Kotakpura Firing: ਅਗਾਊਂ ਜ਼ਮਾਨਤ ਅਰਜ਼ੀ ਲੈ ਕੇ ਅਦਾਲਤ ਪਹੁੰਚੇ ਸੁਮੇਧ ਸਿੰਘ ਸੈਣੀ, 20 ਨੂੰ ਸੁਣਵਾਈ
Bail Peition : ਇਸ ਤੋਂ ਪਹਿਲਾਂ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜਮਾਨਤ ਅਰਜੀ ਤੇ ਅੱਜ ਤੱਕ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਫਰੀਦਕੋਟ ਨਿਊਜ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ (Kotakpura Firing) ਮਾਮਲੇ ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਅਦਾਲਤ ਦਾ ਬੁਹਾ ਖੜਕਾਇਆ ਹੈ। ਉਨ੍ਹਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਹੈ। ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਅਤੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਨਾਲ-ਨਾਲ ਸੁਮੇਧ ਸਿੰਘ ਸੈਣੀ ਨੂੰ ਵੀ ਨਾਮਜ਼ਦ ਕੀਤਾ ਹੈ।
ਸੁਮੇਧ ਸਿੰਘ ਵੱਲੋਂ ਵੀ ਅਗਾਉਂ ਜਮਾਨਤ ਦੀ ਪਾਈ ਗਈ ਅਰਜੀ
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜਦ ਪੰਜਾਬ ਪੁਲਿਸ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਵੱਲੋਂ ਵੀ ਅਗਾਉਂ ਜਮਾਨਤ ਲਈ ਫਰੀਦਕੋਟ ਅਦਾਲਤ ਵਿਚ ਆਪਣੀ ਜਮਾਨਤ ਅਰਜੀ ਦਾਇਰ ਕੀਤੀ ਗਈ ਹੈ।ਜਿਥੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਵੱਲੋਂ ਦਾਇਰ ਅਗਾਉਂ ਜਮਾਨਤ ਅਰਜੀ ਤੇ 16 ਮਾਰਚ ਨੂੰ ਫੈਸਲਾ ਆਵੇਗਾ ਉਥੇ ਹੀ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਅਗਾਉਂ ਜਮਾਨਤ ਅਰਜੀ ਤੇ 20 ਮਾਰਚ ਨੂੰ ਸੁਣਵਾਈ ਹੋਵੇਗੀ।
ਇਨ੍ਹਾਂ ਲੋਕਾਂ ਨੂੰ ਕੀਤਾ ਗਿਆ ਹੈ ਨਾਮਜਦ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਡੀਆਈਜੀ ਅਮਰ ਸਿੰਘ ਚਹਿਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾਂ, ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਅਤੇ ਤਤਕਾਲੀ ਐਸਐਚਓ ਥਾਨਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਪੰਧੇਰ ਨੂੰ ਨਾਮਜਦ ਕੀਤਾ ਗਿਆ ਸੀ ਜਿੰਨਾਂ ਵਿਚੋਂ ਹੁਣ ਤੱਕ 4 ਲੋਕਾਂ ਵੱਲੋਂ ਆਪਣੀ ਅਗਾਉਂ ਜਮਾਨਤ ਅਰਜੀ ਲਗਾਈ ਹੈ ਜਿਸ ਤੇ ਫੈਸਲਾ ਆਉਣਾਂ ਹਾਲੇ ਬਾਕੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ