AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ, ਜਵਾਬ ਲਈ ਇੱਕ ਹਫ਼ਤੇ ਦਾ ਮੰਗਿਆ ਸਮਾਂ

Sukhpal Khaira Controversy: ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਔਰਤਾਂ ਲਈ ਕੀਤੀ ਗਈ ਵਿਵਾਦਿਤ ਪੋਸਟ ਨੂੰ ਲੈ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ। ਖਹਿਰਾ ਅਤੇ ਵੜਿੰਗ ਨੂੰ ਮਹਿਲਾ ਕਮਿਸ਼ਨ ਨੇ ਅੱਜ ਤਲਬ ਕੀਤਾ ਸੀ, ਪਰ ਉਨ੍ਹਾਂ ਦੀ ਥਾਂ ਉੱਥੇ ਪਹੁੰਚੇ ਐਡਵੋਕੇਟ ਮਹਿਤਾਬ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਮਿਲੇ ਨੋਟਿਸ ਵਿੱਚ ਐਸਐਸਪੀ ਨੂੰ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਨੋਟਿਸ ਵਿੱਚ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਲਬ ਕੀਤਾ ਗਿਆ ਹੈ।

ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ, ਜਵਾਬ ਲਈ ਇੱਕ ਹਫ਼ਤੇ ਦਾ ਮੰਗਿਆ ਸਮਾਂ
Photo Credit: ANI
tv9-punjabi
| Updated On: 12 Mar 2026 17:48 PM IST

ਔਰਤਾਂ ਖਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਸਬੰਧ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਪੰਜਾਬ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ। ਐਡਵੋਕੇਟ ਮਹਿਤਾਬ ਖਹਿਰਾ ਨੇ ਕਮਿਸ਼ਨ ਦੇ ਨੋਟਿਸ ‘ਤੇ ਸਵਾਲ ਉਠਾਏ ਅਤੇ ਜਵਾਬ ਦਾਇਰ ਕਰਨ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ। ਮਹਿਤਾਬ ਖਹਿਰਾ ਨੇ ਕਪੂਰਥਲਾ ਦੇ ਐਸਐਸਪੀ ਤੋਂ ਵੀ ਰਿਪੋਰਟ ਮੰਗੀ, ਤਾਂ ਜੋ ਉਹ ਆਪਣਾ ਜਵਾਬ ਜਮ੍ਹਾਂ ਕਰਵਾ ਸਕਣ।

ਨੋਟਿਸ ਕਿਸਨੂੰ ਮਿਲਿਆ ਹੈ: ਐਸਐਸਪੀ ਕਪੂਰਥਲਾ ਜਾਂ ਸੁਖਪਾਲ ਸਿੰਘ ਖਹਿਰਾ ਨੂੰ?

ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੇ ਸੁਓ ਮੋਟੋ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਮਿਸ਼ਨ ਦੀ ਚੇਅਰਪਰਸਨ ਤੋਂ ਪੁੱਛਿਆ ਕਿ ਉਨ੍ਹਾਂ ਨੇ ਕਪੂਰਥਲਾ ਦੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ ਜਾਂ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੇਸ਼ ਹੋਣ ਲਈ ਕਿਹਾ ਹੈ।

ਸੁਖਪਾਲ ਖਹਿਰਾ ਦੇ ਬਿਆਨ ‘ਤੇ ਹੋਇਆ ਹੰਗਾਮਾ

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦੇ ਐਲਾਨ ਸੰਬੰਧੀ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਬਿਆਨਾਂ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਐਲਾਨ ਤੋਂ ਬਾਅਦ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੇ ਗਈ ਉਸੇ ਪੋਸਟ ਸਬੰਧੀ ਸੁਖਪਾਲ ਖਹਿਰਾ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀਰਵਾਰ ਨੂੰਪੰਜਾਬ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

ਖਹਿਰਾ ਖਿਲਾਫ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ

ਸੁਖਪਾਲ ਖਹਿਰਾ ਦੀ ਪੋਸਟ ਸਬੰਧੀ ਵਿਧਾਨ ਸਭਾ ਵਿੱਚ ਰਸਮੀ ਨਿੰਦਾ ਮਤਾ ਪਾਸ ਕੀਤਾ ਗਿਆ, ਜਿਸਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜਲਾਲੀ ਗਿੱਲ ਨੇ ਖੁਦ ਨੋਟਿਸ ਲਿਆ ਅਤੇ ਸੁਖਪਾਲ ਖਹਿਰਾ ਅਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ।

ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਹੈ ਸਵੈ- ਨੋਟਿਸ

ਸੁਓ ਮੋਟੋ-ਇਨ ਨੋਟਿਸ ਵਿੱਚ, ਚੇਅਰਪਰਸਨ ਨੇ ਕਿਹਾ ਸੀ ਕਿ ਸੁਖਪਾਲ ਖਹਿਰਾ ਨੇ ਅਜਿਹੀ ਪੋਸਟ ਪਾ ਕੇ ਔਰਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਅਜਿਹਾ ਕਾਂਗਰਸ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਹਿ ‘ਤੇ ਅਜਿਹਾ ਕੀਤਾ ਹੈ। ਇਸ ਲਈ, ਕਮਿਸ਼ਨ ਨੇ ਦੋਵਾਂ ਨੂੰ ਤਲਬ ਕੀਤਾ ਹੈ। ਇਸ ਤੋਂ ਇਲਾਵਾ, ਚੇਅਰਪਰਸਨ ਨੇ ਕਪੂਰਥਲਾ ਦੇ ਐਸਐਸਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਅੱਜ ਹੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਪੂਰਥਲਾ ਦੇ ਐਸਐਸਪੀ ਵੀ ਅੱਜ ਕਮਿਸ਼ਨ ਨੂੰ ਆਪਣੀ ਰਿਪੋਰਟ ਸੌਂਪਣਗੇ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...