ਡੀਜੀਪੀ ਦਫ਼ਤਰ ਦਾ ਘਿਰਾਓ ਕਰਨ ਨਿਕਲੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਖਹਿਰਾ ਦੀ ਗ੍ਰਿਫ਼ਤਾਰੀ ਦਾ ਵਿਰੋਧ | sukhpal singh khaira arrest protest by congress leaders chandigarh police hold them to enter in chandigarh know full detail in punjabi Punjabi news - TV9 Punjabi

ਡੀਜੀਪੀ ਦਫ਼ਤਰ ਦਾ ਘਿਰਾਓ ਕਰਨ ਨਿਕਲੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਖਹਿਰਾ ਦੀ ਗ੍ਰਿਫ਼ਤਾਰੀ ਦਾ ਵਿਰੋਧ

Updated On: 

03 Oct 2023 18:01 PM

Punjab Congress Protest: ਡੀਜੀਪੀ ਦਫ਼ਤਰ ਵੱਲ ਵਧ ਰਹੇ ਸੀਨੀਅਰ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਅਫ਼ਸਰਾਂ ਨੂੰ ਵੀ ਲੁਭਾਇਆ ਗਿਆ ਹੈ। ਗ੍ਰਿਫਤਾਰੀ ਲਈ ਆਏ ਸਾਰੇ ਅਫਸਰਾਂ ਨੂੰ ਤਰੱਕੀ ਦਾ ਲਾਲਚ ਦਿੱਤਾ ਗਿਆ ਹੈ। ਇਸ ਦੌਰਾਨ ਕਿਸੇ ਨੂੰ ਡੀਸੀਪੀ ਅਤੇ ਕਿਸੇ ਨੂੰ ਕਮਿਸ਼ਨਰ ਦਾ ਅਹੁਦਾ ਦੇਣ ਦਾ ਵਾਅਦਾ ਕੀਤਾ ਗਿਆ।

ਡੀਜੀਪੀ ਦਫ਼ਤਰ ਦਾ ਘਿਰਾਓ ਕਰਨ ਨਿਕਲੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਖਹਿਰਾ ਦੀ ਗ੍ਰਿਫ਼ਤਾਰੀ ਦਾ ਵਿਰੋਧ
Follow Us On

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਗ੍ਰਿਫ਼ਤਾਰੀ ਦੇ ਬਾਅਦ ਤੋਂ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਿਰਾਸ਼ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦਿੱਤੇ ਜਾਣ ਤੋਂ ਦੋ ਦਿਨ ਬਾਅਦ ਮੰਗਲਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡੀਜੀਪੀ ਗੌਰਵ ਯਾਦਵ ਦੇ ਦਫ਼ਤਰ ਪਹੁੰਚੀ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਦੇ ਨਿਕਲਦਿਆਂ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ।

ਚੰਡੀਗੜ੍ਹ ਪੁਲਿਸ ਦੇ ਡੀਐਸਪੀ ਸੈਂਟਰਲ ਗੁਰਮੁਖ ਸਿੰਘ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ (Raja Waring) ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਅੱਗੇ ਨਹੀਂ ਵਧ ਸਕਦੇ। ਇਸ ‘ਤੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ‘ਤੇ ਕੋਈ ਭਰੋਸਾ ਨਹੀਂ ਹੈ, ਪਰ ਹੁਣ ਚੰਡੀਗੜ੍ਹ ਪੁਲਿਸ ਵੀ ਉਨ੍ਹਾਂ ਨਾਲ ਬੇਇਨਸਾਫੀ ਕਰ ਰਹੀ ਹੈ। ਉਹ ਸ਼ਾਂਤਮਈ ਢੰਗ ਨਾਲ ਡੀਜੀਪੀ ਪੰਜਾਬ ਨੂੰ ਆਪਣਾ ਮੰਗ ਪੱਤਰ ਸੌਂਪਣ ਜਾ ਰਹੇ ਹਨ, ਪਰ ਚੰਡੀਗੜ੍ਹ ਪੁਲ੍ਸ ਉਨ੍ਹਾਂ ਨੂੰ ਜਾਣ ਨਹੀਂ ਦੇ ਰਹੀ।

ਖਹਿਰਾ ਦੀ ਗ੍ਰਿਫਤਾਰੀ ਦਾ ਹੋ ਰਿਹਾ ਹੈ ਵਿਰੋਧ

ਵੜਿੰਗ ਅਤੇ ਬਾਜਵਾ ਨੇ ਕਿਹਾ ਕਿ ਵਿਧਾਇਕ ਖਹਿਰਾ ਨੂੰ ਉਨ੍ਹਾਂ ਦੇ ਘਰ ਦੇ ਬੈੱਡਰੂਮ ਤੋਂ ਗਲਤ ਤਰੀਕੇ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਚੰਡੀਗੜ੍ਹ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਸੀ। ਸਪੱਸ਼ਟ ਹੈ ਕਿ ਇਸ ਬਾਰੇ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ।

ਦੂਜੇ ਪਾਸੇ ਇਲਜ਼ਾਮ ਲਾਇਆ ਗਿਆ ਕਿ ਡੀਜੀਪੀ ਗੌਰਵ ਯਾਦਵ (DGP Gaurav Yadav) ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਉਹ ਐਡਹਾਕ ਡੀਜੀਪੀ ਹਨ, ਜਿਨ੍ਹਾਂ ਦੀ ਨਿਯੁਕਤੀ 6 ਮਹੀਨਿਆਂ ਲਈ ਕੀਤੀ ਗਈ ਸੀ। ਹੁਣ ਉਨ੍ਹਾਂ ਨੂੰ ਇਸ ਅਹੁਦੇ ਤੇ ਬਣੇ ਰਹਿਣ ਲਈ ਸਰਕਾਰੀ ਦਬਾਅ ਹੇਠ ਕੰਮ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੂੰ ਸਰਕਾਰ ਦੇ ਹੁਕਮਾਂ ‘ਤੇ ਹੀ ਕੰਮ ਕਰਨਾ ਪੈ ਰਿਹਾ ਹੈ।

Exit mobile version