ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਮਨਜ਼ੂਰ
ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।
ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। ਪਰ ਨਾਲ ਹੀ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਨੇ ਟੀਵੀ9 ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਤੇ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹਾਲੇ ਸਾਫ਼ ਨਹੀਂ ਹੈ ਕਿ ਉਹ ਜੇਲ੍ਹ ਤੋਂ ਬਾਹਰ ਆ ਵੀ ਸਕਣਗੇ ਜਾਂ ਨਹੀਂ। ਦੱਸ ਦੇਈਏ ਕਿ 28 ਸਤੰਬਰ ਨੂੰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਇੱਕ ਪਾਸੇ ਜਿੱਥੇ ਖਹਿਰਾ ਨੂੰ ਡਰੱਗ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਤਾਂ ਨਾਲ ਹੀ ਉਨ੍ਹਾਂ ਤੇ ਇੱਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ। ਜਿਸਤੋਂ ਬਾਅਦ ਇਹ ਸਾਫ਼ ਨਹੀਂ ਹੋ ਸਕਿਆ ਹੈ ਜ਼ਮਾਨਤ ਮਿਲਣ ਤੋਂ ਬਾਅਦ ਖਹਿਰਾ ਜੇਲ੍ਹ ਤੋਂ ਬਾਹਰ ਆ ਵੀ ਸਕਣਗੇ ਜਾਂ ਨਹੀਂ। ਜੇਕਰ ਉਹ ਬਾਹਰ ਆਉਂਦੇ ਹਨ ਤਾਂ ਕਿ ਆਉਂਦੇ ਹੀ ਮੁੜ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੇ ਦਰਜ ਨਵੀਂ ਐਫਆਈਆਰ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਇੰਦਰ ਸਿੰਘ ਰਾਜਾ ਵੜ੍ਹਿੰਗ ਨੇ ਆਰੋਪ ਲਗਾਇਆ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬਦਲੇ ਦੀ ਸਿਆਸਤ ਕੀਤੀ ਜਾ ਰਹੀ ਹੈ।
Justice Denied!
The recent FIR against @SukhpalKhaira is a proof that the @AAPPunjab govt is doing vendetta politics. The FIR has been registered just to harass him even further.
ਇਹ ਵੀ ਪੜ੍ਹੋ
This is not Badlaav this is Badla!
— Amarinder Singh Raja Warring (@RajaBrar_INC) January 4, 2024
2015 ਦੇ ਡਰੱਗ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਮਾਰਚ 2015 ਵਿੱਚ, ਜਲਾਲਾਬਾਦ ਵਿੱਚ NDPS ਮਾਮਲੇ ਵਿੱਚ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਪੁਲਿਸ ਨੇ ਇਨ੍ਹਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਇੱਕ .315 ਬੋਰ ਦਾ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਸਨ। ਬਾਅਦ ਵਿੱਚ ਪੁਲਿਸ ਜਾਂਚ ਦੌਰਾਨ ਖਹਿਰਾ ਦਾ ਨਾਮ ਸਾਹਮਣੇ ਆਇਆ ਸੀ।
2017 ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਸੀ ਰੋਕ
2017 ਵਿੱਚ, ਸੁਪਰੀਮ ਕੋਰਟ ਨੇ ਖਹਿਰਾ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ। ਉਨ੍ਹਾਂਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਡਰੱਗਜ਼ ਕੇਸ ਵਿੱਚ ਖਹਿਰਾ ਵਿਰੁੱਧ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਪਰ ਖਹਿਰਾ ਨੂੰ ਪੰਜਾਬ ਪੁਲਿਸ ਨੇ ਬੀਤੀ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਮੁੜ ਤੋਂ ਗ੍ਰਿਫਤਾਰ ਕੀਤਾ ਸੀ।