ਜੋ ਮੇਰੇ ਨਾਲ ਹੋਇਆ, ਉਹੀ ਮਜੀਠਿਆ ਨਾਲ ਹੋ ਰਿਹਾ ਹੈ, ਇਸ਼ਾਰਿਆਂ ਹੀ ਇਸ਼ਾਰਿਆਂ ‘ਚ ਖਹਿਰਾ ਨੇ ਘੇਰੀ ਕਾਂਗਰਸ
Khaira on Punjab Government: ਚੰਨੀ ਦੇ ਸੀਐਮ ਰਹਿੰਦਿਆਂ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਸਰੇਂਡਰ ਕਰ ਦਿੱਤਾ ਸੀ।
Sukhpal Khaira: ਕਪੂਰਥਲਾ ਦੇ ਭੁਲੱਥ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਅਕਾਲੀ ਦਲ ਨੇਤਾ ਬਿਕਰਮ ਮਜੀਠੀਆ ਦਾ ਧੰਨਵਾਦ ਕੀਤਾ। ਇੰਨਾ ਹੀ ਨਹੀਂ, ਗੱਲਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਮਜੀਠੀਆ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਵੀ ਝੂਠਾ ਕਰਾਰ ਦਿੱਤਾ। ਨਾਲ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਉਨ੍ਹਾਂ ਨੂੰ ਜ਼ਬਰਦਸਤੀ ਫਸਾਉਣ ਦੇ ਆਰੋਪ ਲਗਾਏ।
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ- ਬਿਕਰਮ ਮਜੀਠੀਆ ਦਾ ਮੇਰੇ ਨਾਲ ਕੋਈ ਲੈਣਾ-ਦੇਣਾ ਨਹੀਂ, ਉਹ ਵਿਰੋਧੀ ਪਾਰਟੀ ਨਾਲ ਸਬੰਧਤ ਹੈ। ਉਨ੍ਹਾਂ ਸਾਹਮਣੇ ਆ ਕੇ ਮੀਡੀਆ ‘ਚ ਕਿਹਾ ਕਿ ਭਗਵੰਤ ਮਾਨ ਤੁਸੀਂ ਇਹ ਗੁਨਾਹ ਸਿਰਫ ਇਸ ਲਈ ਕਰ ਰਹੇ ਹੋ ਕਿਉਂਕਿ ਸੁਖਪਾਲ ਖਹਿਰਾ ਖਿਲਾਫ ਬੋਲਦੇ ਹਨ। ਬਿਕਰਮ ਮਜੀਠੀਆ ਨੇ ਕਿਹਾ ਸੀ ਕਿ ਖਹਿਰਾ ਨਾਲ ਬੇਇਨਸਾਫੀ ਹੋਈ ਹੈ। ਇਸ ਲਈ ਮੈਂ ਬਿਕਰਮ ਮਜੀਠੀਆ ਦਾ ਧੰਨਵਾਦ ਕਰਦਾ ਹਾਂ।
ਉਹ ਵੀ ਪੜ੍ਹੋ – ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਮੈਂ ਇਹ 100 ਪ੍ਰਤੀਸ਼ਤ ਕਹਿੰਦਾ ਹਾਂ, ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਧੱਕਾ ਕੀਤਾ, ਮੇਰੇ ਵਿਰੁੱਧ ਝੂਠੇ ਪਰਚੇ ਪਾਏ, ਮੈਨੂੰ ਲੱਗਦਾ ਹੈ ਕਿ ਬਿਕਰਮ ਮਜੀਠਿਆ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਕੋਈ ਵੀ ਸਿਆਸੀ ਆਗੂ ਨਸ਼ੇ ਦਾ ਸੌਦਾਗਰ ਨਹੀਂ ਹੈ। ਹਜ਼ਾਰਾਂ ਲੋਕ ਸਾਡੇ ਨਾਲ ਤੁਰਦੇ ਹਨ, ਜਿਸ ਕਰਕੇ ਉਹ ਫਸ ਜਾਂਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਸਾਡੇ ਕੋਲ ਹੋ ਸਕਦੀਆਂ ਹਨ, ਫ਼ੋਨ ਸਾਡੇ ਕੋਲ ਆ ਜਾਂਦੇ ਹਨ। ਇਸ ਲਈ ਉਹ ਸਾਨੂੰ ਦੋਸ਼ੀ ਬਣਾ ਦਿੰਦੇ ਹਨ।
ਮੈਂ ਕਲੀਨ ਚਿੱਟ ਨਹੀਂ ਦੇ ਰਿਹਾ। ਪਰ ਮੈਂਨੁੰ ਪੱਕਾ ਵਿਸ਼ਵਾਸ ਹੈ। ਹੁਣ ਭਗਵੰਤ ਕਿਸੇ ਵੀ ਤਰ੍ਹਾਂ ਮਜੀਠੀਆ ਨੂੰ ਫਸਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਉਹ ਮਜੀਠੀਆ ਨੂੰ ਫੜਦੇ ਹਨ ਤਾਂ ਮੈਂ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੋਵਾਂਗਾ, ਉਸ ਦਾ ਸਾਥ ਦੇਵਾਂਗਾ।
ਇਹ ਵੀ ਪੜ੍ਹੋ
ਮਜੀਠਿਆ ‘ਤੇ ਦਰਜ ਮਾਮਲੇ ਨੂੰ ਦੱਸਿਆ ਝੂਠਾ
ਸੁਖਪਾਲ ਖਹਿਰਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜਿਸ ਤਰ੍ਹਾਂ ਝੂਠਾ ਪਰਚਾ ਮੇਰੇ ਤੇ ਹੋਇਆ ਹੈ, ਮਜੀਠੀਆ ਨਾਲ ਵੀ ਅਜਿਹਾ ਹੀ ਹੋਇਆ ਹੈ। ਜਦਕਿ ਚੰਨੀ ਸਰਕਾਰ ਵੇਲੇ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਕਾਂਗਰਸ ਦੀ ਹੋਈ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਭਗਵੰਤ ਮਾਨ ਸਰਕਾਰ ਦੀ ਜਾਂਚ ਕਮੇਟੀ ਬਿਕਰਮ ਮਜੀਠੀਆ ਨੂੰ ਪਟਿਆਲਾ ਬੁਲਾ ਕੇ ਪੁੱਛਗਿੱਛ ਕਰ ਰਹੀ ਹੈ।
ਚੋਣਾਂ ਤੋਂ ਠੀਕ ਪਹਿਲਾਂ ਦਰਜ ਕੀਤਾ ਗਿਆ ਕੇਸ
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ 2018 ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਐਨਡੀਪੀਏ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ। 49 ਪੰਨਿਆਂ ਦੀ ਐਫਆਈਆਰ ਵਿੱਚ ਉਨ੍ਹਾਂ ਉੱਤੇ ਗੰਭੀਰ ਦੋਸ਼ ਲਾਏ ਗਏ ਸਨ।
ਕੇਸ ਦਰਜ ਹੋਣ ਮਗਰੋਂ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਫਿਲਹਾਲ ਉਹ 10 ਅਗਸਤ 2022 ਤੋਂ ਜ਼ਮਾਨਤ ‘ਤੇ ਬਾਹਰ ਹੈ।