ਡਰੱਗ-ਸੋਨਾ-ਮਨੀ ਲਾਂਡਰਿੰਗ…ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਵਿਵਾਦਿਤ ਹਿਸਟਰੀ

Updated On: 

28 Sep 2023 16:16 PM

Sukhpal Singh Khaira: ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਠ ਸਾਲ ਪੁਰਾਣੇ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਉਸ ਨੂੰ ਜਲਾਲਾਬਾਦ ਲੈ ਗਈ। ਈਡੀ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਖਹਿਰਾ ਤੋਂ ਇਸ ਮਾਮਲੇ ਵਿੱਚ ਕਈ ਵਾਰ ਪੁੱਛਗਿੱਛ ਵੀ ਕੀਤੀ ਗਈ। ਵਿਧਾਇਕ ਦਾ ਦਾਅਵਾ ਹੈ ਕਿ ਸੁਪਰੀਮ ਕੋਰਟ ਨੇ ਮਾਮਲਾ ਖ਼ਤਮ ਕਰ ਚੁੱਕਾ ਹੈ।

ਡਰੱਗ-ਸੋਨਾ-ਮਨੀ ਲਾਂਡਰਿੰਗ...ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਵਿਵਾਦਿਤ ਹਿਸਟਰੀ
Follow Us On

ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਅੱਜ ਸਵੇਰੇ 6.30 ਵਜੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਨੇ ਦੱਸਿਆ ਕਿ ਕਾਂਗਰਸੀ ਵਿਧਾਇਕ ਨੂੰ ਜਲਾਲਾਬਾਦ ਲਿਜਾਇਆ ਗਿਆ। ਉਨ੍ਹਾਂ ਨੂੰ 2015 ਦੇ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ। ਇਸ ਮਾਮਲੇ ‘ਚ ਉਨ੍ਹਾਂ ਤੋਂ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਈਡੀ ਲਗਭਗ 8 ਸਾਲਾਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸ ਮਾਮਲੇ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਚੁੱਕਾ ਹੈ।

ਸੁਖਪਾਲ ਸਿੰਘ ਖਹਿਰਾ ਖਿਲਾਫ ਪਹਿਲਾਂ ਹੀ ਕਾਰਵਾਈ ਹੋ ਚੁੱਕੀ ਹੈ। ਈਡੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਦੋਸ਼ ਲਾਇਆ ਸੀ ਕਿ ਖਹਿਰਾ ਡਰੱਗ ਕੇਸ ਦੇ ਮੁਲਜ਼ਮ ਅਤੇ ਫਰਜ਼ੀ ਪਾਸਪੋਰਟ ਰੈਕੇਟ ਦੇ ਸਹਿਯੋਗੀ ਹਨ। ਪੰਜਾਬ ਹਰਿਆਣਾ ‘ਚ ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਖਿਲਾਫ 2015 ‘ਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਮਾਮਲਾ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਪੈਂਡਿੰਗ ਸੀ ਤਾਂ ਪਟੀਸ਼ਨਰ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ।

ਹਾਈ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਸੀ ਜ਼ਮਾਨਤ

ਜਨਵਰੀ 2022 ‘ਚ ਹਾਈ ਕੋਰਟ ਨੇ ਇਸ ਮਾਮਲੇ ‘ਚ ਪਟੀਸ਼ਨਕਰਤਾ ਯਾਨੀ ਕਾਂਗਰਸੀ ਵਿਧਾਇਕ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਨਡੀਪੀਐਸ (NDPS) ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੀ ਸ਼ਰਨ ਲਈ ਸੀ। ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। ਹੁਣ ਖਹਿਰਾ ਦਾ ਕਹਿਣਾ ਹੈ ਕਿ ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਕੇਸ ਰੱਦ ਕਰ ਦਿੱਤਾ ਹੈ ਤਾਂ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਈਡੀ ਵੱਲੋਂ ਦਾਇਰ ਮਨੀ ਲਾਂਡਰਿੰਗ ਦਾ ਕੇਸ ਵੀ ਰੱਦ ਕੀਤਾ ਜਾਵੇ।

ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਹੋਏ ਸਨ ਸ਼ਾਮਲ

ਜਦੋਂ ਇਹ ਮਾਮਲਾ ਪੈਂਡਿੰਗ ਸੀ ਤਾਂ ਪਟੀਸ਼ਨਰ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਹਾਈ ਕੋਰਟ ਨੇ ਜਨਵਰੀ 2022 ਵਿੱਚ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਨਡੀਪੀਐਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੀ ਸ਼ਰਨ ਲਈ। ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। ਦੱਸ ਦੇਈਏ ਕਿ ਖਹਿਰਾ ਨੇ 2017 ‘ਚ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ ਭੁਲੱਥ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਪਰ ਜਨਵਰੀ 2019 ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਫਿਰ ਜੂਨ 2021 ‘ਚ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਕਾਂਗਰਸੀ ਵਿਧਾਇਕ ਦਾ ਦਾਅਵਾ – ਸੁਪਰੀਮ ਕੋਰਟ ਨੇ ਕੇਸ ਰੱਦ ਕੀਤਾ

ਕਾਂਗਰਸੀ ਵਿਧਾਇਕ ਖਹਿਰਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟਐਨਡੀਪੀਐਸ ਕੇਸ ਰੱਦ ਕਰ ਚੁਕਾ ਹੈ। ਨਾਲ ਹੀ ਕਾਂਗਰਸੀ ਵਿਧਾਇਕ ਨੇ ਈਡੀ ਤੋਂ ਆਪਣੇ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਵੀ ਨੋਟਿਸ ਜਾਰੀ ਕਰਕੇ ਈਡੀ ਨੂੰ ਕਾਰਵਾਈ ਰੋਕਣ ਲਈ ਕਿਹਾ ਹੈ। 9 ਮਾਰਚ 2015 ਨੂੰ ਫਾਜ਼ਿਲਕਾ ਵਿਚ 9 ਸਮੱਗਲਰਾਂ ਨੂੰ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇਕ ਦੇਸੀ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ‘ਚ ਖਹਿਰਾ ਦਾ ਨਾਂ ਸਾਹਮਣੇ ਆਇਆ ਸੀ ਅਤੇ ਉਦੋਂ ਤੋਂ ਹੀ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Exit mobile version