ਪੁਲਿਸ ਮੁਲਾਜ਼ਮ ਦਾ ਜੱਦੀ ਪਿੰਡ ‘ਚ ਅੰਤਿਸ ਸਸਕਾਰ, ਨਿਹੰਗ ਸਿੰਘਾਂ ਨਾਲ ਝੜਪ ‘ਚ ਗਵਾਈ ਸੀ ਜਾਨ
ਪੁਲਿਸ ਅਤੇ ਨਿਹੰਗ ਸਿੰਘਾਂ ਦੀ ਝੜਪ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਗੋਲੀ ਲੱਗਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਨੂੰ ਵਿਦਾਈ ਦਿੱਤੀ ਗਈ ਹੈ। ਗੁਰਦੁਆਰੇ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਏਡੀਜੀਪੀ ਲਾਅ ਐਂਡ ਆਰਡਰ ਗੁਰਵਿੰਦਰ ਸਿੰਘ ਸਮੇਤ ਅਧਿਕਾਰੀਆਂ ਨੇ ਬਾਬਾ ਮਾਨ ਸਿੰਘ ਨਾਲ 3 ਘੰਟੇ ਤੱਕ ਮੀਟਿੰਗ ਕੀਤੀ ਸੀ।
ਸੁਲਤਾਨਪੁਰ ਲੋਧੀ (Sultanpur Lodhi) ‘ਚ ਪੁਲਿਸ ਅਤੇ ਨਿਹੰਗ ਸਿੰਘਾਂ ਦੀ ਝੜਪ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ ਉਨ੍ਹਾਂ ਦਾ ਜੱਦੀ ਪਿੰਡ ਵਿਖੇ ਮਨਿਆਲਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਅਤੇ ਪਰਿਵਾਰਕ ਮੈਂਬਰ ਕਈ ਮੌਜ਼ੂਦ ਸਨ। ਗੋਲੀ ਲੱਗਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਨੂੰ ਵਿਦਾਈ ਦਿੱਤੀ ਗਈ ਹੈ। ਵੀਰਵਾਰ ਸਵੇਰੇ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਝੜਪ ਹੋਈ ਸੀ ਜਿਸ ਤੋਂ ਬਾਅਦ ਇਹ ਤਨਾਅ ਵੱਧ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਹੈ।
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈਦੁਖਦਾਈ ਘੜੀ ਚ ਪਰਿਵਾਰ ਨਾਲ ਦਿਲੋਂ ਹਮਦਰਦੀਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ.ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ pic.twitter.com/OXAqQEYP2y
— Bhagwant Mann (@BhagwantMann) November 23, 2023
ਇਹ ਵੀ ਪੜ੍ਹੋ
ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਾ ਅੱਜ ਪੁਲਿਸ ਮੁਲਾਜ਼ਮਾਂ ਦੇ ਪਿੰਡ ਜੱਦੀ ਵਿਖੇ ਹੰਝੂ ਭਰੀਆਂ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਦੀ ਹਾਜ਼ਰੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
ਦੱਸ ਦੇਈਏ ਕਿ ਗੁਰਦੁਆਰੇ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਏਡੀਜੀਪੀ ਲਾਅ ਐਂਡ ਆਰਡਰ ਗੁਰਵਿੰਦਰ ਸਿੰਘ ਸਮੇਤ ਅਧਿਕਾਰੀਆਂ ਨੇ ਬਾਬਾ ਮਾਨ ਸਿੰਘ ਨਾਲ 3 ਘੰਟੇ ਤੱਕ ਮੀਟਿੰਗ ਕੀਤੀ ਸੀ। ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ ਸੀ। ਜਿਸ ‘ਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐੱਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ।
ਕੀ ਹੈ ਪੂਰਾ ਮਾਮਲਾ
ਇਸ ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਧੜਿਆਂ ਵਿੱਚ ਵਿਵਾਦ ਚੱਲ ਰਿਹਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨਿਹੰਗ ਸਿੰਘ ਇਸ ਗੁਰਦੁਆਰੇ ਵਿੱਚ ਲੁਕੇ ਹੋਏ ਹਨ। ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਅਨੁਸਾਰ ਇਨ੍ਹਾਂ ਸਿੰਘਾਂ ਨੂੰ ਗ੍ਰਿਫਤਾਰ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੀ ਸੀ। ਇਸ ਦੌਰਾਨ ਨਿਹੰਗਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਮਾਹੌਲ ਖ਼ਰਾਬ ਹੋਣ ਤੇ ਪੁਲਿਸ ਨੇ ਸਥਿਤੀ ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਹੁਣ ਪ੍ਰਸ਼ਾਸਨ ਵੱਲੋਂ ਇੱਥੇ ਇੱਕ ਰਿਸੀਵਰ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਾਲ ਗੁਰਦੁਆਰੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਗੁਰਦੁਆਰੇ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ।