਕ ਹਿਰਾਸਤ ‘ਤੇ ਖਹਿਰਾ

ਤੁਹਾਨੂੰ ਦੱਸ ਦੇਈਏ ਕਿ ਮਾਣਯੋਗ ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ ਬੀਤੇ ਦਿਨ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਉਸ ਦੇ ਵਕੀਲ ਨੇ ਬੀਤੀ ਸ਼ਾਮ ਹੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਪੁਲਿਸ ਨੂੰ ਸ਼ਨੀਵਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ। ਇਸ ਦੀ ਪੁਸ਼ਟੀ ਵਕੀਲ ਕੰਵਲਜੀਤ ਸਿੰਘ ਨੇ ਕੀਤੀ ਹੈ।

ਕਪੂਰਥਲਾ ਪੁਲਿਸ ਨੇ FIR ਨੰ. 3 ‘ਚ ਗ੍ਰਿਫਤਾਰ

ਦੱਸ ਦੇਈਏ ਕਿ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਐਫ.ਆਈ.ਆਰ. ਨੰ. 3 ‘ਚ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ 4 ਜਨਵਰੀ ਨੂੰ ਸੁਭਾਨਪੁਰ ਥਾਣੇ ਵਿੱਚ ਇੱਕ ਔਰਤ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਅਦਾਲਤ ਵਿੱਚ ਪੇਸ਼ ਹੋਣ ਸਮੇਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ ਅਤੇ ਸੁਖਪਾਲ ਖਹਿਰਾ ਨੂੰ ਗੱਲ ਨਹੀਂ ਕਰਨ ਦਿੱਤੀ ਗਈ।

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਇਲਾਜ ਦੌਰਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੀ ਕਿ ਉਹ ਜੇਲ ਤੋਂ ਵਾਪਸ ਆ ਕੇ ‘AAP’ ਸਰਕਾਰ ਬਾਰੇ ਸ਼ਾਂਤ ਹੋ ਕੇ ਗੱਲ ਕਰਨਗੇ, ਜੇਕਰ ਹੁਣ ਕੁਝ ਕਿਹਾ ਤਾਂ ਭਗਵੰਤ ਮਾਨ ਪੁਲਿਸ ਅਧਿਕਾਰੀਆਂ ‘ਤੇ ਗੁੱਸੇ ‘ਚ ਆ ਜਾਣਗੇ।

Exit mobile version