ਸੁਲਤਾਨਪੁਰ ਲੋਧੀ: ਹੜ੍ਹ ਪ੍ਰਭਾਵਿਤ ਇਲਾਕੇ ‘ਚੋਂ ਮਿਲੀ ਅਣਪਛਾਤੀ ਲਾਸ਼, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Updated On: 

30 Aug 2025 07:37 AM IST

Sultanpur Lodhi: SDRF ਦੀ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ ਹੈ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਕੇ ਜਾਂਚ ਸ਼ੁਰੂ ਦਿੱਤੀ ਗਈ। ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋਈ ਹੈ।

ਸੁਲਤਾਨਪੁਰ ਲੋਧੀ: ਹੜ੍ਹ ਪ੍ਰਭਾਵਿਤ ਇਲਾਕੇ ਚੋਂ ਮਿਲੀ ਅਣਪਛਾਤੀ ਲਾਸ਼, ਇਲਾਕੇ ਚ ਦਹਿਸ਼ਤ ਦਾ ਮਾਹੌਲ
Follow Us On

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਬਾਊਪੁਰ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਦੱਸ ਦਈਏ ਕਿ ਦਰਿਆ ਬਿਆਸ ਨੇ ਇਸ ਇਲਾਕੇ ਨੂੰ ਵੱਡੀ ਮਾਰ ਮਾਰੀ ਹੈ ਤੇ ਆਰਜੀ ਬਣ ਟੁੱਟਣ ਤੋਂ ਬਾਅਦ ਪੂਰਾ ਇਲਾਕਾ ਪਾਣੀ ‘ਚ ਡੁੱਬਿਆ ਹੋਇਆ ਹੈ। ਇਸ ਵਿਚਾਲੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।

SDRF ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪਾਣੀ ‘ਚੋਂ ਬਾਹਰ ਕੱਢਿਆ ਗਿਆ ਹੈ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ‘ਚ ਰਖਵਾ ਕੇ ਜਾਂਚ ਸ਼ੁਰੂ ਦਿੱਤੀ ਗਈ। ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋਈ ਹੈ।

ਦੱਸ ਦਈਏ ਕਿ ਬੀਤੀ ਦਿਨ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਆਹਲੀ ਕਲਾਂ ਪਿੰਡ ‘ਚ ਕੱਲ੍ਹ ਧੁੱਸੀ ਬੰਨ੍ਹ ਦੇ ਅੰਦਰ ਦਾ ਐਡਵਾਂਸ ਬੰਨ੍ਹ ਟੁੱਟ ਗਿਆ। ਇਸ ਕਾਰਨ ਨੇੜਲੇ 36 ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ ਬਣ ਗਏ। ਇਸ ਤੋਂ ਇਲਾਵਾ 36 ਹਜ਼ਾਰ ਏਕੜ ਤੋਂ ਵੱਧ ਖੇਤਰ ‘ਚ ਝੋਨੇ ਦੀ ਫ਼ਸਲ ਤਬਾਹ ਹੋ ਗਈ। ਬਿਆਸ ਦਰਿਆ ਨੇ ਇਸ ਇਲਾਕੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਬੰਨ੍ਹ ਟੁੱਟਣ ਤੋਂ ਬਾਅਦ ਪੂਰਾ ਇਲਾਕਾ ਪਾਣੀ ਵਿੱਚ ਡੁੱਬ ਗਿਆ ਹੈ।

ਬਿਆਸ ਦਰਿਆ ਦੇ ਪਾਣੀ ਦਾ ਪੱਧਰ 1.57 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ। ਇਸ ਨਾਲ ਸੁਲਤਾਨਪੁਰ ਲੋਧੀ ਦੇ ਮੰਡ ਖੇਤਰਾਂ ‘ਚ 66 ਹਜ਼ਾਰ ਏਕੜ ਵਿੱਚ ਲਗਾਈ ਗਈ ਝੋਨੇ ਦੀ ਫਸਲ ਤੇ ਐਡਵਾਂਸ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ। ਡਰੇਨੇਜ ਵਿਭਾਗ ਦੇ ਐਸਡੀਓ ਖੁਸ਼ਵਿੰਦਰ ਸਿੰਘ ਅਨੁਸਾਰ ਹਰੀਕੇ ਹੈੱਡਵਰਕਸ ਤੋਂ ਡਿਸਚਾਰਜ 1.88 ਲੱਖ ਕਿਊਸਿਕ ਤੋਂ ਵਧਾ ਕੇ 2.26 ਲੱਖ ਕਿਊਸਿਕ ਕਰ ਦਿੱਤਾ ਗਿਆ ਹੈ।

ਨਹਿਰਾਂ ‘ਚ 26 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਲਗਾਤਾਰ ਚੌਥੇ ਦਿਨ ਮੀਂਹ ਕਾਰਨ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਵਿੱਚ ਸਥਿਤੀ ਵਿਗੜ ਗਈ ਹੈ। ਨੀਵੇਂ ਇਲਾਕੇ ਪਾਣੀ ਨਾਲ ਭਰ ਗਏ ਹਨ। ਡਰੇਨੇਜ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਖੇਤਾਂ ਦੀ ਰੱਖਿਆ ਲਈ ਬਣਾਇਆ ਗਿਆ ਅਸਥਾਈ ਬੰਨ੍ਹ ਵੀ ਟੁੱਟ ਗਿਆ ਹੈ। ਇਸ ਨਾਲ ਹੋਰ ਪਿੰਡ ਤੇ ਫਸਲਾਂ ਡੁੱਬ ਗਈਆਂ ਹਨ।