ਸੁਖਪਾਲ ਖਹਿਰਾ ਦੇ ਸਾਬਕਾ PSO ‘ਤੇ ਕਸਿਆ ਸ਼ਿਕੰਜਾ, ਦਿੱਲੀ ਹਵਾਈ ਅੱਡੇ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Updated On: 

09 Aug 2025 16:50 PM IST

Sukhpal Khaira: ਪੰਜਾਬ ਸਰਕਾਰ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀ ਇਸੇ ਮਾਮਲੇ ਵਿੱਚ ਪੁੱਛਗਿੱਛ ਲਈ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਹਾਲਾਂਕਿ ਉਹ ਇਸ ਮਾਮਲੇ ਨਾਲ ਕਿਸੇ ਵੀ ਸਬੰਧ ਤੋਂ ਲਗਾਤਾਰ ਇਨਕਾਰ ਕਰਦੇ ਆ ਰਹੇ ਹਨ।

ਸੁਖਪਾਲ ਖਹਿਰਾ ਦੇ ਸਾਬਕਾ PSO ਤੇ ਕਸਿਆ ਸ਼ਿਕੰਜਾ, ਦਿੱਲੀ ਹਵਾਈ ਅੱਡੇ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸੁਖਪਾਲ ਸਿੰਘ ਖਹਿਰਾ

Follow Us On

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਦੇ ਸਾਬਕਾ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਅਤੇ ਬਹੁਤ ਹੀ ਕਰੀਬੀ ਸਹਿਯੋਗੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਫਾਜ਼ਿਲਕਾ ਪੁਲਿਸ ਨੇ ਕੀਤੀ ਹੈ ਅਤੇ ਇਹ ਮਾਮਲਾ ਨਸ਼ਾ ਤਸਕਰੀ ਨਾਲ ਸਬੰਧਤ ਹੈ।

ਜਾਣਕਾਰੀ ਅਨੁਸਾਰ, ਜੋਗਾ ਸਿੰਘ ਸਾਲ 2015 ਵਿੱਚ ਦਰਜ ਇੱਕ ਵੱਡੇ ਨਸ਼ਾ ਤਸਕਰੀ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੂੰ ਲੋੜੀਂਦਾ ਸੀ। ਇਸ ਮਾਮਲੇ ਵਿੱਚ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਮੇਤ 9 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਫਾਜ਼ਿਲਕਾ ਪੁਲਿਸ ਦਾ ਦਾਅਵਾ ਹੈ ਕਿ ਕਾਰਵਾਈ ਦੌਰਾਨ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, 2 ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਗਈ ਸੀ। ਜਾਂਚ ਦੌਰਾਨ ਜੋਗਾ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਸੀ।

ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਪ੍ਰਧਾਨਗੀ ਹੇਠ SIT ਬਣਾਈ ਸੀ। ਇਸੇ ਮਾਮਲੇ ‘ਚ ਪੁੱਛਗਿੱਛ ਲਈ MLAਸੁਖਪਾਲ ਸਿੰਘ ਖਹਿਰਾ ਨੂੰ ਵੀ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਉਹ ਇਸ ਮਾਮਲੇ ਨਾਲ ਕਿਸੇ ਵੀ ਸਬੰਧ ਤੋਂ ਲਗਾਤਾਰ ਇਨਕਾਰ ਕਰਦੇ ਆ ਰਹੇ ਹਨ।

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿੱਚ ਫਿਰ ਤੋਂ ਹਲਚਲ ਹੋ ਸਕਦੀ ਹੈ। ਵਿਰੋਧੀ ਧਿਰ ਪਹਿਲਾਂ ਹੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਖਹਿਰਾ ‘ਤੇ ਹਮਲੇ ਕਰ ਰਹੀ ਹੈ। ਹੁਣ ਪੁਲਿਸ ਦੀ ਅਗਲੀ ਜਾਂਚ ਵਿੱਚ ਇਹ ਦੇਖਣਾ ਹੋਵੇਗਾ ਕਿ ਕੀ ਜੋਗਾ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਨਵੇਂ ਖੁਲਾਸੇ ਸਾਹਮਣੇ ਆਉਂਦੇ ਹਨ।

Related Stories
ਪੰਜਾਬ ਲਈ ਦੱਖਣੀ ਕੋਰੀਆ ਨਿਵੇਸ਼ ਰੋਡ ਸ਼ੋਅ, ਵੱਡੀਆਂ ਉਦਯੋਗਿਕ ਕੰਪਨੀਆਂ ਨੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ
‘ਵੀਰ ਬਾਲ’ ਦਿਵਸ ਦਾ ਨਾਂ ਬਦਲਣ ਦੀ ਮੰਗ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ
ਸਾਬਾ ਗੋਬਿੰਦਗੜ੍ਹ ਦੀ ਗੋਲਡੀ ਬਰਾੜ ਨੂੰ ਧਮਕੀ, ਸੋਸ਼ਲ ਮੀਡੀਆ ‘ਤੇ ਵੌਇਸ ਨੋਟ ਵਾਇਰਲ; ਹਰਕਤ ਵਿੱਚ ਸੁਰੱਖਿਆ ਏਜੰਸੀਆਂ
ਅੰਮ੍ਰਿਤਸਰ ਕਾਂਗਰਸ ਜਿਲ੍ਹਾ ਪ੍ਰਧਾਨ ਮਿੱਠੂ ਮਦਾਨ ਦੀ ਨਵਜੋਤ ਕੌਰ ਸਿੱਧੂ ਨੂੰ ਚੇਤਾਵਨੀ, ਕਿਹਾ- ਚੁੱਪ ਨਾ ਹੋਏ ਤਾਂ ਸਬੂਤਾਂ ਸਣੇ ਕਰਾਂਗਾ ਵੱਡੇ ਖੁਲਾਸੇ
ਸ੍ਰੀ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ, ਵਿਰਸਾ ਸਿੰਘ ਵਲਟੋਹਾ ਤੇ ਭਾਈ ਹਰਿੰਦਰ UK ਨੇ ਨਿਭਾਈ ਭਾਂਡਿਆਂ ਤੇ ਜੋੜਿਆਂ ਦੀ ਸੇਵਾ
“ਚੋਰਾਂ ਦਾ ਸਾਥ ਨਹੀਂ ਦੇਵਾਂਗੀ: ਅਜਿਹੇ ਨੋਟਿਸ ਬਹੁਤ ਨਿਕਲਦੇ ਹਨ; ਰੰਧਾਵਾ ਦੇ ਤਸਕਰਾਂ ਨਾਲ ਸਬੰਧ, ਨਵਜੋਤ ਕੌਰ ਦਾ ਮੁੜ ਤਿੱਖਾ ਹਮਲਾ