AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦੁਪਹਿਰ ਬਾਅਦ ਕੋਰਟ ‘ਚ ਹੋਵੇਗੀ ਪੇਸ਼ੀ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ਪੰਜਾਬ ਪੁਲਿਸ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਪੁਲਿਸ ਨੇ 2015 ਦੇ NDPS ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਵਿੱਚ ਲਿਆ ਹੈ। ਸੁਖਪਾਲ ਖਹਿਰਾ ਨੂੰ ਅੱਜ ਦੁਪਿਹਰ ਤੱਕ ਪੁਲਿਸ ਕੋਰਟ 'ਚ ਪੇਸ਼ ਕਰੇਗੀ।

ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦੁਪਹਿਰ ਬਾਅਦ ਕੋਰਟ 'ਚ ਹੋਵੇਗੀ ਪੇਸ਼ੀ
davinder-kumar-jalandhar
| Updated On: 28 Sep 2023 12:35 PM IST
Share

ਚੰਡੀਗੜ੍ਹ ਨਿਊਜ਼। ਪੰਜਾਬ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਰੇਡ ਕੀਤੀ। ਇਸ ਰੇਡ ਦੌਰਾਨ ਪੰਜਾਬ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰ ਲੈ ਲਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਤੜਕੇ 5 ਵਜੇ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਰੇਡ ਕੀਤੀ। ਪੁਲਿਸ ਨੇ 2015 ਦੇ NDPS ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਦੀ ਜਲਾਲਾਬਾਦ ਅਤੇ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪੇਮਾਰੀ ਕੀਤੀ। ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ।

ਸੂਤਰਾਂ ਮੁਤਾਬਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਲਿਜਾਇਆ ਜਾ ਰਿਹਾ ਹੈ। ਅੱਜ ਦੁਪਿਹਰ ਤੱਕ ਖਹਿਰਾ ਨੂੰ ਪੁਲਿਸ ਕੋਰਟ ‘ਚ ਪੇਸ਼ ਕਰੇਗੀ। NDPS ਐਕਟ ਦੇ ਪੁਰਾਣੇ ਕੇਸ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

NDPS ਐਕਟ ਕੇਸ ਤਹਿਤ ਹੋਈ ਕਾਰਵਾਈ

ਡਰੱਗ ਮਾਮਲੇ ਵਿੱਚ ED 2015 ਤੋਂ ਵਿਧਾਇਕ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਈਡੀ ਵੱਲੋਂ ਭੁਲੱਥ ਸਥਿਤ ਸੁਖਪਾਲ ਖਹਿਰ ਦੇ ਘਰ ਛਾਪਾ ਮਾਰਿਆ ਸੀ। ਖਹਿਰਾ ਦਾ ਨਾਮ 9 ਮਾਰਚ 2015 ਨੂੰ ਫਾਜ਼ਿਲਕਾ ‘ਚ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇਕ ਦੇਸੀ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡਾਂ ਸਮੇਤ 9 ਸਮੱਗਲਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ‘ਚ ਸਾਹਮਣੇ ਆਇਆ ਸੀ।

ਸੁਖਪਾਲ ਸਿੰਘ ਖਹਿਰਾ ਖਿਲਾਫ ਪਹਿਲਾਂ ਹੀ ਕਾਰਵਾਈ ਹੋ ਚੁੱਕੀ ਹੈ। ਈਡੀ ਨੇ ਪਹਿਲਾਂ ਵੀ ਖਹਿਰਾ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੋਂ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਅਰੋਪ ਲਾਇਆ ਸੀ ਕਿ ਖਹਿਰਾ ਡਰੱਗ ਕੇਸ ਦੇ ਮੁਲਜ਼ਮ ਅਤੇ ਫਰਜ਼ੀ ਪਾਸਪੋਰਟ ਰੈਕੇਟ ਦਾ ਸਹਿਯੋਗੀ ਹੈ। ਪੰਜਾਬ ਹਰਿਆਣਾ ‘ਚ ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਖਿਲਾਫ 2015 ‘ਚ NDPS ਐਕਟ ਤਹਿਤ ਦਰਜ ਕੀਤਾ ਗਿਆ ਮਾਮਲਾ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਪੈਂਡਿੰਗ ਸੀ ਤਾਂ ਪਟੀਸ਼ਨਰ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਹਾਈ ਕੋਰਟ ਨੇ ਜਨਵਰੀ 2022 ਵਿੱਚ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਨਡੀਪੀਐਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੀ ਸ਼ਰਨ ਲਈ।

ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਖਹਿਰਾ ਨੂੰ ਰਾਹਤ ਦਿੰਦਿਆਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। ਹੁਣ ਖਹਿਰਾ ਦਾ ਕਹਿਣਾ ਹੈ ਕਿ ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਕੇਸ ਰੱਦ ਕਰ ਦਿੱਤਾ ਹੈ ਤਾਂ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਈਡੀ ਵੱਲੋਂ ਦਾਇਰ ਮਨੀ ਲਾਂਡਰਿੰਗ ਦਾ ਕੇਸ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਮਾਮਲੇ ‘ਚ ਕੀਤੀ ਜਾ ਰਹੀ ਕਾਰਵਾਈ ਨੂੰ ਕਿਉਂ ਨਾ ਰੋਕਿਆ ਜਾਵੇ।

ਦੱਸ ਦੇਈਏ ਕਿ ਖਹਿਰਾ ਨੇ 2017 ‘ਚ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ ਭੁਲੱਥ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਪਰ ਜਨਵਰੀ 2019 ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਫਿਰ ਜੂਨ 2021 ‘ਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸੀ। ਇਸ ਵੇਲੇ ਸੁਖਪਾਲ ਸਿੰਘ ਖੇਹਰਾ ਭੁਲੱਥ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...