ਜੇਲ ‘ਚੋਂ ਬਾਹਰ ਆਏ ਸੁਖਪਾਲ ਖਹਿਰਾ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ; ਔਰਤ ਨੇ ਦਰਜ ਕਰਵਾਈ ਸੀ ਐਫਆਈਆਰ

Published: 

15 Jan 2024 19:47 PM

6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ । ਇਸ ਤੋਂ ਬਾਅਦ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਅਤੇ ਇਸ ਤੋਂ ਬਾਅਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਲਈ ਅਗਲੇ ਦਿਨ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ।

ਜੇਲ ਚੋਂ ਬਾਹਰ ਆਏ ਸੁਖਪਾਲ ਖਹਿਰਾ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ; ਔਰਤ ਨੇ ਦਰਜ ਕਰਵਾਈ ਸੀ ਐਫਆਈਆਰ

ਸੁਖਪਾਲ ਸਿੰਘ ਖਹਿਰਾ

Follow Us On

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਿਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ।

ਸੋਮਵਾਰ ਨੂੰ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ। ਕਾਂਗਰਸੀ ਆਗੂ ਖਹਿਰਾ ਸੋਮਵਾਰ ਸ਼ਾਮ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ। ਇਸ ਤੋਂ ਬਾਅਦ ਉਹ ਆਪਣੇ ਜੱਦੀ ਪਿੰਡ ਚਲੇ ਗਏ।ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੱਤੀ ਹੈ।

ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ । ਇਸ ਤੋਂ ਬਾਅਦ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਅਤੇ ਇਸ ਤੋਂ ਬਾਅਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਲਈ ਅਗਲੇ ਦਿਨ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਹੁਣ ਪੁਲਿਸ ਨੇ ਅੱਜ ਦੁਪਹਿਰ ਬਾਅਦ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਪਾਸਿਆਂ ਦੀ ਬਹਿਸ ਤੋਂ ਬਾਅਦ ਫੈਸਲੇ ਦੀ ਤਰੀਕ 15 ਜਨਵਰੀ ਤੈਅ ਕਰ ਦਿੱਤੀ ਗਈ ਹੈ।

ਐਫਆਈਆਰ ਰੱਦ ਕਰਨ ਦੀ ਮੰਗ

ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਦੱਸਿਆ ਕੀ ਪਿਤਾ ਦੇ ਵਕੀਲ ਵੱਲੋਂ ਇਸ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।