AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kotakpura Firing: ਅਗਾਊਂ ਜ਼ਮਾਨਤ ਅਰਜ਼ੀ ਲੈ ਕੇ ਅਦਾਲਤ ਪਹੁੰਚੇ ਸੁਮੇਧ ਸਿੰਘ ਸੈਣੀ, 20 ਨੂੰ ਸੁਣਵਾਈ

Bail Peition : ਇਸ ਤੋਂ ਪਹਿਲਾਂ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜਮਾਨਤ ਅਰਜੀ ਤੇ ਅੱਜ ਤੱਕ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Kotakpura Firing: ਅਗਾਊਂ ਜ਼ਮਾਨਤ ਅਰਜ਼ੀ ਲੈ ਕੇ ਅਦਾਲਤ ਪਹੁੰਚੇ ਸੁਮੇਧ ਸਿੰਘ ਸੈਣੀ, 20 ਨੂੰ ਸੁਣਵਾਈ
sukhjinder-sahota-faridkot
| Updated On: 15 Mar 2023 18:03 PM IST
Share
ਫਰੀਦਕੋਟ ਨਿਊਜ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ (Kotakpura Firing) ਮਾਮਲੇ ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਅਦਾਲਤ ਦਾ ਬੁਹਾ ਖੜਕਾਇਆ ਹੈ। ਉਨ੍ਹਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਹੈ। ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਅਤੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਨਾਲ-ਨਾਲ ਸੁਮੇਧ ਸਿੰਘ ਸੈਣੀ ਨੂੰ ਵੀ ਨਾਮਜ਼ਦ ਕੀਤਾ ਹੈ।

ਸੁਮੇਧ ਸਿੰਘ ਵੱਲੋਂ ਵੀ ਅਗਾਉਂ ਜਮਾਨਤ ਦੀ ਪਾਈ ਗਈ ਅਰਜੀ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜਦ ਪੰਜਾਬ ਪੁਲਿਸ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਵੱਲੋਂ ਵੀ ਅਗਾਉਂ ਜਮਾਨਤ ਲਈ ਫਰੀਦਕੋਟ ਅਦਾਲਤ ਵਿਚ ਆਪਣੀ ਜਮਾਨਤ ਅਰਜੀ ਦਾਇਰ ਕੀਤੀ ਗਈ ਹੈ।ਜਿਥੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਵੱਲੋਂ ਦਾਇਰ ਅਗਾਉਂ ਜਮਾਨਤ ਅਰਜੀ ਤੇ 16 ਮਾਰਚ ਨੂੰ ਫੈਸਲਾ ਆਵੇਗਾ ਉਥੇ ਹੀ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਅਗਾਉਂ ਜਮਾਨਤ ਅਰਜੀ ਤੇ 20 ਮਾਰਚ ਨੂੰ ਸੁਣਵਾਈ ਹੋਵੇਗੀ।

ਇਨ੍ਹਾਂ ਲੋਕਾਂ ਨੂੰ ਕੀਤਾ ਗਿਆ ਹੈ ਨਾਮਜਦ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਡੀਆਈਜੀ ਅਮਰ ਸਿੰਘ ਚਹਿਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾਂ, ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਅਤੇ ਤਤਕਾਲੀ ਐਸਐਚਓ ਥਾਨਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਪੰਧੇਰ ਨੂੰ ਨਾਮਜਦ ਕੀਤਾ ਗਿਆ ਸੀ ਜਿੰਨਾਂ ਵਿਚੋਂ ਹੁਣ ਤੱਕ 4 ਲੋਕਾਂ ਵੱਲੋਂ ਆਪਣੀ ਅਗਾਉਂ ਜਮਾਨਤ ਅਰਜੀ ਲਗਾਈ ਹੈ ਜਿਸ ਤੇ ਫੈਸਲਾ ਆਉਣਾਂ ਹਾਲੇ ਬਾਕੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...