ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Updated On: 

20 Jan 2024 19:49 PM

ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਸੁਖਾਪਲ ਸਿੰਘ ਖਹਿਰਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ। । ਉਨ੍ਹਾਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਬੇਗੁਨਾਹ ਸੀ ਮੇਰਾ ਕੋਈ ਵੀ ਕਸੂਰ ਨਹੀਂ ਸੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਬਦਲਾ ਖੋਰੀ ਦਾ ਜਿਹੜਾ ਇੱਕ ਨਵਾਂ ਰਿਵਾਜ਼ ਭਗਵੰਤ ਐਂਡ ਪਾਰਟੀ ਨੇ ਸ਼ੁਰੂ ਕਰ ਦਿੱਤਾ ਹੈ।

ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Follow Us On

ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਸੁਖਾਪਲ ਸਿੰਘ ਖਹਿਰਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ।

ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਅਰਦਾਸਾਂ ਦੀ ਬਦੌਲਤ ਅਤੇ ਅਕਾਲ ਪੁਰਖ ਵਾਹਿਗੁਰੂ ਦੀ ਕਿਰਪਾ ਨਾਲ ਮੈਂ ਤੁਹਾਡੇ ਸਾਹਮਣੇ ਹਾਂ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਬੇਗੁਨਾਹ ਸੀ ਮੇਰਾ ਕੋਈ ਵੀ ਕਸੂਰ ਨਹੀਂ ਸੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਬਦਲਾ ਖੋਰੀ ਦਾ ਜਿਹੜਾ ਇੱਕ ਨਵਾਂ ਰਿਵਾਜ਼ ਭਗਵੰਤ ਐਂਡ ਪਾਰਟੀ ਨੇ ਸ਼ੁਰੂ ਕਰ ਦਿੱਤਾ ਹੈ।

ਖਬਰ ਅਪਡੇਟ ਹੋ ਰਹੀ ਹੈ….