ਫਿਰ ਵਧ ਸਕਦੀਆਂ ਹਨ ਸੁਖਪਾਲ ਖਹਿਰਾ ਦੀਆਂ ਮੁਸੀਬਤਾਂ! ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

Updated On: 

17 Jan 2024 21:44 PM

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਇਸ ਮਾਮਲੇ 'ਤੇ ਭਲਕੇ ਸੁਣਵਾਈ ਕਰੇਗੀ।ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਇਰ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕੈਵੀਏਟ ਫਾਈਲ ਦਾ ਵਿਰੋਧ ਕੀਤਾ ਸੀ।

ਫਿਰ ਵਧ ਸਕਦੀਆਂ ਹਨ ਸੁਖਪਾਲ ਖਹਿਰਾ ਦੀਆਂ ਮੁਸੀਬਤਾਂ! ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ

ਸੁਖਪਾਲ ਸਿੰਘ ਖਹਿਰਾ

Follow Us On

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੇਸ਼ੱਕ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਤੇ ਜੇਲ੍ਹ ਤੋਂ ਬਾਹਰ ਵੀ ਆ ਗਏ ਹਨ। ਪਰ ਇੱਕ ਵਾਰ ਫਿਰ ਉਨ੍ਹਾਂ ਦੀਆਂ ਮੁਸ਼ਕਲਾਂ ਵਧਣ ਦੀ ਸੰਭਾਵਨਾ ਜਾਪ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚ ਚੁੱਕੀ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕੀਤੀ ਹੈ ਅਤੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਹੋਣੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਇਸ ਮਾਮਲੇ ‘ਤੇ ਭਲਕੇ ਸੁਣਵਾਈ ਕਰੇਗੀ।

ਸੁਪਰੀਮ ਕੋਰਟ ਦਾ ਦਰਵਾਜ਼ਾ

ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਇਰ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕੈਵੀਏਟ ਫਾਈਲ ਦਾ ਵਿਰੋਧ ਕੀਤਾ ਸੀ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਅੱਜ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕਰਨ ਤੋਂ ਬਾਅਦ ਭਲਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ

ਸੁਖਪਾਲ ਖਹਿਰਾ ਦੀ 2015 ਦੇ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਜਾਂਚ ਚੱਲ ਰਹੀ ਹ। ਇਸ ਵਿੱਚ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਸਤੰਬਰ 2023 ਤੋਂ ਜੇਲ੍ਹ ਵਿੱਚ ਸੀ। ਇਸ ਮਾਮਲੇ ‘ਚ ਮਾਣਯੋਗ ਹਾਈਕੋਰਟ ਨੇ 4 ਜਨਵਰੀ 2024 ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਪਰ ਉਸੇ ਦਿਨ ਤੜਕੇ 3 ਵਜੇ ਦੇ ਕਰੀਬ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ਼ ਹੋਈ।

ਜਿਸ ਵਿੱਚ ਕਪੂਰਥਲਾ ਪੁਲਿਸ ਨੇ ਉਸ ਨੂੰ ਨਾਭਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ। ਪੰਜਾਬ ਸਰਕਾਰ ਐਨਡੀਪੀਐਸ ਐਕਟ ਕੇਸ ਵਿੱਚ ਮਾਨਯੋਗ ਹਾਈਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ।